ਚੰਡੀਗੜ੍ਹ: ਪੰਜਾਬ ਵਿੱਚ ਕਰਜ਼ੇ ਵਿੱਚ ਡੁੱਬੀ ਕਿਸਾਨੀਂ ਲਈ ਰਾਹਤ ਦੀ ਖ਼ਬਰ ਆਈ ਹੈ। ਪੰਜਾਬ ਸਰਕਾਰ ਕਿਸਾਨੀਂ ਨੂੰ ਕਰਜ਼ੇ ਦੇ ਮੱਕੜ-ਜਾਲ ਵਿੱਚੋਂ ਕੱਢਣ ਲਈ ਇੱਕ ਨਵੀਂ ਨੀਤੀ ਬਣਾ ਰਹੀ ਹੈ। ਤਾਂਕਿ ਨਾ ਹੀ ਕਿਸਾਨ ਨੂੰ ਖੁਦਕੁਸ਼ੀ ਕਰਨੀ ਪਵੇ ਤੇ ਨਾ ਹੀ ਬੈਂਕਾਂ ਦੇ ਵਰੰਟਾਂ ਦਾ ਸਾਹਮਣਾ ਕਰਨਾ ਪਵੇ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਹੈ।
ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਕਿਸਾਨਾਂ ਨੂੰ ਕਰਜ਼ੇ ਵਿੱਚੋਂ ਕੱਢਣ ਲਈ ਇੱਕ ਨਵੀਂ ਪਾਲਿਸੀ ਬਣ ਰਹੀ ਹੈ। ਇਸ ਨੀਤੀ ਵਿੱਚ ਖੇਤੀ ਨੂੰ ਲਾਹੇਵੰਦ ਧੰਦਾ ਬਣਾਇਆ ਜਾਵੇਗਾ। ਕਿਸਾਨਾਂ ਦੀ ਤਰੱਕੀ ਲਈ ਪੰਜਾਬ ਸਰਕਾਰ ਸਿਰ ਤੋੜ ਯਤਰਨ ਕਰ ਰਹੀ ਹੈ। ਇਸਦੇ ਨਾਲ ਹੀ ਚੀਮਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਕਿਸਾਨ ਵਿਰੋਧੀ ਨੀਤੀਆਂ ਕਾਰਨ ਹੀ ਕਿਸਾਨ ਖੁਦਕੁਸ਼ੀ ਕਰਨ ਲਈ ਮਜ਼ਬੂਰ ਹੋਇਆ ਹੈ। ਖੁਦਕੁਸ਼ੀ ਪਿੱਛੇ ਕਿਸਾਨ ਦਾ ਨਹੀਂ ਬਲਕਿ ਸਰਕਾਰ ਦੀਆਂ ਗਲਤ ਨੀਤੀਆਂ ਜਿੰਮੇਵਾਰ ਹੈ।
ਕਿਸੇ ਵੀ ਕਿਸਾਨ ਦੀ ਗ੍ਰਿਫ਼ਤਾਰੀ ਨਹੀਂ ਹੋੇਵੇਗੀ
ਚੀਮਾ ਨੇ ਕਾਂਗਰਸ ਪਾਰਟੀ ਨੇ ਵਾਅਦੇ ਮੁਤਾਬਿਕ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦੀ ਵਜਾਏ ਜਾਂਦੇ-ਜਾਂਦੇ ਕਿਸਾਨਾਂ ਦੇ ਗ੍ਰਿਫਤਾਰੀ ਦੇ ਵਾਰੰਟ ਜਾਰੀ ਕਰ ਦਿੱਤੇ ਗਏ। ਹੁਣ ਇਹੀ ਵਾਰੰਟਾਂ ਨੂੰ ਹੀ ਅਧਿਕਾਰੀਆਂ ਨੇ ਮੁੜ ਤੋਂ ਜਾਰੀ ਕੀਤਾ ਹੈ। ਇਸਲਈ ਕਿਸਾਨਾਂ ਨੂੰ ਜਾਰੀ ਹੋ ਰਹੇ ਵਾਰੰਟਾਂ ਲ਼ਈ ਪਿਛਲੀ ਕਾਂਗਰਸ ਪਾਰਟੀ ਹੀ ਜਿੰਮੇਵਾਰ ਹੈ। ਉਨ੍ਹਾਂ ਨੇ ਕਿਹਾ ਪੰਜਾਬ ਸਰਕਾਰ ਸਪੱਸਟ ਕਰਦੀ ਹੈ ਕਿ ਕਿਸੇ ਵੀ ਕਿਸਾਨ ਦੀ ਗ੍ਰਿਫ਼ਤਾਰੀ ਨਹੀਂ ਹੋਵੇਗੀ। ਬਲਕਿ ਮੁੱਖ ਮਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਕਿਸਾਨਾਂ ਲਈ ਇੱਕ ਨਵੀਂ ਲਾਹੇਵੰਦ ਖੇਤੀ ਨੀਤੀ ਬਣਾਈ ਜਾ ਰਹੀ ਹੈ
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP Punjab, Agricultural, Bhagwant Mann, Farmers, Harpal cheema, Punjab government