ਇੱਕ ਵਾਰ ਫ਼ਿਰ ਤੋਂ ਨਿਊਜ਼18 ਦੀ ਖ਼ਬਰ ਦਾ ਵੱਡਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਬੀਤੇ ਦਿਨੀਂ ਫ਼ਰੀਦਕੋਟ ਦੀ ਮਾਡਰਨ ਜੇਲ੍ਹ `ਚੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਸੀ। ਜਿਸ ਵਿੱਚ ਜੇਲ੍ਹ `ਚ ਕੈਦੀ ਵੱਲੋਂ ਵੀਡੀਓ ਬਣਾ ਕੇ ਸੋਸ਼ਲ ਮੀਡੀਆ `ਤੇ ਪੋਸਟ ਕੀਤੀ ਗਈ ਸੀ। ਨਿਊਜ਼18 ਨੇ ਇਸ ਖ਼ਬਰ ਨੂੰ ਪ੍ਰਮੁੱਖਤਾ ਦੇ ਨਾਲ ਦਿਖਾਇਆ। ਜਿਸ ਤੋਂ ਬਾਅਦ ਕਾਰਵਾਈ ਕਰਦਿਆਂ ਜੇਲ੍ਹ ਦੇ ਸੁਪਰਡੈਂਟ ਨੂੰ ਸਸਪੈਂਡ ਕਰ ਦਿਤਾ ਗਿਆ।
ਕਾਬਿਲੇਗ਼ੌਰ ਹੈ ਕਿ ਜੇਲ੍ਹ ਦੇ ਅੰਦਰ ਕੈਦੀ ਵੱਲੋਂ ਵੀਡੀਓ ਬਣਾ ਕੇ ਸੋਸ਼ਲ ਮੀਡੀਆ `ਤੇ ਪੋਸਟ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਇਹ ਵੀਡੀਓ ਸੋਸ਼ਲ ਮੀਡੀਆ `ਤੇ ਅੱਗ ਵਾਂਗ ਫ਼ੈਲ ਗਿਆ ਸੀ। ਜਿਸ ਤੋਂ ਬਾਅਦ ਫ਼ਰੌਦਕੋਟ ਦੀ ਮਾਡਰਨ ਜੇਲ੍ਹ ਵਿਵਾਦਾਂ ਦੇ ਘੇਰੇ ਵਿੱਚ ਆ ਗਈ ਸੀ। ਨਿਊਜ਼18 ਨੇ ਇਸ ਖ਼ਬਰ ਨੂੰ ਪ੍ਰਮੁੱਖਤਾ ਦੇ ਨਾਲ ਵਿਖਾਇਆ ਸੀ ਅਤੇ ਸਵਾਲ ਚੁੱਕੇ ਸੀ ਕਿ ਜੇ ਮਾਡਰਨ ਜੇਲ੍ਹ ਦਾ ਇਹ ਹਾਲ ਹੈ ਤਾਂ ਫ਼ਿਰ ਆਮ ਜੇਲ੍ਹਾਂ ਵਿੱਚ ਕੀ ਮੰਜ਼ਰ ਹੋਵੇਗਾ।
ਨਿਊਜ਼18 ਦੀ ਖ਼ਬਰ ਤੋਂ ਬਾਅਦ ਸਰਕਾਰ ਨੇ ਤੁਰੰਤ ਕਾਰਵਾਈ ਕੀਤੀ। ਇਸ ਦੌਰਾਨ ਜੇਲ੍ਹ ਮੰਤਰੀ ਵੱਲੋਂਂ ਜੇਲ੍ਹ ਸੁਪਰਡੈਂਟ ਖ਼ਿਲਾਫ਼ ਕਾਰਵਾਈ ਕੀਤੀ ਗਈ ਅਤੇ ਉਸ ਨੂੰ ਬਰਖ਼ਾਸਤ ਕਰ ਦਿਤਾ ਗਿਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।