'ਆਪ' ਵਿਧਾਇਕਾ ਬਲਜਿੰਦਰ ਕੌਰ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਹੋਏ ਹਨ। ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਇਹ ਵਾਰੰਟ ਜਾਰੀ ਕੀਤਾ ਹੈ।
ਮਾਮਲਾ 2020 'ਚ ਪੰਜਾਬ 'ਚ ਬਿਜਲੀ ਦਰਾਂ ਨੂੰ ਵਧਾਉਣ ਲਈ ਕੀਤੇ ਜਾ ਰਹੇ ਪ੍ਰਦਰਸ਼ਨ ਨਾਲ ਜੁੜਿਆ ਹੋਇਆ ਹੈ। ਸੈਕਟਰ 43 ਜ਼ਿਲ੍ਹਾ ਅਦਾਲਤ ਵਿਚ ਕਈ ਵਾਰ ਬੁਲਾਏ ਜਾਣ ਤੋਂ ਬਾਅਦ ਵੀ ਵਿਧਾਇਕ ਅਦਾਲਤ ਵਿੱਚ ਪੇਸ਼ ਨਹੀਂ ਹੋਏ।
ਪੁਲਿਸ ਨਾਲ ਹੱਥੋਪਾਈ ਦੀ ਇਹ ਘਟਨਾ ਪਿਛਲੀ ਕਾਂਗਰਸ ਸਰਕਾਰ ਵੇਲੇ ਸਾਲ 2020 ਵਿੱਚ ਵਾਪਰੀ ਸੀ। ਉਸ ਸਮੇਂ ਪੰਜਾਬ ਦੀ ਤਤਕਾਲੀ ਕਾਂਗਰਸ ਸਰਕਾਰ ਨੇ ਬਿਜਲੀ ਦਰਾਂ ਵਿੱਚ ਵਾਧਾ ਕੀਤਾ ਸੀ। ਇਸ ਦੇ ਵਿਰੋਧ 'ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਪ੍ਰਦਰਸ਼ਨ ਕਰਦੇ ਹੋਏ ਚੰਡੀਗੜ੍ਹ 'ਚ ਮੁੱਖ ਮੰਤਰੀ ਹਾਊਸ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ।
ਇਸ ਧਰਨੇ ਦੌਰਾਨ ਪੁਲਿਸ ਨਾਲ ‘ਆਪ’ ਆਗੂਆਂ ਤੇ ਵਰਕਰਾਂ ਦੀ ਝੜਪ ਵੀ ਹੋਈ ਤੇ ਇਸ ਝੜਪ ਵਿੱਚ ਕਈ ਪੁਲਿਸ ਮੁਲਾਜ਼ਮ ਤੇ ‘ਆਪ’ ਵਰਕਰ ਜ਼ਖ਼ਮੀ ਵੀ ਹੋਏ। ਚੰਡੀਗੜ੍ਹ ਪੁਲਿਸ ਨੇ ਭਗਵੰਤ ਮਾਨ, ਚੀਮਾ ਅਤੇ ਕਈ ਤਤਕਾਲੀ ਵਿਧਾਇਕਾਂ ਤੇ ਮੌਜੂਦਾ ਮੰਤਰੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Aam Aadmi Party, Baljinder kaur