ਲੁਧਿਆਣਾ ਤੋਂ ਕਾਂਗਰਸੀ ਸਾਂਸਦ ਰਵਨੀਤ ਬਿੱਟੂ (Congress MP Ravneet Bittu) ਨੇ ਕਾਂਗਰਸੀ ਆਗੂ ਨਵਜੋਤ ਸਿੱਧੂ (Navjot Sidhu) ਨੂੰ ਲੈਕੇ ਵੱਡਾ ਬਿਆਨ ਦਿਤਾ ਹੈ। ਬਿੱਟੂ ਦਾ ਕਹਿਣੈ ਕਿ ਨਵਜੋਤ ਸਿੱਧੂ ਹੀ ਸੁਪਰ CM ਹੋਣਗੇ। ਇਸ ਦੇ ਨਾਲ ਨਾਲ ਬਿੱਟੂ ਨੇ ਇਹ ਵੀ ਕਿਹਾ ਕਿ ਨਵਜੋਤ ਸਿੱਧੂ ਹੀ ਮੰਤਰਾਲੇ ਵੰਡਣਗੇ। ਇਸ ਦੇ ਨਾਲ ਨਾਲ ਬਿੱਟੂ ਨੇ ਇਹ ਵੀ ਕਿਹਾ ਕਿ ਨਵਜੋਤ ਸਿੱਧੂ ਹੀ ਮੰਤਰਾਲੇ ਵੰਡਣਗੇ।
ਉਨ੍ਹਾਂ ਨੇ ਨਿਊਜ਼18 ਨੂੰ ਦਿੱਤੇ ਇੰਟਰਵਿਊ ਦੌਰਾਨ ਇਹ ਵੱਡਾ ਬਿਆਨ ਦਿਤਾ ਹੈ। ਇਸ ਦੇ ਨਾਲ ਹੀ ਬਿੱਟੂ ਨੇ ਕਿਹਾ ਕਿ ਸਿੱਧੂ ਦਾ ਪੰਜਾਬ ਮਾਡਲ ਸੂਬੇ `ਚ ਚੰਨੀ ਲਾਗੂ ਕਰਨਗੇ। ਦੱਸ ਦਈਏ ਕਿ ਕਾਂਗਰਸ ਹਾਈ ਕਮਾਨ ਵੱਲੋਂ ਪੰਜਾਬ `ਚ ਸੀਐਮ ਫ਼ੇਸ ਦਾ ਐਲਾਨ ਕਰਨ ਤੋਂ ਬਾਅਦ ਇਸ ਤਰ੍ਹਾਂ ਦਾ ਬਿਆਨ ਆਉਣਾ ਸਵਾਲ ਖੜੇ ਕਰਦਾ ਹੈ।
ਨਿਊਜ਼18 ਨਾਲ ਐਕਸਲੂਸਿਵ ਗੱਲਬਾਤ ਦੌਰਾਨ ਬਿੱਟੂ ਨੇ ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਨੂੰ ਲੈਕੇ ਵੀ ਵੱਡਾ ਬਿਆਨ ਦਿਤਾ। ਉਨ੍ਹਾਂ ਨੇ ਕਿਹਾ ਕਿ ਖੇਤੀਬਾੜੀ ਕਾਨੂੰਨ ਨੂੰ ਲੈਕੇ ਲੋਕਾਂ ਦੇ ਅੰਦਰ ਕੇਂਦਰ ਸਰਕਾਰ ਦੇ ਪ੍ਰਤੀ ਰੋਸ ਹੈ, ਉਸ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨੂੰ ਹੈਲੀਕੋਪਟਰ ਰਾਹੀਂ ਪੰਜਾਬ ਆਉਣਾ ਚਾਹੀਦਾ ਹੈ। ਇਸ ਦੇ ਨਾਲ ਹੀ ਬਿੱਟੂ ਨੇ ਕਿਹਾ ਕਿ 750 ਕਿਸਾਨਾਂ ਦੇ ਸ਼ਹੀਦ ਹੋਣ ਤੋਂ ਬਾਅਦ ਪੰਜਾਬੀਆਂ `ਚ ਰੋਸ ਜਾਇਜ਼ ਹੈ, ਜਿਸ ਨੂੰ ਦੇਖਦਿਆਂ ਹੋਏ ਪ੍ਰਧਾਨ ਮੰਤਰੀ ਨੂੰ ਅਹਿਤਿਆਤ ਵਰਤਣੀ ਚਾਹੀਦੀ ਹੈ।
ਬਿੱਟੂ ਨੇ ਕਿਹਾ ਕਿ ਪੰਜਾਬ ਦੇ ਲੋਕਾਂ `ਚ ਕਿਸਾਨਾਂ ਦੀ ਸ਼ਹੀਦੀ ਨੂੰ ਲੈਕੇ ਭਾਰੀ ਰੋਸ ਹੈ, ਜਿਸ ਕਾਰਨ ਪ੍ਰਧਾਨ ਮੰਤਰੀ ਦੇ ਪੰਜਾਬ ਆਉਣ `ਤੇ ਉਨ੍ਹਾਂ ਦਾ ਵਿਰੋਧ ਹੋ ਸਕਦਾ ਹੈ। ਨਿਊਜ਼ 18 ਨਾਲ ਗੱਲਬਾਤ ਦੌਰਾਨ ਰਵਨੀਤ ਬਿੱਟੂ ਨੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਵਿਰੋਧ ਨੂੰ ਸਹੀ ਕਰਾਰ ਦਿੰਦਿਆਂ ਕਿਹਾ ਕਿ, 750 ਕਿਸਾਨਾਂ ਦੀ ਸ਼ਹੀਦੀ ਦਾ ਗ਼ੁੱਸਾ ਸਿਰਫ਼ ਪੰਜਾਬ ਦੇ ਕਿਸਾਨਾਂ ਨੂੰ ਨਹੀਂ, ਬਲਕਿ ਪੂਰੇ ਦੇਸ਼ ਦੇ ਕਿਸਾਨਾਂ ਨੂੰ ਹੈ। ਇਸ ਕਰਕੇ ਪ੍ਰਧਾਨ ਮੰਤਰੀ ਨੂੰ ਪੰਜਾਬ ਫੇਰੀ `ਤੇ ਹੈਲੀਕਾਪਟਰ ਰਾਹੀਂ ਹੀ ਆਉਣਾ ਚਾਹੀਦਾ ਹੈ।
ਪੰਜਾਬ ਦੇ ਕਿਸਾਨਾਂ ਦੇ ਵਿਰੋਧ ਨੂੰ ਯੂਪੀ ਚੋਣਾਂ ਲਈ ਇਸਤੇਮਾਲ ਕਰਨਾ ਚਾਹੁੰਦੀ ਹੈ ਭਾਜਪਾ: ਬਿੱਟੂ
ਬਿੱਟੂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਵਿੱਚ ਖੇਤੀਬਾੜੀ ਕਾਨੂੰਨ ਤੇ ਕਿਸਾਨਾਂ ਦੀ ਸ਼ਹੀਦੀ ਨੂੰ ਲੈਕੇ ਜੋ ਰੋਸ ਹੈ, ਜ਼ਾਹਰ ਹੈ ਕਿ ਉਸ ਤੋਂ ਬਾਅਦ ਪ੍ਰਧਾਨ ਮੰਤਰੀ ਦਾ ਵਿਰੋਧ ਕੀਤਾ ਜਾਵੇਗਾ। ਇਹੀ ਵਿਰੋਧ ਨੂੰ ਭਾਜਪਾ ਯੂਪੀ ਚੋਣਾਂ ਦੌਰਾਨ ਆਪਣੇ ਫ਼ਾਇਦੇ ਤੇ ਵੋਟ ਬੈਂਕ ਲਈ ਇਸਤੇਮਾਲ ਕਰਨਾ ਚਾਹੁੰਦੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Assembly Elections 2022, Exclusive Interview, Farmers, Ludhiana, Narendra modi, News18, Prime Minister, Punjab, Punjab Election 2022, Ravneet Bittu