ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਸਬੰਧਤ ਕਈ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ। NIA ਨੇ ਮੰਗਲਵਾਰ ਸਵੇਰੇ ਦਿੱਲੀ, ਰਾਜਸਥਾਨ ਅਤੇ ਹਰਿਆਣਾ 'ਚ ਬਿਸ਼ਨੋਈ ਦੇ ਕਰੀਬੀ ਦੋਸਤਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।
ਕੁਝ ਦਿਨ ਪਹਿਲਾਂ ਲਾਰੈਂਸ ਨੂੰ ਪੰਜਾਬ ਦੀ ਜੇਲ੍ਹ ਤੋਂ ਪੁੱਛਗਿੱਛ ਲਈ ਦਿੱਲੀ ਸਥਿਤ ਐਨਆਈਏ ਹੈੱਡਕੁਆਰਟਰ ਲਿਆਂਦਾ ਗਿਆ ਸੀ। ਗੈਂਗਸਟਰ ਤੋਂ ਪੁੱਛਗਿੱਛ ਤੋਂ ਬਾਅਦ ਕੇਂਦਰੀ ਏਜੰਸੀ ਨੇ ਇਹ ਸਰਚ ਆਪਰੇਸ਼ਨ ਸ਼ੁਰੂ ਕਰ ਦਿੱਤਾ ਹੈ। ਹਾਲ ਹੀ 'ਚ NIA ਨੇ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖ ਕੇ 25 ਤੋਂ ਵੱਧ ਗੈਂਗਸਟਰਾਂ ਦੀ ਸੂਚੀ ਦਿੱਤੀ ਸੀ, ਜਿਸ 'ਚ ਦਿੱਲੀ, ਹਰਿਆਣਾ, ਪੰਜਾਬ ਦੇ 25 ਗੈਂਗਸਟਰਾਂ ਦੇ ਨਾਂ ਸਨ।
ਕੇਂਦਰੀ ਏਜੰਸੀ ਨੇ ਗ੍ਰਹਿ ਮੰਤਰਾਲੇ ਨੂੰ ਬੇਨਤੀ ਕੀਤੀ ਹੈ ਕਿ ਇਨ੍ਹਾਂ ਸਾਰਿਆਂ ਨੂੰ ਉੱਤਰੀ ਭਾਰਤ ਦੀ ਬਜਾਏ ਦੱਖਣੀ ਭਾਰਤ ਦੀਆਂ ਜੇਲ੍ਹਾਂ ਵਿੱਚ ਤਬਦੀਲ ਕੀਤਾ ਜਾਵੇ। ਦਰਅਸਲ, ਐਨਆਈਏ ਤੋਂ ਇਲਾਵਾ ਦਿੱਲੀ ਪੁਲਿਸ ਦੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਗੈਂਗਸਟਰ ਜੇਲ੍ਹ ਵਿੱਚੋਂ ਆਪਣਾ ਨੈੱਟਵਰਕ ਚਲਾ ਰਹੇ ਹਨ।
ਇਸ ਜਾਣਕਾਰੀ ਤੋਂ ਬਾਅਦ NIA ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਇਹ ਪੱਤਰ ਲਿਖਿਆ ਸੀ। ਐਨਆਈਏ ਦੇ ਸੂਤਰਾਂ ਅਨੁਸਾਰ ਇਨ੍ਹਾਂ ਗੈਂਗਸਟਰਾਂ ਦੇ ਗਠਜੋੜ ਨੂੰ ਤੋੜਨ ਲਈ ਇਨ੍ਹਾਂ ਨੂੰ ਉੱਤਰੀ ਭਾਰਤ ਤੋਂ ਦੂਰ ਦੱਖਣੀ ਰਾਜਾਂ ਦੀਆਂ ਜੇਲ੍ਹਾਂ ਵਿੱਚ ਤਬਦੀਲ ਕਰਨਾ ਜ਼ਰੂਰੀ ਹੈ।
ਯੂਏਪੀਏ ਤਹਿਤ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਸਾਰੇ ਗੈਂਗਸਟਰਾਂ ਤੋਂ ਪੁੱਛਗਿੱਛ ਦੇ ਆਧਾਰ 'ਤੇ ਐਨਆਈਏ ਨੇ ਪਾਕਿਸਤਾਨੀ ਖੁਫ਼ੀਆ ਏਜੰਸੀ ਆਈਐਸਆਈ ਅਤੇ ਭਾਰਤੀ ਗੈਂਗਸਟਰਾਂ ਵਿਚਾਲੇ ਗਠਜੋੜ ਦੇ ਕਈ ਇਨਪੁਟ ਇਕੱਠੇ ਕੀਤੇ ਹਨ। ਪਾਕਿਸਤਾਨ ਇਨ੍ਹਾਂ ਗੈਂਗਸਟਰਾਂ ਨੂੰ ਅੱਤਵਾਦੀ ਫੰਡਿੰਗ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਵਰਤ ਰਿਹਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Lawrence Bishnoi, Sidhu Moose Wala, Sidhu moosewala murder case, Sidhu moosewala news update