ਅੰਮ੍ਰਿਤਪਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਪੁਲਿਸ ਵੱਲੋਂ ਅਧਿਕਾਰਕ ਖੁਲਾਸਾ ਕੀਤਾ ਗਿਆ ਹੈ । ਪੁਲਿਸ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਅਜੇ ਤੱਕ ਗ੍ਰਿਫਤਾਰ ਨਹੀਂ ਕੀਤਾ ਗਿਆ। ਪੁਲਿਸ ਨੇ ਉਸ ਦੇ 78 ਸਮਰਥਕਾਂ ਨੂੰ ਗ੍ਰਿਫਤਾਰ ਕੀਤਾ ਹੈ ।ਜਿਨ੍ਹਾਂ ਪਾਸੋਂ ਅੱਠ ਰਾਈਫਲ ਅਤੇ ਇੱਕ ਪਿਸਤੌਲ ਬਰਾਮਦ ਕੀਤਾ ਗਿਆ ਹੈ । ਪਰ ਅੰਮ੍ਰਿਤਪਾਲ ਅਜੇ ਵੀ ਫਰਾਰ ਚੱਲ ਰਿਹਾ ਹੈ । ਪੁਲਿਸ ਦੀਆਂ ਟੀਮਾਂ ਅਜੇ ਵੀ ਅੰਮ੍ਰਿਤਪਾਲ ਦੀ ਭਾਲ ਕਰ ਰਹੀਆਂ ਹਨ।
24 ਫਰਵਰੀ ਨੂੰ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਐਫਆਈਆਰ ਦਰਜ਼ ਕੀਤੀ ਗਈ ਸੀ। ਪੁਲਿਸ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਖੁਦ ਸਰੰਡਰ ਕਰੇ ।
ਪੰਜਾਬ ਭਰ ਵਿਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਜਾਣਕਾਰੀ ਮੁਤਾਬਕ ਮੋਬਾਇਲ ਇੰਟਰਨੈੱਟ ਸੇਵਾਵਾਂ ਕੱਲ੍ਹ 12 ਵਜੇ ਤੱਕ ਮੁਕੰਮਲ ਤੌਰ 'ਤੇ ਬੰਦ ਰਹਿਣਗੀਆਂ।ਜਿੱਥੇ ਪੰਜਾਬ ਭਰ ਵਿਚ ਇੰਨਰਨੈੱਟ ਅਤੇ ਐੱਸ.ਐੱਮ. ਐੱਸ. ਸੇਵਾਵਾਂ ਠੱਪ ਕਰ ਦਿੱਤੀਆਂ ਗਈਆਂ ਹਨ, ਉਥੇ ਹੀ ਸੁਰੱਖਿਆ ਦੇ ਮੱਦੇਨਜ਼ਰ ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫਰੀਦਕੋਟ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਜਲੰਧਰ-ਅੰਮ੍ਰਿਤਸਰ ਹਾਈਵੇ 'ਤੇ ਭਾਰੀ ਪੁਲਸ ਤਾਇਨਾਤ ਕਰ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਅੰਮ੍ਰਿਤਸਰ ਜੰਡਿਆਲਾ ਗੁਰੂ ਦੇ ਟੋਲ ਪਲਾਜ਼ਾ ਨੇੜੇ ਪੁਲਸ ਤਾਇਨਾਤੀ ਕੀਤੀ ਗਈ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਲੋਕਾਂ ਦਾ ਇਕੱਠੇ ਨਾ ਹੋ ਸਕੇ ਅਤੇ ਲਾਅ ਐਂਡ ਆਰਡਰ ਦੀ ਸਥਿਤੀ ਖ਼ਰਾਬ ਨਾ ਕੀਤੀ ਜਾਵੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।