Home /News /punjab /

ਜਲੰਧਰ : ਪੁਲਿਸ ਵੱਲੋਂ 28 ਕੇਸਾਂ 'ਚ ਨਾਮਜ਼ਦ ਨਸ਼ਾ ਤਸਕਰ ਨਸ਼ੀਲੇ ਪਦਾਰਥ ਸਮੇਤ ਕਾਬੂ..

ਜਲੰਧਰ : ਪੁਲਿਸ ਵੱਲੋਂ 28 ਕੇਸਾਂ 'ਚ ਨਾਮਜ਼ਦ ਨਸ਼ਾ ਤਸਕਰ ਨਸ਼ੀਲੇ ਪਦਾਰਥ ਸਮੇਤ ਕਾਬੂ..

ਕਮਿਸ਼ਨਰੇਟ ਪੁਲਿਸ ਵੱਲੋਂ 28 ਕੇਸਾਂ 'ਚ ਨਾਮਜ਼ਦ ਨਸ਼ਾ ਤਸਕਰ 330 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਹੈ।

ਕਮਿਸ਼ਨਰੇਟ ਪੁਲਿਸ ਵੱਲੋਂ 28 ਕੇਸਾਂ 'ਚ ਨਾਮਜ਼ਦ ਨਸ਼ਾ ਤਸਕਰ 330 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਹੈ।

Punjab news-ਕਮਿਸ਼ਨਰੇਟ ਪੁਲਿਸ ਵੱਲੋਂ 28 ਕੇਸਾਂ 'ਚ ਨਾਮਜ਼ਦ ਨਸ਼ਾ ਤਸਕਰ 330 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਤੂਰ ਨੇ ਕਿਹਾ ਕਿ ਇਹ ਕਾਮਯਾਬੀ ਸ਼ਹਿਰ ’ਚ ਨਸ਼ੀਲੇ ਪਦਾਰਥਾਂ ਤੇ ਨਾਜਾਇਜ਼ ਸ਼ਰਾਬ ਦੀ ਸਪਲਾਈ ਚੇਨ ਨੂੰ ਤੋੜਨ ’ਚ ਸਹਾਈ ਸਿੱਧ ਹੋਵੇਗੀ।

ਹੋਰ ਪੜ੍ਹੋ ...
 • Share this:
  ਸੁਰਿੰਦਰ ਕੰਬੋਜ

  ਜਲੰਧਰ : ਸ਼ਹਿਰ 'ਚ ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਦੀ ਸਪਲਾਈ 'ਤੇ ਸ਼ਿਕੰਜਾ ਕੱਸਦਿਆਂ ਕਮਿਸ਼ਨਰੇਟ ਪੁਲਿਸ ਵੱਲੋਂ ਮੰਗਲਵਾਰ ਨੂੰ ਇਕ ਨਸ਼ਾ ਤਸਕਰ ਨੂੰ ਇੱਕ ਸਾਥੀ ਗ੍ਰਿਫ਼ਤਾਰ ਕੀਤਾ ਹੈ। ਜਿਸ 'ਤੇ ਜਲੰਧਰ ਸ਼ਹਿਰ ਦੇ ਵੱਖ-ਵੱਖ ਥਾਣਿਆਂ 'ਚ ਐਕਸਾਈਜ਼ ਅਤੇ ਐੱਨ.ਡੀ.ਪੀ.ਐੱਸ. ਐਕਟ ਤਹਿਤ 28 ਅਪਰਾਧਿਕ ਮਾਮਲੇ ਦਰਜ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਤੂਰ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਸੀ.ਆਈ.ਏ.-1 ਅਤੇ ਸਪੈਸ਼ਲ ਆਪ੍ਰੇਸ਼ਨ ਯੂਨਿਟ ਦੀਆਂ ਸਾਂਝੀਆਂ ਟੀਮਾਂ ਵੱਲੋਂ ਅਰਵਿੰਦਰ ਕੁਮਾਰ ਉਰਫ਼ ਠੁੱਠਾ ਵਿਰੁੱਧ ਅਦਾਲਤ ਤੋਂ ਸਰਚ ਵਾਰੰਟ ਲੈ ਕੇ ਅਮਨ ਨਗਰ ਜਲੰਧਰ ਸਥਿਤ ਉਸ ਦੀ ਰਿਹਾਇਸ਼ 'ਤੇ ਛਾਪਾ ਮਾਰਿਆ ਗਿਆ ।

  ਉਨ੍ਹਾਂ ਅੱਗੇ ਦੱਸਿਆ ਕਿ ਤਲਾਸ਼ੀ ਦੌਰਾਨ ਉਸ ਦੇ ਸਟੋਰ ਦੇ ਇੱਕ ਸ਼ੂ ਰੈਕ ਵਿੱਚੋਂ ਇੱਕ ਪਲਾਸਟਿਕ ਦਾ ਪੈਕਟ, ਜਿਸ ਵਿੱਚ 330 ਗ੍ਰਾਮ ਨਸ਼ੀਲਾ ਪਦਾਰਥ ਸੀ, ਬਰਾਮਦ ਕੀਤਾ ਗਿਆ, ਜਿਸ ਤੋਂ ਬਾਅਦ ਮੁਲਜ਼ਮ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ ਗਿਆ।

  ਉਨ੍ਹਾਂ ਇਹ ਵੀ ਦੱਸਿਆ ਕਿ ਮੁੱਢਲੀ ਤਫ਼ਤੀਸ਼ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਮੁਲਜ਼ਮ ਖ਼ਿਲਾਫ਼ ਪਹਿਲਾਂ ਹੀ ਆਬਕਾਰੀ ਐਕਟ ਐਨ.ਡੀ.ਪੀ.ਐਸਐਕਟ ਅਤੇ ਆਈ.ਪੀ.ਸੀ. ਤਹਿਤ 28 ਅਪਰਾਧਿਕ ਦੀਆਂ ਧਰਾਵਾਂ ਕੇਸ ਦਰਜ ਹਨ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਤੂਰ, ਜਿਨ੍ਹਾਂ ਨਾਲ ਡੀ.ਸੀ.ਪੀ ਜਸਕਿਰਨ ਸਿੰਘ ਤੇਜਾ ਵੀ ਮੌਜੂਦ ਸਨ। ਉਨ੍ਹਾਂ ਨੇ ਦੱਸਿਆ ਕਿ ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਹ ਆਪਣੇ ਸਾਥੀ ਮਨੀਸ਼ ਕੁਮਾਰ ਦੀ ਮਦਦ ਨਾਲ ਇਸ ਗੈਰ-ਕਾਨੂੰਨੀ ਗਤੀਵਿਧੀ ਨੂੰ ਅੰਜਾਮ ਦੇ ਰਿਹਾ ਸੀ, ਜਿਸ ਨੂੰ ਵੀ ਪੁਲਿਸ ਟੀਮਾਂ ਵੱਲੋਂ ਕਾਬੂ ਕਰ ਲਿਆ ਗਿਆ ਹੈ।

  ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਸ ਗ੍ਰਿਫ਼ਤਾਰੀ ਨਾਲ ਇਸ ਖੇਤਰ ਵਿੱਚ ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਦੀ ਸਪਲਾਈ ਲਾਈਨ ਬੰਦ ਹੋ ਜਾਵੇਗੀ, ਜਿਸ ਨਾਲ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਠੱਲ੍ਹ ਪਵੇਗੀ। ਜਲੰਧਰ ਨੂੰ ਨਸ਼ਾ ਮੁਕਤ ਸ਼ਹਿਰ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਸ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

  ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਵੱਲੋਂ ਅਜਿਹੇ ਹਿਸਟਰੀਸ਼ੀਟਰਾਂ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਅਜਿਹੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ।
  Published by:Sukhwinder Singh
  First published:

  Tags: Drugs, Jalandhar, Punjab Police, Smuggler

  ਅਗਲੀ ਖਬਰ