Home /News /punjab /

ਹੁਣ ਅਕਾਲੀ ਦਲ ਦੇ ਆਗੂ ਵੱਲੋਂ ਕੇਂਦਰ ਦੇ UT ਮੁਲਾਜ਼ਮਾਂ ਬਾਰੇ ਫੈਸਲੇ ਦਾ ਸਵਾਗਤ

ਹੁਣ ਅਕਾਲੀ ਦਲ ਦੇ ਆਗੂ ਵੱਲੋਂ ਕੇਂਦਰ ਦੇ UT ਮੁਲਾਜ਼ਮਾਂ ਬਾਰੇ ਫੈਸਲੇ ਦਾ ਸਵਾਗਤ

ਹੁਣ ਅਕਾਲੀ ਦਲ ਦੇ ਆਗੂ ਵੱਲੋਂ ਕੇਂਦਰ ਦੇ UT ਮੁਲਾਜ਼ਮਾਂ ਬਾਰੇ ਫੈਸਲਾ ਦਾ ਸਵਾਗਤ (ਫਾਇਲ ਫੋਟੋ)

ਹੁਣ ਅਕਾਲੀ ਦਲ ਦੇ ਆਗੂ ਵੱਲੋਂ ਕੇਂਦਰ ਦੇ UT ਮੁਲਾਜ਼ਮਾਂ ਬਾਰੇ ਫੈਸਲਾ ਦਾ ਸਵਾਗਤ (ਫਾਇਲ ਫੋਟੋ)

 • Share this:
  Central Services Rules enforced in Chandigarh: ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ (Chandigarh) ਵਿੱਚ ਕੇਂਦਰੀ ਸੇਵਾਵਾਂ ਨਿਯਮਾਂ ਲਾਗੂ ਕਰ ਦਿੱਤੇ ਗਏ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪਿਛਲੇ ਦਿਨੀ ਚੰਡੀਗੜ੍ਹ ਫੇਰੀ ਦੌਰਾਨ ਕੀਤੇ ਗਏ ਇਸ ਐਲਾਨ ਨੇ ਨਵਾਂ ਵਿਵਾਦ ਖੜਾ ਕਰ ਦਿੱਤਾ ਹੈ।

  ਮੁੱਖ ਮੰਤਰੀ ਭਗਵੰਤ ਮਾਨ ਸਣੇ ਪੰਜਾਬੀ ਦੀਆਂ ਸਿਆਸੀ ਪਾਰਟੀਆਂ ਜਿਥੇ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕਰ ਰਹੀਆਂ ਹਨ, ਉਥੇ ਅਕਾਲੀ ਦਲ ਦੇ ਆਗੂ ਮਦਨ ਮੋਹਨ ਮਿੱਤਲ ਨੇ ਕੇਂਦਰ ਦੇ ਇਸ ਐਲਾਨ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਹੈ ਕਿ ਇਸ ਫੈਸਲੇ ਨਾਲ ਯੂ.ਟੀ ਮੁਲਾਜ਼ਮਾਂ ਨੂੰ ਫਾਇਦਾ ਮਿਲੇਗਾ, ਇਹ ਉਨ੍ਹਾਂ ਦੀ ਲੰਬੇ ਸਮੇਂ ਤੋਂ ਮੰਗ ਸੀ।

  ਮਿੱਤਲ ਨੇ ਕਿਹਾ ਕਿ ਸਰਵਿਸ ਰੂਲ ਲਾਗੂ ਹੋਣ ਨਾਲ ਪੰਜਾਬ ਦੇ ਹੱਕਾਂ ਨੂੰ ਕੋਈ ਖੋਰਾ ਨਹੀਂ ਲੱਗੇਗਾ। ਉਨ੍ਹਾਂ ਕਿਹਾ ਕਿ ਇਸ ਮਸਲੇ ਉਤੇ ਅਕਾਲੀ ਦਲ ਦਾ ਆਪਣਾ ਨਜ਼ਰੀਆ ਹੈ, ਜੇਕਰ ਮੈਂ ਮਿਲਾਂਗਾ ਤਾਂ ਸੁਝਾਅ ਦੇਵਾਂਗਾ ਅਤੇ ਸਮਝਾਵਾਂਗਾ। ਦੱਸ ਦਈਏ ਕਿ ਅਕਾਲੀ ਦਲ, ਕੇਂਦਰ ਦੇ ਇਸ ਫੈਸਲੇ ਦਾ ਵਿਰੋਧ ਕਰ ਰਿਹਾ ਹੈ। ਹੁਣ ਇਸ ਦੇ ਆਗੂ ਨੇ ਅਜਿਹਾ ਬਿਆਨ ਦੇ ਕੇ ਨਵੀਂ ਚਰਚਾ ਛੇੜ ਦਿੱਤੀ ਹੈ।

  ਮਿੱਤਲ ਨੇ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਦੇ 6 ਮਹੀਨੇ ਵੀ ਪੂਰੇ ਨਹੀਂ ਹੋਏ, ਪਹਿਲਾਂ ਉਹ ਦੇਖ ਲੈਣ, ਭਗਵੰਤ ਮਾਨ ਉਹੀ ਕਰੇਗਾ ਜੋ ਕੇਜਰੀਵਾਲ ਕਹੇਗਾ।

  ਭਗਵੰਤ ਮਾਨ ਨੂੰ ਇਹ ਮੁੱਦਾ ਪ੍ਰਧਾਨ ਮੰਤਰੀ ਅਤੇ ਪ੍ਰਧਾਨ ਕੋਲ ਉਠਾਉਣਾ ਚਾਹੀਦਾ ਹੈ। ਪੰਜਾਬ ਨੂੰ ਚੰਡੀਗੜ੍ਹ ਮਿਲੇ, ਆਪਣੀ ਰਾਜਧਾਨੀ ਮਿਲੇ, ਇਸ 'ਤੇ ਸਾਰੀਆਂ ਪਾਰਟੀਆਂ ਭਗਵੰਤ ਮਾਨ ਦੇ ਨਾਲ ਹੋਣਗੀਆਂ ਅਤੇ ਇਹ ਸਭ ਦੀ ਪੁਰਾਣੀ ਮੰਗ ਵੀ ਹੈ।

  ਦੱਸ ਦਈਏ ਕਿ ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਸੀ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਆਮ ਆਦਮੀ ਪਾਰਟੀ ਦੇ ਆਗੂਆਂ 'ਤੇ ਕੇਂਦਰ ਸ਼ਾਸਤ ਪ੍ਰਦੇਸ਼ ਪ੍ਰਸ਼ਾਸਨ ਨਾਲ ਕੰਮ ਕਰਦੇ ਮੁਲਾਜ਼ਮਾਂ ਨੂੰ ਕੇਂਦਰੀ ਲਾਭ ਦੇਣ ਵਾਲੇ ਕੇਂਦਰ ਸਰਕਾਰ ਦੇ ਰੁਟੀਨ ਪ੍ਰਸ਼ਾਸਨਿਕ ਫੈਸਲੇ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦਾ ਦੋਸ਼ ਲਾਉਂਦਿਆਂ ਇਸ ਦੀ ਆਲੋਚਨਾ ਕੀਤੀ ਹੈ।

  ਇੱਕ ਬਿਆਨ ਵਿੱਚ ਉਨ੍ਹਾਂ ਕਿਹਾ, ਇਹ ਕਰਮਚਾਰੀਆਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਸੀ, ਜਿਨ੍ਹਾਂ ਵਿੱਚੋਂ ਬਹੁਤ ਸਾਰੇ ਪੰਜਾਬ ਦੇ ਹਨ, ਕਿ ਉਨ੍ਹਾਂ ਨੂੰ ਕੇਂਦਰ ਸਰਕਾਰ ਦੇ ਕਰਮਚਾਰੀਆਂ ਦੇ ਬਰਾਬਰ ਸਾਰੀਆਂ ਸੇਵਾਵਾਂ ਦੇ ਲਾਭ ਮਿਲਣੇ ਚਾਹੀਦੇ ਹਨ। "ਹੁਣ ਜਦੋਂ ਕੇਂਦਰ ਸਰਕਾਰ ਉਨ੍ਹਾਂ ਦੀ ਮੰਗ ਮੰਨ ਗਈ ਹੈ, ਤਾਂ ਇਸ ਵਿੱਚ ਕੀ ਗਲਤ ਹੈ ਅਤੇ ਚੰਡੀਗੜ੍ਹ 'ਤੇ ਪੰਜਾਬ ਦਾ ਦਾਅਵਾ ਇਸ ਨਾਲ ਕਿੱਥੇ ਪੇਤਲਾ ਹੋ ਜਾਂਦਾ ਹੈ?"
  Published by:Gurwinder Singh
  First published:

  Tags: Shiromani Akali Dal, Sukhbir Badal

  ਅਗਲੀ ਖਬਰ