ਗੁਰਦੀਪ ਸਿੰਘ
ਫ਼ਤਹਿਗੜ੍ਹ ਸਾਹਿਬ: ਕੋਰੋਨਾ ਮਹਾਮਾਰੀ ਕਾਰਨ ਹਰ ਕੋਈ ਪ੍ਰੇਸ਼ਾਨ ਹੈ। ਸਰਕਾਰ ਇਸ ਮਹਾਮਾਰੀ ਨਾਲ ਨਜਿੱਠਣ ਲਈ ਕੋਸ਼ਿਸ਼ਾਂ ਵਿਚ ਤਾਂ ਲੱਗੀ ਹੈ ਪਰ ਇਹ ਤਿਆਰੀਆਂ ਨਾਕਾਫੀ ਲੱਗ ਰਹੀਆਂ ਹਨ। ਜੇਕਰ ਗੱਲ ਕੀਤੀ ਜਾਵੇ ਜਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਜੋ ਕਿ ਇਤਿਹਾਸ ਵਿਚ ਆਪਣੀ ਵੱਖਰੀ ਪਹਿਚਾਣ ਰੱਖਦਾ ਹੈ, ਜਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿਚ ਵੈਂਟੀਲੇਟਰ ਨਹੀਂ ਹਨ।
ਸਿਵਲ ਸਰਜਨ ਡਾ. ਬਲਜੀਤ ਕੌਰ ਅਨੁਸਾਰ ਜ਼ਿਲ੍ਹੇ ਦੀ ਅਬਾਦੀ ਲਗਭਗ 6 ਲੱਖ ਹੈ, ਫ਼ਤਹਿਗੜ੍ਹ ਸਾਹਿਬ ਸਿਵਲ ਹਸਪਤਾਲ ਵਿਚ 40 ਬੈਡ ਰੱਖੇ ਗਏ ਹਨ, ਜਿਲ੍ਹੇ 'ਚ 8 ਸਿਵਲ ਹਸਪਤਾਲ ਹਨ ਪਰ ਉਹਨਾਂ ਵਿਚ ਕੋਈ ਵੀ ਵੈਂਟੀਲੇਟਰ ਨਹੀਂ ਹੈ।
ਇਸ ਬਾਰੇ ਪਤਾ ਲੱਗਦੀਆਂ ਹੀ ਕਾਂਗਰਸ ਦੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਆਮ ਜਨਤਾ ਦੀ ਸਹੂਲਤ ਨੂੰ ਵੇਖਦੇ ਹੋਏ ਫ਼ਤਹਿਗੜ੍ਹ ਸਾਹਿਬ ਦੀ ਡੀ ਸੀ ਅੰਮ੍ਰਿਤ ਕੌਰ ਗਿੱਲ ਨਾਲ ਸੰਪਰਕ ਕਰਕੇ ਵੈਂਟੀਲੇਟਰ ਲਈ 15 ਲੱਖ ਰੁਪਏ ਦੇਣ ਲਈ ਲਿਖਤੀ ਚਿੱਠੀ ਜਾਰੀ ਕੀਤੀ।
ਇਸ ਤੋਂ ਪਹਿਲਾਂ ਵੀ ਸ਼ਮਸ਼ੇਰ ਸਿੰਘ ਦੂਲੋ ਵਲੋਂ ਫ਼ਤਹਿਗੜ੍ਹ ਸਾਹਿਬ ਲਈ 1 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਸੀ ਪਰ ਉਸ ਵੇਲੇ ਕੇਂਦਰ ਸਰਕਾਰ ਵਲੋਂ ਸਾਂਸਦਾਂ ਨੂੰ ਜਾਰੀ ਗ੍ਰਾਂਟ ਉਤੇ ਰੋਕ ਲਗਾ ਦਿਤੀ ਗਈ ਸੀ।
ਦੂਲੋ ਇਸ ਤੋਂ ਪਹਿਲਾਂ ਖੰਨਾ ਸਿਵਲ ਹਸਪਤਾਲ ਨੂੰ ਵੀ ਕਰੋਨਾ ਦੌਰਾਨ ਫੰਡ ਦਿੱਤੇ ਸਨ, ਦੂਲੋ ਦਾ ਕਹਿਣਾ ਹੈ ਕਿ ਇਸ ਮੌਕੇ ਸਮਾਜ ਸੇਵਿਆ ਅਤੇ ਉਦਯੋਗਪਤੀਆਂ ਨੂੰ ਅੱਗੇ ਆ ਸਮਾਜ ਸੇਵਾ ਵਿੱਚ ਆਪਣਾ ਯੋਗਦਾਨ ਦੇਣਾ ਚਾਹੀਦਾ ਹੈ ਤਾਂ ਜੋ ਇਸ ਨਾਲ ਸਿਵਲ ਹਸਪਤਾਲਾਂ ਵਿੱਚ ਵੈਂਟੀਲੇਟਰ ਪਹੁੰਚ ਸਕਣ ਤੇ ਗਰੀਬ ਜਨਤਾ ਨੂੰ ਇਸ ਦੀ ਸਹੂਲਤ ਮਿਲ ਸਕੇ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।