• Home
  • »
  • News
  • »
  • punjab
  • »
  • ON CM DIRECTION POLICE ARRESTS PERSON WHO TRIED TO DAMAGE BABA SAHIB AMBEDKAR STATUE AT PHILLAUR

CM ਹੁਕਮਾਂ 'ਤੇ ਕਾਰਵਾਈ : ਡਾ. ਅੰਬੇਦਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲਾ ਗ੍ਰਿਫਤਾਰ

ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਕਾਰਨ ਸੂਬੇ ਵਿੱਚ ਸਥਿਤੀ ਹਮੇਸ਼ਾਂ ਸੰਵੇਦਨਸ਼ੀਲ ਬਣੀ ਰਹਿੰਦੀ ਹੈ ਪਰ ਪੰਜਾਬ ਸਰਕਾਰ ਇਸ ਨਾਲ ਨਜਿੱਠਣ ਅਤੇ ਪੰਜਾਬ ਵਿੱਚ ਅਸ਼ਾਂਤੀ ਪੈਦਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸਮਾਜ ਵਿਰੋਧੀ ਅਤੇ ਦੇਸ਼ ਵਿਰੋਧੀ ਤੱਤਾਂ ਦੇ ਨਾਪਾਕ ਮਨਸੂਬਿਆਂ ਨੂੰ ਕੁਚਲਣ ਲਈ ਪੂਰੀ ਤਰ੍ਹਾਂ ਚੌਕਸ ਹੈ।

CM ਚੰਨੀ ਦੇ ਨਿਰੇਦਸ਼ਾਂ 'ਤੇ ਕਾਰਵਾਈ : ਬਾਬਾ ਸਾਹਿਬ ਅੰਬੇਦਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲਾ ਗ੍ਰਿਫਤਾਰ( ਫਾਈਲ ਫੋਟੋ)

CM ਚੰਨੀ ਦੇ ਨਿਰੇਦਸ਼ਾਂ 'ਤੇ ਕਾਰਵਾਈ : ਬਾਬਾ ਸਾਹਿਬ ਅੰਬੇਦਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲਾ ਗ੍ਰਿਫਤਾਰ( ਫਾਈਲ ਫੋਟੋ)

  • Share this:
    ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪੰਜਾਬ ਪੁਲਿਸ ਨੇ ਸੋਮਵਾਰ ਅੱਧੀ ਰਾਤ ਨੂੰ ਜਲੰਧਰ ਜ਼ਿਲ੍ਹੇ ਦੇ ਫਿਲੌਰ ਕਸਬੇ (Phillaur town) ਵਿੱਚ ਭਾਰਤ ਰਤਨ ਬਾਬਾ ਸਾਹਿਬ ਡਾ: ਬੀ ਆਰ ਅੰਬੇਡਕ (Dr BR Ambedkar ) ਦੇ ਬੁੱਤ(statue) ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਮੱਧ ਪ੍ਰਦੇਸ਼ ਦੇ ਹੁਸਨ ਨਿਜਰਾ ਦੇ ਜਵਾਨੀਆ ਪਿੰਡ ਦੇ ਵਾਸੀ ਭੀਕੂ ਮੀਨਾ (25) ਵਜੋਂ ਹੋਈ ਹੈ। ਭੀਖੂ ਮੀਨਾ ਨੇ ਪੱਥਰ ਅਤੇ ਫੁੱਲਾਂ ਦਾ ਘੜਾ ਸੁੱਟ ਕੇ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਸੀ।

    ਘਟਨਾ ਬਾਰੇ ਜਾਣੂ ਕਰਵਾਉਂਦਿਆਂ ਮੁੱਖ ਮੰਤਰੀ ਨੇ ਇਸ ਨੂੰ ਬਹੁਤ ਹੀ ਮੰਦਭਾਗੀ ਅਤੇ ਦੁਖਦਾਈ ਘਟਨਾ ਦੱਸਿਆ ਜਿਸਨੇ ਉਨ੍ਹਾਂ ਲੋਕਾਂ ਦੀ ਮਾਨਸਿਕਤਾ ਨੂੰ ਠੇਸ ਪਹੁੰਚਾਈ ਹੈ ਜੋ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਬਾਬਾ ਸਾਹਿਬ ਅੰਬੇਡਕਰ ਦਾ ਸਤਿਕਾਰ ਕਰਦੇ ਹਨ। ਉਨ੍ਹਾਂ ਲੋਕਾਂ ਨੂੰ ਸੰਜਮ ਵਰਤਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਕਿਸਮ ਦੇ ਘਿਨਾਉਣੇ ਕੰਮਾਂ ਵਿੱਚ ਸ਼ਾਮਲ ਸ਼ਰਾਰਤੀ ਅਨਸਰਾਂ ਵਿਰੁੱਧ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਚੰਨੀ ਨੇ ਬਿਨਾਂ ਸ਼ੱਕ ਕਿਹਾ ਕਿ ਕਿਸੇ ਨੂੰ ਵੀ ਸੂਬੇ ਵਿੱਚ ਸਖਤ ਮਿਹਨਤ ਨਾਲ ਕਾਇਮ ਕੀਤੀ ਸ਼ਾਂਤੀ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਕਿਹਾ ਕਿ ਉਹ ਪਹਿਲਾਂ ਹੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਨੂੰ ਨਿਰਦੇਸ਼ ਦੇ ਚੁੱਕੇ ਹਨ ਕਿ ਉਹ ਸੂਬੇ ਦੇ ਹਰ ਕੋਨੇ ਵਿੱਚ ਨਿਗਰਾਨੀ ਵਧਾਉਣ।

    ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਕਾਰਨ ਸੂਬੇ ਵਿੱਚ ਸਥਿਤੀ ਹਮੇਸ਼ਾਂ ਸੰਵੇਦਨਸ਼ੀਲ ਬਣੀ ਰਹਿੰਦੀ ਹੈ ਪਰ ਪੰਜਾਬ ਸਰਕਾਰ ਇਸ ਨਾਲ ਨਜਿੱਠਣ ਅਤੇ ਪੰਜਾਬ ਵਿੱਚ ਅਸ਼ਾਂਤੀ ਪੈਦਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸਮਾਜ ਵਿਰੋਧੀ ਅਤੇ ਦੇਸ਼ ਵਿਰੋਧੀ ਤੱਤਾਂ ਦੇ ਨਾਪਾਕ ਮਨਸੂਬਿਆਂ ਨੂੰ ਕੁਚਲਣ ਲਈ ਪੂਰੀ ਤਰ੍ਹਾਂ ਚੌਕਸ ਹੈ। ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ ਅਜਿਹੀਆਂ ਕਾਰਵਾਈਆਂ ਰਾਹੀਂ ਸੂਬੇ ਵਿੱਚ ਅਮਨ -ਕਾਨੂੰਨ ਦੀ ਸਥਿਤੀ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰੇਗਾ, ਉਸ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇਗੀ। ਲੋਕਾਂ ਦੇ ਪੂਰਨ ਸਮਰਥਨ ਅਤੇ ਸਹਿਯੋਗ ਦੀ ਮੰਗ ਕਰਦੇ ਹੋਏ, ਚੰਨੀ ਨੇ ਉਨ੍ਹਾਂ ਨੂੰ ਬੇਨਤੀ ਕੀਤੀ ਕਿ ਉਹ ਪੰਜਾਬ ਨੂੰ ਸਭ ਤੋਂ ਸ਼ਾਂਤਮਈ ਅਤੇ ਭਾਈਚਾਰਕ ਤੌਰ 'ਤੇ ਸਦਭਾਵਨਾ ਵਾਲਾ ਸੂਬਾ ਬਣਾਉਣ ਲਈ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਮਜ਼ਬੂਤ ​​ਕਰਨ ਵਿੱਚ ਸਰਗਰਮ ਭੂਮਿਕਾ ਨਿਭਾਉਣ।
    Published by:Sukhwinder Singh
    First published: