Home /News /punjab /

ਪੰਜਾਬ ਹਾਈਕੋਰਟ 'ਚ ਨਿਯੁਕਤ 11 ਨਵੇਂ ਜੱਜਾਂ ਵਿਚ ਇਕ ਵੀ ਸਿੱਖ ਨਾ ਹੋਣ ਉਤੇ ਸੁਖਬੀਰ ਬਾਦਲ ਨੇ ਚੁੱਕੇ ਸਵਾਲ

ਪੰਜਾਬ ਹਾਈਕੋਰਟ 'ਚ ਨਿਯੁਕਤ 11 ਨਵੇਂ ਜੱਜਾਂ ਵਿਚ ਇਕ ਵੀ ਸਿੱਖ ਨਾ ਹੋਣ ਉਤੇ ਸੁਖਬੀਰ ਬਾਦਲ ਨੇ ਚੁੱਕੇ ਸਵਾਲ

 (ਫਾਇਲ ਫੋਟੋ)

(ਫਾਇਲ ਫੋਟੋ)

ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ 11 ਜੱਜਾਂ ਦੀਆਂ ਨਿਯੁਕਤੀਆਂ ਨੂੰ ਲੈ ਕੇ ਹੁਣ ਸਿਆਸਤ ਗਰਮਾਈ ਹੋਈ ਨਜ਼ਰ ਆ ਰਹੀ ਹੈ। ਦਰਅਸਲ, ਕੇਂਦਰ ਸਰਕਾਰ ਵੱਲੋਂ ਜਾਰੀ ਕੀਤੀ ਗਈ 11 ਜੱਜਾਂ ਦੀ ਸੂਚੀ ਵਿੱਚ ਇੱਕ ਵੀ ਸਿੱਖ ਜੱਜ ਨਹੀਂ ਹੈ, ਜਿਸ ਦੇ ਖਿਲਾਫ ਰੋਹ ਦੀ ਆਵਾਜ਼ ਬੁਲੰਦ ਹੋਣ ਲੱਗੀ ਹੈ। ਇਨ੍ਹਾਂ ਨਿਯੁਕਤੀਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਸਵਾਲ ਖੜ੍ਹੇ ਕੀਤੇ ਹਨ।

ਹੋਰ ਪੜ੍ਹੋ ...
  • Share this:

    ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਹੈਰਾਨੀ ਪ੍ਰਗਟਾਈ ਹੈ ਕਿ ਦੇਸ਼ ਦੀ ਆਜ਼ਾਦੀ ਵਿੱਚ ਸਿੱਖ ਕੌਮ ਦੀ ਕੁਰਬਾਨੀ 80 ਫੀਸਦੀ ਰਹੀ ਹੈ, ਜਦੋਂ ਕਿ ਐਤਵਾਰ ਨੂੰ ਜਾਰੀ ਨੋਟੀਫਿਕੇਸ਼ਨ ਅਨੁਸਾਰ ਹਾਈ ਕੋਰਟ ਵਿੱਚ ਇੱਕ ਵੀ ਸਿੱਖ ਜੱਜ ਨਹੀਂ ਹੈ। ਬਾਦਲ ਨੇ ਸਵਾਲ ਕੀਤਾ ਹੈ ਕਿ ਆਜ਼ਾਦੀ ਦਿਹਾੜੇ 'ਤੇ ਸਿੱਖ ਕੌਮ ਲਈ ਇਹ ਕਿਹੋ ਜਿਹਾ ਤੋਹਫਾ ਹੈ?

    ਉਨ੍ਹਾਂ ਇਸ ਮਾਮਲੇ ਵਿੱਚ ਕੇਂਦਰ ਸਰਕਾਰ ਦੇ ਦਖ਼ਲ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਮਾਮਲੇ ਵਿੱਚ ਢੁੱਕਵੇਂ ਕਦਮ ਚੁੱਕਣੇ ਚਾਹੀਦੇ ਹਨ ਅਤੇ ਸਿੱਖਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵੀ ਨੁਮਾਇੰਦਗੀ ਦਿੱਤੀ ਜਾਣੀ ਚਾਹੀਦੀ ਹੈ।

    ਦੱਸਣਯੋਗ ਹੈ ਕਿ ਕੇਂਦਰ ਸਰਕਾਰ ਨੇ ਐਤਵਾਰ ਨੂੰ ਤਰੱਕੀ ਪ੍ਰਾਪਤ ਵਕੀਲਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਧੀਕ ਜੱਜ ਵਜੋਂ ਨਿਯੁਕਤ ਕੀਤਾ ਹੈ।
    Published by:Gurwinder Singh
    First published:

    Tags: Shiromani Akali Dal, Sukhbir Badal

    ਅਗਲੀ ਖਬਰ