ਚੰਡੀਗੜ੍ਹ- ਸਾਬਕਾ ਮੰਤਰੀ ਸੋਹਨ ਸਿੰਘ ਠੰਡਲ ਅਤੇ ਮੋਹਿੰਦਰ ਕੌਰ ਜੋਸ਼ ਨੇ ਆਪਣੀ ਸੁਰੱਖਿਆ ਵਾਪਿਸ ਲੈਣ ਨੂੰ ਲੈ ਕੇ ਹਾਈਕੋਰਟ ‘ਚ ਚੁਣੌਤੀ ਦਿੱਤੀ ਹੈ। ਹਾਈਕੋਰਟ ਨੇ ਅੱਜ ਦੋਵਾਂ ਪਟੀਸ਼ਨਾਂ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕਰਕੇ ਜਵਾਬ ਦੇਣ ਦੇ ਹੁਕਮ ਦਿੱਤੇ ਹਨ।
ਅਦਾਲਤ ਨੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਸੋਹਣ ਸਿੰਘ ਠੰਡਲ ਜੇਲ੍ਹ ਮੰਤਰੀ ਰਹਿ ਚੁੱਕੇ ਹਨ। ਨਾਭਾ ਦੀ ਉੱਚ ਸੁਰੱਖਿਆ ਵਾਲੀ ਜੇਲ੍ਹ ਬ੍ਰੇਕ ਉਨ੍ਹਾਂ ਦੇ ਸਮੇਂ ਦੌਰਾਨ ਹੋਈ ਸੀ। ਪਟੀਸ਼ਨ 'ਚ ਕਿਹਾ ਗਿਆ ਹੈ ਕਿ ਬਰੇਕ ਦੀ ਘਟਨਾ 'ਚ ਕਈ ਵੱਡੇ ਗੈਂਗਸਟਰਾਂ ਦੇ ਨਾਂ ਸਾਹਮਣੇ ਆਏ ਸਨ। ਅਜਿਹੇ 'ਚ ਉਨ੍ਹਾਂ ਨੂੰ ਸੁਰੱਖਿਆ ਦੀ ਬਹੁਤ ਲੋੜ ਹੈ। ਉਨ੍ਹਾਂ ਕੋਲ ਕੋਈ ਸੁਰੱਖਿਆ ਕਰਮਚਾਰੀ ਨਹੀਂ ਹੈ।
ਦੂਜੀ ਪਾਸੇ ਮਹਿੰਦਰ ਕੌਰ ਜੋਸ਼ ਵੀ ਤਿੰਨ ਵਾਰ ਮੰਤਰੀ ਰਹਿ ਚੁੱਕੀ ਹੈ। ਉਨ੍ਹਾਂ ਦੀ ਸੁਰੱਖਿਆ ਲਈ ਕੋਈ ਤਾਇਨਾਤੀ ਨਹੀਂ ਕੀਤੀ ਗਈ ਹੈ। ਬਾਕੀ ਪਟੀਸ਼ਨਾਂ ਦੇ ਨਾਲ ਕੱਲ੍ਹ ਸੁਣਵਾਈ ਹੋਵੇਗੀ। ਦੱਸ ਦਈਏ ਕਿ ਮੋਹਿੰਦਰ ਕੌਰ ਜੋਸ਼ ਹਾਲ ਹੀ ਵਿਚ ਭਾਜਪਾ ਵਿਚ ਸ਼ਾਮਿਲ ਹੋਈ ਹੈ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।