• Home
  • »
  • News
  • »
  • punjab
  • »
  • NOW ONLY GOVERNMENT BUSES WILL BE SEEN IN PUNJAB RAJA WARING

ਹੁਣ ਪੰਜਾਬ ਵਿਚ ਸਰਕਾਰੀ ਬੱਸਾਂ ਹੀ ਨਜਰ ਆਉਣਗੀਆਂ: ਰਾਜਾ ਵੜਿੰਗ

ਰਾਹੁਲ ਗਾਂਧੀ ਨੂੰ ਵੀ ਇਸ ਗੱਲ ਦਾ ਪਤਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਅਕਾਲੀਆਂ ਦੇ ਨਾਲ ਮਿਲੇ ਹੋਏ ਹਨ

ਹੁਣ ਪੰਜਾਬ ਵਿਚ ਸਰਕਾਰੀ ਬੱਸਾਂ ਹੀ ਨਜਰ ਆਉਣਗੀਆਂ: ਰਾਜਾ ਵੜਿੰਗ (ਫਾਇਲ ਫੋਟੋ)

  • Share this:
    ਮਨੋਜ ਸ਼ਰਮਾ
    ਪਟਿਆਲਾ ਦੇ ਹਲਕਾ ਘਨੌਰ ਵਿਚ ਪਹੁੰਚੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਇੱਥੇ ਨਵੇਂ ਬਣਨ ਵਾਲੇ ਬੱਸ ਸਟੈਂਡ ਦਾ ਉਦਘਾਟਨ ਕਰਨ ਤੋਂ ਬਾਅਦ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪੂਰੇ ਪੰਜਾਬ ਦੀ ਤਸਵੀਰ ਬਦਲ ਦਿੱਤੀ ਜਾਵੇਗੀ

    ਉਨ੍ਹਾਂ ਕਿਹਾ ਕਿ ਮੇਰਾ ਇੱਕੋ ਇੱਕ ਸੁਪਨਾ ਹੈ ਕਿ ਪੀਆਰਟੀਸੀ ਦੀਆਂ ਬੱਸਾਂ ਪੰਜਾਬ ਦੇ ਹਰ ਕੋਨੇ ਵਿੱਚ ਚੱਲਣ ਕਿਉਂਕਿ ਪੀਆਰਟੀਸੀ ਅਤੇ ਪਨਬੱਸ ਨੂੰ ਸਫ਼ਲ ਕਰਨਾ ਬਹੁਤ ਜ਼ਰੂਰੀ ਹੈ। ਰਾਜਾ ਵੜਿੰਗ ਨੇ ਕਿਹਾ ਕਿ ਘਨੌਰ ਸੀਟ ਤੋਂ ਮਦਨ ਲਾਲ ਜਲਾਲਪੁਰ ਹੀ ਪਾਰਟੀ ਦੇ ਉਮੀਦਵਾਰ ਹੋਣਗੇ ਪਰ ਮੈਂ ਪਾਰਟੀ ਪ੍ਰਧਾਨ ਨਹੀਂ ਹਾਂ ਜੋ ਐਲਾਨ ਕਰਾਂ ਪਰ ਇਹ ਗੱਲ ਪੱਕੀ ਹੈ ਕਿ ਮਦਨ ਲਾਲ ਜਲਾਲਪੁਰ ਹੀ ਪਾਰਟੀ ਦੇ ਉਮੀਦਵਾਰ ਹੋਣਗੇ।

    ਉਨ੍ਹਾਂ ਕਿਹਾ ਕਿ ਅਸੀਂ ਤਾਂ ਕੈਪਟਨ-ਕੈਪਟਨ ਕਰਦੇ ਸੀ ਪਰ ਸਾਨੂੰ ਕੀ ਪਤਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਲੋਕਾਂ ਨਾਲ ਮਿਲੇ ਹੋਏ ਨੇ, ਜਿਨ੍ਹਾਂ ਨੇ ਨਸ਼ਾ ਵੇਚ ਕੇ ਪੰਜਾਬ ਨੂੰ ਬਰਬਾਦ ਕਰ ਦਿੱਤਾ।

    ਪਟਿਆਲਾ ਦੇ ਹਲਕਾ ਘਨੌਰ ਵਿਚ ਪਹੁੰਚੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਇੱਥੇ ਨਵੇਂ ਬਣਨ ਵਾਲੇ ਬੱਸ ਸਟੈਂਡ ਦਾ ਉਦਘਾਟਨ ਕਰਨ ਤੋਂ ਬਾਅਦ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪੂਰੇ ਪੰਜਾਬ ਦੀ ਤਸਵੀਰ ਬਦਲ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੂੰ ਵੀ ਇਸ ਗੱਲ ਦਾ ਪਤਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਅਕਾਲੀਆਂ ਦੇ ਨਾਲ ਮਿਲੇ ਹੋਏ ਹਨ।
    Published by:Gurwinder Singh
    First published:
    Advertisement
    Advertisement