ਪੰਜਾਬ ਵਿੱਚ ਮਾਸਕ ਨਾ ਲਗਾਉਣ 'ਤੇ ਨਹੀਂ ਹੋਵੇਗਾ ਚਲਾਨ : ਸਿਹਤ ਮੰਤਰੀ ਸਿੰਗਲਾ

ਡਾ. ਸਿੰਗਲਾ ਨੇ ਕਿਹਾ ਕਿ ਪੰਜਾਬ ਵਿੱਚ ਹਾਲਤ ਹਾਲੇ ਕਾਬੂ ਵਿੱਚ ਹਨ।ਪੰਜਾਬ ਵਿੱਚ ਭੀੜ-ਭਾੜ ਵਾਲੀ ਥਾਵਾਂ ਉਤੇ ਮਾਸਕ ਲਗਾਉਣ ਦੀ ਐਡਵਾਇਜ਼ਰੀ ਜਾਰੀ ਕੀਤੀ ਹੈ।

Youtube Video
 • Share this:

  ਚੰਡੀਗੜ੍ਹ- ਦੇਸ਼ ਵਿੱਚ ਮੁੜ ਤੋਂ ਕੋਰੋਨਾ ਦੇ ਕੇਸ ਰੋਜ਼ਾਨਾ ਤੋਂ ਵੱਧ ਰਹੇ ਹਨ। ਅੱਜ ਪੀਐਮ ਮੋਦੀ ਨੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕੋਰੋਨਾ ਨੂੰ ਲੈ ਕੇ ਮੀਟਿੰਗ ਕੀਤੀ। ਦੱਸਣਯੋਗ ਹੈ ਕਿ ਹਰਿਆਣਾ ਦੇ ਚਾਰ ਜ਼ਿਲਿਆਂ, ਚੰਡੀਗੜ੍ਹ ਅਤੇ ਦਿੱਲੀ ਵਿੱਚ ਮਾਸਕ ਨਾ ਪਹਿਨਣ ਉਤੇ ਚਲਾਨ ਵਜੋਂ 500 ਰੁਪਏ ਦਾ  ਜੁਰਮਾਨਾ ਮੁੜ ਤੋਂ ਸ਼ੁਰੂ ਹੋ ਗਿਆ ਹੈ। ਇਸ ਮੌਕੇ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੇ ਪੰਜਾਬ ਵਾਸੀਆਂ ਨੂੰ ਰਾਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮਾਸਕ ਨਾ ਲਗਾਉਣ ਤੇ ਜੁਰਮਾਨਾ ਨਹੀਂ ਕੀਤਾ ਜਾਵੇਗਾ।

  ਡਾ. ਸਿੰਗਲਾ ਨੇ ਕਿਹਾ ਕਿ ਪੰਜਾਬ ਵਿੱਚ ਹਾਲਤ ਹਾਲੇ ਕਾਬੂ ਵਿੱਚ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭੀੜ-ਭਾੜ ਵਾਲੀ ਥਾਵਾਂ ਉਤੇ ਮਾਸਕ ਲਗਾਉਣ ਦੀ ਐਡਵਾਇਜ਼ਰੀ ਜਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਗਵਾਂਢੀ ਸੂਬਿਆਂ  ਵਿੱਚ ਕੋਰੋਨਾ ਦੇ ਕੇਸ ਮੁੜ ਤੋਂ ਵੱਧ ਰਹੇ ਹਨ, ਇਸ ਲਈ ਸਾਨੂੰ ਚੌਕਸ ਰਹਿਣ ਦੀ ਲੋੜ ਹੈ।

  ਕੋਵਿਡ-19 ਦੇ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬੁਲਾਈ ਗਈ ਮੁੱਖ ਮੰਤਰੀਆਂ ਦੀ ਵਰਚੁਅਲ ਮੀਟਿੰਗ ਵਿੱਚ ਭਾਗ ਲੈਂਦੇ ਹੋਏ ਭਗਵੰਤ ਮਾਨ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਪੰਜਾਬ ਨੇ ਕੋਵਿਡ ਮਹਾਂਮਾਰੀ ਦੀ ਨਵੀਂ ਲਹਿਰ ਨਾਲ ਨਜਿੱਠਣ ਲਈ ਇੱਕ ਪ੍ਰਭਾਵੀ ਪ੍ਰਣਾਲੀ ਵਿਕਸਿਤ ਕੀਤੀ ਹੈ। ਉਨ੍ਹਾਂ ਕਿਹਾ ਕਿ ਕੋਵਿਡ ਦੇ ਕੇਸਾਂ ਵਿੱਚ ਵਾਧੇ ਨਾਲ ਨਜਿੱਠਣ ਲਈ ਪੰਜਾਬ ਕੋਲ ਪਹਿਲਾਂ ਹੀ ਸਾਰੇ ਲੋੜੀਂਦੇ ਸਾਧਨ ਮੌਜੂਦ ਹਨ ਅਤੇ ਪੰਜਾਬ ਵਿੱਚ ਸਥਿਤੀ ਕਾਬੂ ਹੇਠ ਹੈ ਅਤੇ ਲੋਕਾਂ ਦੀਆਂ ਕੀਮਤੀ ਜਾਨਾਂ ਦੀ ਸੁਰੱਖਿਆ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੇ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ਼, ਜੋ ਸੱਚੇ ਕੋਰੋਨਾ ਯੋਧੇ ਹਨ, ਕੋਵਿਡ ਮਹਾਂਮਾਰੀ ਦੇ ਕਿਸੇ ਵੀ ਵਿਸਤਾਰ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ।
  Published by:Ashish Sharma
  First published: