Home /News /punjab /

Nabha : ਕਾਂਗਰਸ ਵਿਧਾਇਕ ਸਾਧੂ ਸਿੰਘ ਧਰਮਸੋਤ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ

Nabha : ਕਾਂਗਰਸ ਵਿਧਾਇਕ ਸਾਧੂ ਸਿੰਘ ਧਰਮਸੋਤ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ

ਨਾਭਾ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਸਾਧੂ ਸਿੰਘ ਧਰਮਸੋਤ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ।

ਨਾਭਾ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਸਾਧੂ ਸਿੰਘ ਧਰਮਸੋਤ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ।

Nomination Papers Filed by Sadhu Singh Dharamsot-ਨਾਭਾ ਵਿਖੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਮੌਜੂਦਾ ਵਿਧਾਇਕ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਧੂ ਸਿੰਘ ਧਰਮਸੋਤ ਵੱਲੋਂ ਧਾਰਮਿਕ ਅਸਥਾਨ ਤੇ ਨਤਮਸਤਕ ਹੋਣ ਤੋਂ ਬਾਅਦ ਸ਼ਹਿਰ ਵਿੱਚ ਦੀ ਹੁੰਦੇ ਹੋਏ ਨਾਭਾ ਦੇ ਐਸਡੀਐਮ ਦਫਤਰ ਵਿਖੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਸੈਂਕੜਿਆਂ ਦੀ ਤਾਦਾਦ ਵਿੱਚ ਪਾਰਟੀ ਵਰਕਰ ਮੌਜੂਦ ਸਨ। 

ਹੋਰ ਪੜ੍ਹੋ ...
 • Share this:

  ਭੁਪਿੰਦਰ ਨਾਭਾ

  ਨਾਭਾ : ਵਿਧਾਨ ਸਭਾ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਰਹੇ ਹਨ। ਜਿਸ ਦੇ ਤਹਿਤ ਨਾਭਾ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਸਾਧੂ ਸਿੰਘ ਧਰਮਸੋਤ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਜਿੱਤੇਗੀ ਅਤੇ ਮੈਂ ਜੋ ਨਾਭਾ ਵਿਖੇ ਵਿਕਾਸ ਦੇ ਕੰਮ ਕੀਤੇ ਹਨ ਇਸ ਮੁੱਦੇ ਤੇ ਹੀ ਵੋਟ ਮੰਗ ਰਿਹਾ ਹਾਂ।

  ਨਾਭਾ ਵਿਖੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਮੌਜੂਦਾ ਵਿਧਾਇਕ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਧੂ ਸਿੰਘ ਧਰਮਸੋਤ ਵੱਲੋਂ ਧਾਰਮਿਕ ਅਸਥਾਨ ਤੇ ਨਤਮਸਤਕ ਹੋਣ ਤੋਂ ਬਾਅਦ ਸ਼ਹਿਰ ਵਿੱਚ ਦੀ ਹੁੰਦੇ ਹੋਏ ਨਾਭਾ ਦੇ ਐਸਡੀਐਮ ਦਫਤਰ ਵਿਖੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਸੈਂਕੜਿਆਂ ਦੀ ਤਾਦਾਦ ਵਿੱਚ ਪਾਰਟੀ ਵਰਕਰ ਮੌਜੂਦ ਸਨ।

  ਕਾਂਗਰਸ ਪਾਰਟੀ ਦੇ ਉਮੀਦਵਾਰ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਮੈਂ ਜੋ ਨਾਭੇ ਦਾ ਵਿਕਾਸ ਕੀਤਾ ਹੈ ਉਸਦੇ ਆਧਾਰ ਤੇ ਹੀ ਵੋਟਾਂ ਮੰਗ ਰਿਹਾ ਹਾਂ  ਉਨ੍ਹਾਂ ਨੇ ਆਪ ਪਾਰਟੀ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਆਪ ਪਾਰਟੀ ਪਿਛਲੀ ਵਾਰੀ ਸਾਡੀਆਂ 100 ਸੀਟਾਂ ਹਨ ਪਰ ਉਨ੍ਹਾਂ ਨੂੰ ਸਿਰਫ 20 ਹੀ ਸੀਟਾਂ ਪ੍ਰਾਪਤ ਹੋਇਆ ਅਤੇ ਹੁਣ ਇਹ ਵੱਡੇ ਵੱਡੇ ਦਾਅਵੇ ਕਰ ਰਹੇ ਹਨ ਪਰ ਇਨ੍ਹਾਂ ਨੂੰ ਸਿਰਫ਼ ਪੰਜ ਸੱਤ ਸੀਟਾਂ ਹੀ ਆਉਣਗੀਆਂ।

  ਇਸ ਮੌਕੇ ਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਮਰਦੀਪ ਸਿੰਘ ਖੰਨਾ  ਨਗਰ ਕੌਂਸਲ ਦੇ ਪ੍ਰਧਾਨ ਰਜਨੀਸ਼ ਕੁਮਾਰ ਸ਼ੈਂਟੀ, ਕੌਂਸਲਰ ਮਮਤਾ ਮਿੱਤਲ ਅਤੇ  ਸੀਨੀਅਰ ਕੌਂਸਲਰ ਅਸ਼ੋਕ ਕੁਮਾਰ ਬਿੱਟੂ ਨੇ ਕਿਹਾ ਕਿ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਜਿੱਤੇਗੀ ਅਤੇ ਜੋ ਨਾਭੇ ਵਿਕਾਸ ਕੀਤਾ ਹੈ ਉਹ ਪਿਛਲੇ ਪੰਜਾਹ ਸੱਠ ਸਾਲਾਂ ਵਿੱਚ ਨਹੀਂ ਹੋਇਆ ਜਿਸ ਕਰਕੇ ਕਾਂਗਰਸ ਪਾਰਟੀ ਦੀ ਜਿੱਤ ਯਕੀਨੀ ਹੈ।

  Published by:Sukhwinder Singh
  First published:

  Tags: Nabha, Punjab Congress, Punjab Election 2022