ਬਠਿੰਡਾ : ਜੁਆਇੰਟ ਐਕਸ਼ਨ ਕਮੇਟੀ ਪੰਜਾਬ ਐਂਡ ਯੂ ਟੀ ਦੇ ਸੱਦੇ ਤੇ ਸਮੁੱਚੇ ਨਰਸਿੰਗ ਕੇਡਰ ਵੱਲੋਂ ਸਿਵਲ ਸਰਜਨ ਦਫ਼ਤਰ ਦਾ ਅਣਮਿੱਥੇ ਸਮੇਂ ਲਈ ਘਿਰਾਓ ਕਰਕੇ ਧਰਨਾ ਦਿੱਤਾ ।ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਤਰ ਮੁਲਾਜ਼ਮਾਂ ਵੱਲੋਂ ਮੰਨੀਆਂ ਮੰਗਾਂ ਲਾਗੂ ਕਰਨ ਦੇ ਨਾਲ ਨਰਸਿੰਗ ਸਟਾਫ ਦੇ ਹੱਕ ਬਹਾਲ ਕਰਨ ਦੀ ਮੰਗ ਕੀਤੀ, ਨਾਲ ਹੀ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਮੰਗਾਂ ਲਾਗੂ ਨਹੀਂ ਹੁੰਦੀਆਂ ਹੜਤਾਲ ਅਤੇ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ ।
ਇਕੱਠ ਨੂੰ ਸੰਬੋਧਨ ਕਰਦੇ ਹੋਏ ਤਾਲਮੇਲ ਯੂਨੀਅਨ ਦੇ ਪ੍ਰਧਾਨ ਗਗਨਦੀਪ ਸਿੰਘ, ਜਨਰਲ ਸਕੱਤਰ ਜਸਵਿੰਦਰ ਸ਼ਰਮਾ, ਕਲੈਰੀਕਲ ਯੂਨੀਅਨ ਦੇ ਪ੍ਰਧਾਨ ਮਹਿੰਦਰ ਸਚਦੇਵਾ, ਕੁਲਵਿੰਦਰ ਸਿੰਘ ਫਾਰਮਾਸਿਸਟ, ਲੈਬ ਟੈਕਨੀਸ਼ੀਅਨ ਦੇ ਪ੍ਰਧਾਨ ਦਰਸ਼ਨ ਸਿੰਘ ਆਦਿ ਨੇ ਦੋਸ਼ ਲਾਏ ਕਿ ਪੰਜਾਬ ਸਰਕਾਰ ਇੱਕ ਪਾਸੇ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਦਾਅਵੇ ਕਰਦੀ ਹੈ ,ਪਰ ਜ਼ਮੀਨੀ ਹਾਲਾਤ ਇਸ ਤੋਂ ਉਲਟ ਹਨ, ਹਸਪਤਾਲ ਦੇ ਸਟਾਫ, ਨਰਸਿੰਗ ਸਟਾਫ, ਐਨਐਚਐਮ ਕਾਮੇ ਆਪਣੀਆਂ ਹੱਕੀ ਮੰਗਾਂ ਲਈ ਰੋਸ ਪ੍ਰਦਰਸ਼ਨ ਕਰ ਰਹੇ ਹਨ, ਪਰ ਇਸ ਪਾਸੇ ਸਰਕਾਰ ਕੋਈ ਧਿਆਨ ਨਹੀਂ ਦਿੰਦੀ, ਜਦੋਂਕਿ ਸਿਹਤ ਵਿਭਾਗ ਅਤੇ ਸਰਕਾਰ ਦੇ ਨੁਮਾਇੰਦਿਆਂ ਨਾਲ ਕਈ ਵਾਰ ਮੀਟਿੰਗਾਂ ਵਿਚ ਮੰਗਾਂ ਮੰਨੀਆਂ ਵੀ ਲਾਗੂ ਨਹੀਂ ਕੀਤਾ ਜਾ ਰਿਹਾ ।
ਉਨ੍ਹਾਂ ਮੰਗ ਕੀਤੀ ਕਿ ਪੇ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਕੇ ਬੁਨਿਆਦੀ ਹੱਕ ਬਹਾਲ ਕੀਤੇ ਜਾਣ, ਨਰਸਿੰਗ ਸਟਾਫ਼ ਦਾ ਦਰਜਾ ਦਿੱਤਾ ਜਾਵੇ ,ਰੈਗੂਲਰ ਕੀਤੇ ਜਾਣ, ਖਾਲੀ ਅਸਾਮੀਆਂ ਭਰੀਆਂ ਜਾਣ ਅਤੇ ਅੱਜ ਦੇ ਪੇ ਸਕੇਲ ਮੁਤਾਬਕ ਤਨਖਾਹਾਂ ਤੇ ਭੱਤੇ ਦੇਣੇ ਯਕੀਨੀ ਬਣਾਏ ਜਾਣ ਨਹੀਂ ਤਾਂ ਉਹ ਤਿੱਖੇ ਸੰਘਰਸ਼ ਲਈ ਮਜਬੂਰ ਹੋਣਗੇ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Protest