ਚੰਡੀਗੜ੍ਹ- ਪੂਰੇ ਦੇਸ਼ ਵਿੱਚ ਕੋਰੋਨਾ ਦੇ ਮਾਮਲੇ ਮੁੜ ਤੋਂ ਵੱਧ ਰਹੇ ਹਨ। ਪੰਜਾਬ ਵਿੱਚ ਕੋਰੋਨਾ ਦੇ ਨਵੇਂ ਮਾਮਲੇ ਆ ਰਹੇ ਹਨ। ਪੰਜਾਬ ਸਰਕਾਰ ਨੇ ਸੂਬੇ 'ਚ 25 ਜਨਵਰੀ ਤੱਕ ਕੋਰੋਨਾ ਪਾਬੰਦੀਆਂ ਨੂੰ ਵਧਾ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਹੈ ਕਿ ਜਿਨ੍ਹਾਂ ਵਿਅਕਤੀਆਂ ਨੇ ਹਾਲੇ ਤੱਕ ਕੋਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਨਹੀਂ ਲਵਾਈਆਂ ਹਨ ਉਹ ਆਪਣੇ ਘਰ 'ਚ ਹੀ ਰਹਿਣ। ਉਨ੍ਹਾਂ ਨੂੰ ਕਿਸੇ ਵੀ ਜਨਤਕ ਸਥਾਨ, ਬਾਜ਼ਾਰ, ਪ੍ਰੋਗਰਾਮ, ਆਵਾਜਾਈ ਅਤੇ ਧਾਰਮਿਕ ਸਥਾਨਾਂ ਆਦਿ 'ਤੇ ਜਾਣ ਦੀ ਮਨਾਹੀ ਹੈ।
ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਹੈ ਕਿ ਸਬਜ਼ੀ ਮੰਡੀ, ਅਨਾਜ਼ ਬਾਜ਼ਾਰ, ਜਨਤਕ ਆਵਾਜਾਈ, ਪਾਰਕ, ਧਾਰਮਿਕ ਸਥਾਨ, ਮਾਲ, ਸ਼ਾਪਿੰਗ ਕੰਪਲੈਕਸ, ਸਥਾਨਕ ਬਾਜ਼ਾਰ ਅਤੇ ਜਨਤਕ ਥਾਵਾਂ 'ਤੇ ਸਿਰਫ ਦੋਵੇਂ ਖੁਰਾਕਾਂ ਲੈਣ ਵਾਲੇ ਵਿਅਕਤੀਆਂ ਨੂੰ ਇਜਾਜ਼ਤ ਹੋਵੇਗੀ।
ਇਸ ਤੋਂ ਇਲਾਵਾ ਹੋਟਲ, ਬਾਰ, ਰੈਸਟੋਰੈਂਟ, ਮਾਲ, ਸ਼ਾਪਿੰਗ ਕੰਪਲੈਕਸ, ਸਿਨੇਮਾ ਹਾਲ, ਜਿੰਮ ਅਤੇ ਫਿੱਟਨੈਸ ਸੈਂਟਰ ਸਿਰਫ ਪੂਰੀ ਤਰ੍ਹਾਂ ਨਾਲ ਦੋਵੇਂ ਖੁਰਾਕਾਂ ਵਾਲੇ ਵਿਅਕਤੀਆਂ ਨੂੰ ਸਿਹਤ ਪ੍ਰੋਟੋਕਾਲ ਮੁਤਾਬਕ ਇਜਾਜ਼ਤ ਹੋਵੇਗੀ। ਇਸ ਤੋਂ ਇਲਾਵਾ ਇੰਡੋਰ ਪ੍ਰੋਗਰਾਮ 'ਚ 50 ਅਤੇ ਆਊਟਡੋਰ 'ਚ 100 ਲੋਕਾਂ ਨੂੰ ਸ਼ਾਮਲ ਹੋਣ ਦੀ ਇਜਾਜ਼ਤ ਹੋਵੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।