Home /News /punjab /

'ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ NIA ਕਰੇ', ਪਰਿਵਾਰ ਨੇ ਕੇਂਦਰੀ ਗ੍ਰਹਿ ਮੰਤਰੀ ਸ਼ਾਹ ਨੂੰ ਲਿਖੀ ਚਿੱਠੀ

'ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ NIA ਕਰੇ', ਪਰਿਵਾਰ ਨੇ ਕੇਂਦਰੀ ਗ੍ਰਹਿ ਮੰਤਰੀ ਸ਼ਾਹ ਨੂੰ ਲਿਖੀ ਚਿੱਠੀ

'ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ NIA ਕਰੇ', ਪਰਿਵਾਰ ਨੇ ਕੇਂਦਰੀ ਗ੍ਰਹਿ ਮੰਤਰੀ ਸ਼ਾਹ ਨੂੰ ਲਿਖੀ ਚਿੱਠੀ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ ਨਿਆਂਇਕ ਜਾਂਚ ਕਮੇਟੀ ਦੇ ਗਠਨ ਉਪਰੰਤ ਹੁਣ ਗਾਇਕ ਦੇ ਪਰਿਵਾਰ ਵੱਲੋਂ ਕੇਂਦਰੀ ਜਾਂਚ ਏਜੰਸੀ ਤੋਂ ਕਤਲ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਗਈ ਹੈ। ਪਰਿਵਾਰ ਨੇ ਇਹ ਮੰਗ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖ ਕੇ ਕੀਤੀ ਹੈ। ਇਹ ਜਾਣਕਾਰੀ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਦਿੱਤੀ ਹੈ।

ਹੋਰ ਪੜ੍ਹੋ ...
 • Share this:

  ਚੰਡੀਗੜ੍ਹ: Sidhu Moosewala Murder: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Punjabi Singer Murder) ਦੇ ਕਤਲ ਮਾਮਲੇ ਦੀ ਜਾਂਚ ਲਈ ਪੰਜਾਬ ਸਰਕਾਰ (Punjab Government) ਵੱਲੋਂ ਨਿਆਂਇਕ ਜਾਂਚ ਕਮੇਟੀ ਦੇ ਗਠਨ ਉਪਰੰਤ ਹੁਣ ਗਾਇਕ ਦੇ ਪਰਿਵਾਰ ਵੱਲੋਂ ਕੇਂਦਰੀ ਜਾਂਚ ਏਜੰਸੀ (NIA) ਤੋਂ ਕਤਲ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਗਈ ਹੈ। ਪਰਿਵਾਰ ਨੇ ਇਹ ਮੰਗ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Letter to Amit Shah) ਨੂੰ ਚਿੱਠੀ ਲਿਖ ਕੇ ਕੀਤੀ ਹੈ। ਇਹ ਜਾਣਕਾਰੀ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਦਿੱਤੀ ਹੈ।

  ਪਰਿਵਾਰ ਵੱਲੋਂ ਪੰਜਾਬ ਸਰਕਾਰ ਦੀ ਜਾਂਚ ਤੋਂ ਵੱਧ ਕੇਂਦਰੀ ਜਾਂਚ ਏਜੰਸੀ 'ਤੇ ਭਰੋਸਾ ਵਿਖਾਇਆ ਜਾ ਰਿਹਾ ਹੈ, ਜਿਸ ਲਈ ਇਹ ਚਿੱਠੀ ਬਹੁਤ ਕੁੱਝ ਕਹਿ ਰਹੀ ਹੈ। ਅੱਜ ਕੇਂਦਰੀ ਮੰਤਰੀ ਅਤੇ ਭਾਜਪਾ (Bjp) ਦੇ ਸੀਨੀਅਰ ਆਗੂ ਗਜੇਂਦਰ ਸ਼ੇਖਾਵਤ (Gajendra Singh Shekhawat) ਵੱਲੋਂ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਉਨ੍ਹਾਂ ਦੇ ਘਰ ਪੁੱਜ ਕੇ ਮੁਲਾਕਾਤ ਕੀਤੀ ਗਈ ਸੀ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਆਗੂ ਸੁਨੀਲ ਜਾਖੜ (Sunil Jakhar) ਵੀ ਹਾਜ਼ਰ ਸਨ।

  ਕੇਂਦਰੀ ਮੰਤਰੀ ਨੇ ਇਸ ਮੌਕੇ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਕਤਲ ਦੀ ਘਟਨਾ ਬਹੁਤ ਹੀ ਦੁਖਦਾਈ ਹੈ ਅਤੇ ਇੱਕ ਪਰਿਵਾਰ ਦਾ ਨੌਜਵਾਨ ਮੁੰਡਾ ਮਾਰਿਆ ਜਾਣਾ ਬਹੁਤ ਹੀ ਅਸਹਿਣ ਘਟਨਾ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਲਈ ਇਹ ਭੁਲਾ ਸਕਣਾ ਬਹੁਤ ਹੀ ਮੁਸ਼ਕਿਲ ਹੈ ਕਿ ਉਨ੍ਹਾਂ ਦਾ ਲੜਕਾ ਕਤਲ ਕਰ ਦਿੱਤਾ ਹੈ, ਪਰੰਤੂ ਫਿਰ ਵੀ ਉਨ੍ਹਾਂ ਨੇ ਪਰਿਵਾਰ ਨਾਲ ਹਮਦਰਦੀ ਜਤਾਈ ਹੈ।

  ਕੇਂਦਰੀ ਮੰਤਰੀ ਨੇ ਦੱਸਿਆ ਕਿ ਇਹ ਚਿੱਠੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕਾਰ ਸਿੰਘ ਸਿੱਧੂ ਵੱਲੋਂ ਲਿਖੀ ਗਈ ਹੈ। ਇਸ ਵਿੱਚ ਉਨ੍ਹਾਂ ਨੇ ਕੇਂਦਰੀ ਮੰਤਰੀ ਅਮਿਤ ਸ਼ਾਹ ਨੂੰ ਕਤਲ ਮਾਮਲੇ ਦੀ ਜਾਂਚ ਐਨਆਈਏ ਤੋਂ ਕਰਵਾਉਣ ਲਈ ਅਪੀਲ ਕੀਤੀ ਹੈ।

  Published by:Krishan Sharma
  First published:

  Tags: Amit Shah, Bhagwant Mann, BJP, Punjab BJP, Sidhu Moosewala