ਸਿੱਧੂ ਮੂਸੇਵਾਲਾ ਕਤਲ ਕੇਸ ਨੂੰ ਸੁਲਝਾਉਣ ਵਾਲੇ ਦਿੱਲੀ ਸਪੈਸ਼ਲ ਸੈੱਲ ਦੇ ਅਧਿਕਾਰੀਆਂ ਨੂੰ ਵਾਈ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ। ਹੁਣ ਇਨ੍ਹਾਂ ਅਧਿਕਾਰੀਆਂ ਦੇ ਘਰ 24 ਘੰਟੇ ਸੁਰੱਖਿਆ ਮੌਜੂਦ ਰਹੇਗੀ।
ਦਰਅਸਲ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਵੀ ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਸੁਲਝਾਉਣ ਵਿੱਚ ਵੱਡਾ ਯੋਗਦਾਨ ਪਾਇਆ ਸੀ, ਜਿਸ ਤੋਂ ਬਾਅਦ ਸਪੈਸ਼ਲ ਸੈੱਲ 'ਚ ਤਾਇਨਾਤ ਉਨ੍ਹਾਂ 12 ਅਧਿਕਾਰੀਆਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ ਜੋ ਇਸ ਮਾਮਲੇ ਦੇ ਖੁਲਾਸੇ 'ਚ ਸ਼ਾਮਲ ਸਨ।
ਇਨ੍ਹਾਂ ਵਿੱਚ ਸਪੈਸ਼ਲ ਸੈੱਲ ਦੇ ਸਪੈਸ਼ਲ ਸੀਪੀ ਐਚਜੀ ਐਸ ਧਾਲੀਵਾਲ, ਡੀਸੀਪੀ ਸਪੈਸ਼ਲ ਸੈੱਲ ਮਨੀਸ਼ੀ ਚੰਦਰ, ਡੀਸੀਪੀ ਰਾਜੀਵ ਰੰਜਨ ਲਈ ਵਾਈ ਸ਼੍ਰੇਣੀ ਦੀ ਸੁਰੱਖਿਆ ਨੂੰ ਮਨਜ਼ੂਰੀ ਦਿੱਤੀ ਗਈ ਹੈ। ਹੁਣ ਉਨ੍ਹਾਂ ਦੇ ਘਰ 'ਤੇ 24 ਘੰਟੇ ਸੁਰੱਖਿਆ ਤਾਇਨਾਤ ਰਹੇਗੀ।
ਇਸ ਤੋਂ ਇਲਾਵਾ ਕਤਲ ਕੇਸ ਨੂੰ ਸੁਲਝਾਉਣ ਲਈ ਤਾਇਨਾਤ ਹੋਰ ਪੁਲਿਸ ਅਧਿਕਾਰੀਆਂ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ। ਉਨ੍ਹਾਂ ਨਾਲ ਹਰ ਪਲ ਇਕ ਕਮਾਂਡੋ ਮੌਜੂਦ ਰਹੇਗਾ।
ਇਨ੍ਹਾਂ ਪੁਲਿਸ ਅਧਿਕਾਰੀਆਂ ਦੇ ਨਾਮ ਏਸੀਪੀ ਲਲਿਤ ਨੇਗੀ, ਏਸੀਪੀ ਹਿਰਦਾ ਭੂਸ਼ਣ, ਏਸੀਪੀ ਵੇਦ ਪ੍ਰਕਾਸ਼, ਏਸੀਪੀ ਰਾਹੁਲ ਵਿਕਰਮ, ਇੰਸਪੈਕਟਰ ਰਵਿੰਦਰ ਜੋਸ਼ੀ, ਇੰਸਪੈਕਟਰ ਸੁਨੀਲ ਕੁਮਾਰ, ਇੰਸਪੈਕਟਰ ਵਿਕਰਮ ਦਹੀਆ, ਇੰਸਪੈਕਟਰ ਨਿਸ਼ਾਂਤ ਦਹੀਆ ਅਤੇ ਇੰਸਪੈਕਟਰ ਵਿਨੋਦ ਕੁਮਾਰ ਹਨ।
ਦੱਸ ਦਈਏ ਕਿ ਪੰਜਾਬ ਦੇ ਗੈਂਗਸਟਰ ਹਰਵਿੰਦਰ ਰਿੰਦਾ ਦੇ ਸਾਥੀ ਲਖਬੀਰ ਲੰਡਾ ਨੇ ਸੋਸ਼ਲ ਮੀਡੀਆ ਰਾਹੀਂ ਸਪੈਸ਼ਲ ਸੈੱਲ ਦੇ ਅਧਿਕਾਰੀਆਂ ਨੂੰ ਧਮਕੀ ਦਿੱਤੀ ਸੀ ਅਤੇ ਕਿਹਾ ਸੀ ਕਿ ‘ਜੇ ਅਸੀਂ ਤੁਹਾਨੂੰ ਗਲੀਆਂ ਵਿੱਚ ਦੇਖਿਆ ਤਾਂ ਚੰਗਾ ਨਹੀਂ ਹੋਵੇਗਾ।’
ਇਸ ਤੋਂ ਇਲਾਵਾ ਇਹ ਧਮਕੀ ਵੀ ਦਿੱਤੀ ਗਈ ਕਿ ਸਪੈਸ਼ਲ ਸੈੱਲ ਦਾ ਕੋਈ ਵੀ ਅਧਿਕਾਰੀ ਪੰਜਾਬ ਵਿੱਚ ਨਾ ਵੜਨ। ਮੰਨਿਆ ਜਾ ਰਿਹਾ ਹੈ ਕਿ ਸਪੈਸ਼ਲ ਸੈੱਲ ਦੇ ਇਨ੍ਹਾਂ ਅਧਿਕਾਰੀਆਂ 'ਤੇ ਹਮਲਾ ਕਰਨ ਦੀ ਯੋਜਨਾ ਹੋ ਸਕਦੀ ਹੈ। ਇਸ ਕਾਰਨ ਸੁਰੱਖਿਆ ਵਧਾ ਦਿੱਤੀ ਗਈ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Sidhu Moosewala, Sidhu moosewala murder case, Sidhu moosewala news update