ਅੰਦੋਲਨ ਨਾਲ ਜੁੜੇ ਦਰਜਨ ਤੋਂ ਵੱਧ ਲੋਕਾਂ ਨੂੰ NIA ਦੇ ਸੰਮਨਾਂ ਪਿੱਛੋਂ ਕਿਸਾਨ ਆਗੂਆਂ ਦੀ ਕੇਂਦਰ ਨੂੰ ਦੋ-ਟੁਕ, ਕਹੀਆਂ ਇਹ ਗੱਲਾਂ...

News18 Punjabi | News18 Punjab
Updated: January 17, 2021, 10:21 AM IST
share image
ਅੰਦੋਲਨ ਨਾਲ ਜੁੜੇ ਦਰਜਨ ਤੋਂ ਵੱਧ ਲੋਕਾਂ ਨੂੰ NIA ਦੇ ਸੰਮਨਾਂ ਪਿੱਛੋਂ ਕਿਸਾਨ ਆਗੂਆਂ ਦੀ ਕੇਂਦਰ ਨੂੰ ਦੋ-ਟੁਕ, ਕਹੀਆਂ ਇਹ ਗੱਲਾਂ...
ਅੰਦੋਲਨ ਨਾਲ ਜੁੜੇ ਦਰਜਨ ਤੋਂ ਵੱਧ ਲੋਕਾਂ ਨੂੰ ਸੰਮਨਾਂ ਪਿੱਛੋਂ ਕਿਸਾਨ ਆਗੂਆਂ ਦੀ ਦੋ-ਟੁਕ. ( ਸੰਕੇਤਕ ਫੋਟੋ ਪੀਟੀਆਈ)

  • Share this:
  • Facebook share img
  • Twitter share img
  • Linkedin share img
ਕਗੇੋਲਕੌਮੀ ਜਾਂਚ ਏਜੰਸੀ (NIA) ਨੇ ਕਿਸਾਨ ਸੰਘਰਸ਼ ਨਾਲ ਜੁੜੇ ਦਰਜਨ ਤੋਂ ਵੱਧ ਵਿਅਕਤੀਆਂ ਨੂੰ ਸੰਮਨ ਭੇਜ ਕੇ ਦਿੱਲੀ ਤਲਬ ਕਰ ਲਿਆ ਹੈ। ਐੱਨਆਈਏ ਸੰਮਨ ਕੀਤੇ ਆਗੂਆਂ ਵਿੱਚ ਲੋਕ ਭਲਾਈ ਇਨਸਾਫ਼ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਬਲਦੇਵ ਸਿੰਘ ਸਿਰਸਾ, ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਤੇ ਇੰਟਰਨੈਸ਼ਨਲ ਪੰਥਕ ਦਲ ਦੇ ਸਰਪ੍ਰਸਤ ਜਸਬੀਰ ਸਿੰਘ ਰੋਡੇ, ਪੱਤਰਕਾਰ ਬਲਤੇਜ ਪੰਨੂ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਦਮਦਮੀ ਟਕਸਾਲ, ਪਰਮਜੀਤ ਸਿੰਘ ਅਕਾਲੀ, ਜਗਸੀਰ ਸਿੰਘ ਮੌੜ ਤੇ ਸੁਰਿੰਦਰ ਸਿੰਘ ਠੀਕਰੀਵਾਲਾ ਆਦਿ ਸ਼ਾਮਲ ਹਨ।

ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੰਮ੍ਰਿਤਸਰ ਦੇ ਦੋ ਸਿੱਖ ਨੌਜਵਾਨਾਂ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਦਮਦਮੀ ਟਕਸਾਲ ਅਤੇ ਸਿੱਖ ਯੂਥ ਪਾਵਰ ਆਫ ਪੰਜਾਬ ਦੇ ਪਰਮਜੀਤ ਸਿੰਘ ਅਕਾਲੀ ਨੂੰ ਸੰਮਨ ਭੇਜ ਕੇ ਪੁੱਛ ਪੜਤਾਲ ਲਈ ਦਿੱਲੀ ਸੱਦਿਆ ਹੈ। ਇਨ੍ਹਾਂ ਨੂੰ ਇਹ ਸੰਮਨ ਆਈਪੀਸੀ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਭੇਜੇ ਗਏ ਹਨ।
ਉਧਰ, ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਸੰਮਨ ਭੇਜਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਇਨ੍ਹਾਂ ਨੋਟਿਸਾਂ ਤੋਂ ਸਰਕਾਰ ਦੀ ਘਬਰਾਹਟ ਸਾਫ਼ ਝਲਕਦੀ ਹੈ, ਪਰ ਕਿਸਾਨ ਅਜਿਹੇ ਕਿਸੇ ਦਬਾਅ ਅੱਗੇ ਨਹੀਂ ਝੁਕਣਗੇ। ਕਿਸਾਨ ਜਥੇਬੰਦੀਆਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਬਹੁਤ ਹੀ ਘਟੀਆ ਹਰਕਤਾਂ ਉੱਤੇ ਉਤਰ ਆਈ ਹੈ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਦਿੱਲੀ ਦੇ ਸਿੰਘੂ ਬਾਰਡਰ ’ਤੇ ਕਿਸਾਨ ਆਗੂਆਂ ਨਾਲ ਬੈਠਕ ਕਰਨ ਮਗਰੋਂ ਪੱਤਰਕਾਰਾਂ ਨੂੰ ਦੱਸਿਆ, ‘‘ਭਾਜਪਾ ਸਰਕਾਰ ਕਿਸਾਨ ਅੰਦੋਲਨ ਨੂੰ ਲੈ ਕੇ ਡਰ ਤੇ ਘਬਰਾ ਗਈ ਹੈ।

ਉਹ ਸਾਡਾ ਏਕਾ ਤੋੜਨ ਵਿੱਚ ਨਾਕਾਮ ਰਹੇ, ਜਿਸ ਕਰਕੇ ਹੁਣ ਸਰਕਾਰ ਘਟੀਆ ਹਰਕਤਾਂ ਉਪਰ ਉੱਤਰ ਆਈ ਹੈ। ਇਹੀ ਵਜ੍ਹਾ ਹੈ ਕਿ ਬਹੁਤ ਸਾਰੇ ਲੋਕਾਂ ਨੂੰ ਹੁਣ ਕੌਮੀ ਜਾਂਚ ਏਜੰਸੀ (ਐਨਆਈਏ) ਰਾਹੀਂ ਨੋਟਿਸ ਭੇਜੇ ਜਾ ਰਹੇ ਹਨ।’’ ਰਾਜੇਵਾਲ ਨੇ ਦੱਸਿਆ ਕਿ ਇਹ ਨੋਟਿਸ ਉਨ੍ਹਾਂ ਲੋਕਾਂ ਨੂੰ ਭੇਜੇ ਜਾ ਰਹੇ ਹਨ ਜਿਨ੍ਹਾਂ ਨੇ ਲੰਗਰ ਲਾਏ ਹੋਏ ਹਨ ਜਾਂ ਜਿਨ੍ਹਾਂ ਕਿਸਾਨਾਂ ਨੂੰ ਬੱਸਾਂ ਦੀਆਂ ਸੇਵਾਵਾਂ ਦਿੱਤੀਆਂ ਹਨ ਜਾਂ ਕਈਆਂ ਨੇ ਸ਼ਹੀਦਾਂ ਦੀ ਮਦਦ ਕੀਤੀ ਹੈ। ਕਿਸਾਨ ਆਗੂ ਨੇ ਕੇਂਦਰ ਸਰਕਾਰ ਦੀ ਇਸ ਨੀਤੀ ਨੂੰ ਭੰਡਿਆ ਤੇ ਕਿਹਾ ਕਿ ਇਹ ਨੋਟਿਸ ਤੁਰੰਤ ਵਾਪਸ ਲਏ ਜਾਣ।
Published by: Gurwinder Singh
First published: January 17, 2021, 10:21 AM IST
ਹੋਰ ਪੜ੍ਹੋ
ਅਗਲੀ ਖ਼ਬਰ