Home /News /punjab /

NIA ਨੇ ਅੱਤਵਾਦੀ ਸੰਗਠਨਾਂ ਨਾਲ ਗਠਜੋੜ ਦੇ ਦੋਸ਼ 'ਚ ਲਾਰੈਂਸ ਬਿਸ਼ਨੋਈ ਨੂੰ ਗ੍ਰਿਫਤਾਰ ਕੀਤਾ

NIA ਨੇ ਅੱਤਵਾਦੀ ਸੰਗਠਨਾਂ ਨਾਲ ਗਠਜੋੜ ਦੇ ਦੋਸ਼ 'ਚ ਲਾਰੈਂਸ ਬਿਸ਼ਨੋਈ ਨੂੰ ਗ੍ਰਿਫਤਾਰ ਕੀਤਾ

NIA ਨੇ ਅੱਤਵਾਦੀ ਸੰਗਠਨਾਂ ਨਾਲ ਗਠਜੋੜ ਦੇ ਦੋਸ਼ 'ਚ ਲਾਰੇਂਸ ਬਿਸ਼ਨੋਈ ਨੂੰ ਗ੍ਰਿਫਤਾਰ ਕੀਤਾ (pic- twitter ani)

NIA ਨੇ ਅੱਤਵਾਦੀ ਸੰਗਠਨਾਂ ਨਾਲ ਗਠਜੋੜ ਦੇ ਦੋਸ਼ 'ਚ ਲਾਰੇਂਸ ਬਿਸ਼ਨੋਈ ਨੂੰ ਗ੍ਰਿਫਤਾਰ ਕੀਤਾ (pic- twitter ani)

ਐਨਆਈਏ ਨੇ ਅੱਤਵਾਦੀਆਂ ਵੱਲੋਂ ਰਚੀ ਸਾਜ਼ਿਸ਼ ਵਿੱਚ ਲਾਰੇਂਸ ਬਿਸ਼ਨੋਈ ਦੇ ਸਬੰਧ ਹੋਣ ਕਾਰਨ ਅਜਿਹੇ ਹੀ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਐਨਆਈਏ ਨੇ ਕਿਹਾ ਕਿ ਉਹ ਕ੍ਰਿਮੀਨਲ ਸਿੰਡੀਕੇਟ ਨਾਲ ਕੰਮ ਕਰਦਾ ਹੈ।

  • Share this:

    NIA Arrests Gangster Lawrence Bishnoi:  ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ NIA ਨੇ ਇਕ ਹੋਰ ਮਾਮਲੇ 'ਚ ਗ੍ਰਿਫਤਾਰ ਕਰ ਲਿਆ ਹੈ। ਜਾਂਚ ਏਜੰਸੀ ਨੇ ਦੱਸਿਆ ਕਿ ਲਾਰੇਂਸ ਬਿਸ਼ਨੋਈ ਦੇ ਕਈ ਅੱਤਵਾਦੀ ਸੰਗਠਨਾਂ ਨਾਲ ਵੀ ਸਬੰਧ ਹਨ। ਐਨਆਈਏ ਨੇ ਅੱਤਵਾਦੀਆਂ ਵੱਲੋਂ ਰਚੀ ਸਾਜ਼ਿਸ਼ ਵਿੱਚ ਲਾਰੇਂਸ ਬਿਸ਼ਨੋਈ ਦੇ ਸਬੰਧ ਹੋਣ ਕਾਰਨ ਅਜਿਹੇ ਹੀ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਐਨਆਈਏ ਨੇ ਕਿਹਾ ਕਿ ਉਹ ਕ੍ਰਿਮੀਨਲ ਸਿੰਡੀਕੇਟ ਨਾਲ ਕੰਮ ਕਰਦਾ ਮਿਲਿਆ ਹੈ।


    ਦੱਸ ਦਈਏ ਕਿ ਦਿੱਲੀ ਦੀ ਇੱਕ ਅਦਾਲਤ ਨੇ ਅੱਜ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ 10 ਦਿਨ ਦਾ ਰਿਮਾਂਡ ਕੌਮੀ ਜਾਂਚ ਏਜੰਸੀ (ਐਨਆਈਏ) ਨੂੰ ਸੌਂਪ ਦਿੱਤਾ ਹੈ। NIA ਨੇ ਗੈਂਗਸਟਰ ਲਾਰੇਂਸ ਬਿਸ਼ਨੋਈ ਦੀ 12 ਦਿਨਾਂ ਦੀ ਰਿਮਾਂਡ ਮੰਗੀ ਹੈ। ਏਜੰਸੀ ਨੇ ਦੱਸਿਆ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (ਸਿੱਧੂ ਮੂਸੇਵਾਲਾ ਕਤਲ ਕੇਸ) ਦੇ ਕਤਲ ਕੇਸ ਦੀਆਂ ਤਾਰਾਂ ਵਿਦੇਸ਼ਾਂ ਨਾਲ ਜੁੜੀਆਂ ਹੋਈਆਂ ਹਨ।


    ਰਾਸ਼ਟਰੀ ਏਜੰਸੀ ਦਿੱਲੀ-ਐਨਸੀਆਰ ਦੇ ਗੈਂਗਸਟਰਾਂ ਦੇ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਦੀ ਜਾਂਚ ਕਰ ਰਹੀ ਹੈ। ਇਸ ਤਹਿਤ ਗੈਂਗਸਟਰਾਂ ਦੇ ਅੱਤਵਾਦੀ ਸਬੰਧਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਐਨਆਈਏ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਗੈਂਗਸਟਰਾਂ ਨੂੰ ਪਾਕਿਸਤਾਨ ਤੋਂ ਹਥਿਆਰ ਮਿਲ ਰਹੇ ਹਨ ਅਤੇ ਮੂਸੇਵਾਲਾ ਵਰਗੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਮਾਮਲੇ 'ਚ ਵੱਡੀ ਸਾਜ਼ਿਸ਼ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ।

    Published by:Ashish Sharma
    First published:

    Tags: Gangster, Lawrence Bishnoi, NIA, Terrorism