Home /News /punjab /

ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਖਿਲਾਫ 10 ਲੱਖ ਰੁਪਏ ਦੇ ਇਨਾਮ ਦਾ ਐਲਾਨ

ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਖਿਲਾਫ 10 ਲੱਖ ਰੁਪਏ ਦੇ ਇਨਾਮ ਦਾ ਐਲਾਨ

ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਖਿਲਾਫ 10 ਲੱਖ ਰੁਪਏ ਦੇ ਇਨਾਮ ਦਾ ਐਲਾਨ (pic-ani twitter)

ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਖਿਲਾਫ 10 ਲੱਖ ਰੁਪਏ ਦੇ ਇਨਾਮ ਦਾ ਐਲਾਨ (pic-ani twitter)

ਜਲੰਧਰ 'ਚ ਹਿੰਦੂ ਪੁਜਾਰੀ ਦੀ ਹੱਤਿਆ ਕਰਨ ਵਾਲੇ ਅੱਤਵਾਦੀ ਹਰਦੀਪ ਸਿੰਘ ਨਿੱਝਰ 'ਤੇ NIA ਨੇ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ।

 • Share this:
  ਨਵੀਂ ਦਿੱਲੀ-  ਐਨਆਈਏ ਨੇ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਖਿਲਾਫ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਜਲੰਧਰ 'ਚ ਹਿੰਦੂ ਪੁਜਾਰੀ ਦੀ ਹੱਤਿਆ ਕਰਨ ਵਾਲੇ ਅੱਤਵਾਦੀ ਹਰਦੀਪ ਸਿੰਘ ਨਿੱਝਰ 'ਤੇ NIA ਨੇ  ਇਨਾਮ ਦਾ ਐਲਾਨ ਕੀਤਾ ਹੈ। ਹਰਦੀਪ ਸਿੰਘ ਨਿੱਝਰ ਖਾਲਿਸਤਾਨ ਟਾਈਗਰ ਫੋਰਸ (ਕੇਟੀਐਫ) ਦੁਆਰਾ ਰਚੀ ਗਈ ਸਾਜ਼ਿਸ਼ ਵਿੱਚ ਲੋੜੀਂਦਾ ਹੈ। ਅਜਿਹੇ 'ਚ NIA ਨੇ ਭਗੌੜੇ ਅੱਤਵਾਦੀ ਹਰਦੀਪ ਸਿੰਘ ਨਿੱਝਰ 'ਤੇ 10 ਲੱਖ ਰੁਪਏ ਦਾ ਨਕਦ ਇਨਾਮ ਐਲਾਨਿਆ ਹੈ।
  ਦੱਸ ਦਈਏ ਕਿ ਹਰਦੀਪ ਸਿੰਘ ਨਿੱਝਰ ਪੰਜਾਬ ਦਾ ਰਹਿਣ ਵਾਲਾ ਹੈ ਅਤੇ ਫਿਲਹਾਲ ਕੈਨੇਡਾ ਵਿੱਚ ਰਹਿ ਰਿਹਾ ਹੈ। ਇਹ ਅੱਤਵਾਦੀ ਭਾਰਤ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਵਿੱਚ ਮਾਹਿਰ ਹੈ। ਕੈਨੇਡਾ 'ਚ ਰਹਿ ਕੇ ਨਿੱਝਰ ਨੇ ਪੰਜਾਬ ਸਮੇਤ ਕਈ ਹੋਰ ਸੂਬਿਆਂ 'ਚ ਹਿੰਦੂ ਵਿਰੋਧੀ ਅਤੇ ਖਾਲਿਸਤਾਨੀ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦਿੰਦਾ ਹੈ। ਹਰਦੀਪ ਸਿੰਘ ਨਿੱਝਰ ਖਿਲਾਫ ਟਾਰਗੇਟ ਕਿਲਿੰਗ ਦੇ ਮਾਮਲੇ 'ਚ ਨਿੱਝਰ 'ਤੇ ਪੰਜਾਬ ਅਤੇ NIA ਹੈੱਡਕੁਆਰਟਰ 'ਚ ਵੀ ਕਈ ਮਾਮਲੇ ਦਰਜ ਹਨ। ਪੰਜਾਬ 'ਚ ਹੋਏ 3 ਅੱਤਵਾਦੀ ਹਮਲਿਆਂ ਦੀ ਜਾਂਚ 'ਚ ਨਿੱਝਰ ਦਾ ਨਾਂ ਸਾਹਮਣੇ ਆਇਆ ਹੈ।
  Published by:Ashish Sharma
  First published:

  Tags: Canada, Khalistani, NIA, Punjab Police, Terrorism, Terrorist

  ਅਗਲੀ ਖਬਰ