Home /News /punjab /

11 ਦਸੰਬਰ ਨੂੰ ਦਿੱਲੀ ਬਾਰਡਰ 'ਤੇ ਇਕੱਠੇ ਹੋ ਕੇ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਦਿੱਲੀ ਵੱਲ ਮਾਰਚ ਕਰਨਗੇ ਅਤੇ ਅਗਲੇ ਸੰਘਰਸ਼ ਦਾ ਕੀਤਾ ਜਾਵੇਗਾ ਐਲਾਨ

11 ਦਸੰਬਰ ਨੂੰ ਦਿੱਲੀ ਬਾਰਡਰ 'ਤੇ ਇਕੱਠੇ ਹੋ ਕੇ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਦਿੱਲੀ ਵੱਲ ਮਾਰਚ ਕਰਨਗੇ ਅਤੇ ਅਗਲੇ ਸੰਘਰਸ਼ ਦਾ ਕੀਤਾ ਜਾਵੇਗਾ ਐਲਾਨ

11 ਦਸੰਬਰ ਨੂੰ ਸਿੰਘੂ ਬਾਰਡਰ ਤੋਂ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ

11 ਦਸੰਬਰ ਨੂੰ ਸਿੰਘੂ ਬਾਰਡਰ ਤੋਂ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ

ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੀ ਪ੍ਰੈੱਸ ਕਾਨਫਰੰਸ ਕੀਤੀ ਅਤੇ ਇਸ ਦੌਰਾਨ ਕਿਸਾਨ ਆਗੂਆਂ ਐਲਾਨ ਕੀਤਾ ਕਿ ਕਿਸਾਨ ਅੰਦੋਲਨ ਦੇ 2 ਸਾਲ ਪੂਰੇ ਹੋਣ 'ਤੇ 14 ਨਵੰਬਰ ਨੂੰ ਦਿੱਲੀ 'ਚ ਸੰਯੁਕਤ ਕਿਸਾਨ ਮੋਰਚਾ ਦੀ ਵੱਡੀ ਮੀਟਿੰਗ ਕੀਤੀ ਜਾਵੇਗੀ।ਇਸ ਦੇ ਨਾਲ ਹੀ ਉਨ੍ਹਾਂ ਨੇ ਕਿਸਾਨਾਂ ਵੱਲੋਂ 26 ਨਵੰਬਰ ਨੂੰ ਦੇਸ਼ ਭਰ 'ਚ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਰਾਜ ਭਵਨਾਂ ਤੱਕ ਰੋਸ ਮਾਰਚ ਕੱਢੇ ਜਾਣਗੇ।

ਹੋਰ ਪੜ੍ਹੋ ...
  • Share this:

ਕਿਸਾਨ ਜਥੇਬੰਦੀਆਂ ਨੇ ਇੱਕ ਵਾਰ ਮੁੜ ਦਿੱਲੀ ਦੇ ਸਿੰਘੂ ਬਾਰਡਰ ਵਿਖੇ ਇਕੱਠ ਕਰਨ ਦਾ ਐਲਾਨ ਕੀਤਾ ਹੈ। ਦਰਅਸਲ ਅੱਜ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੀ ਪ੍ਰੈੱਸ ਕਾਨਫਰੰਸ ਕੀਤੀ ਅਤੇ ਇਸ ਦੌਰਾਨ ਕਿਸਾਨ ਆਗੂਆਂ ਐਲਾਨ ਕੀਤਾ ਕਿ ਕਿਸਾਨ ਅੰਦੋਲਨ ਦੇ 2 ਸਾਲ ਪੂਰੇ ਹੋਣ 'ਤੇ 14 ਨਵੰਬਰ ਨੂੰ ਦਿੱਲੀ 'ਚ ਸੰਯੁਕਤ ਕਿਸਾਨ ਮੋਰਚਾ ਦੀ ਵੱਡੀ ਮੀਟਿੰਗ ਕੀਤੀ ਜਾਵੇਗੀ।ਇਸ ਦੇ ਨਾਲ ਹੀ ਉਨ੍ਹਾਂ ਨੇ ਕਿਸਾਨਾਂ ਵੱਲੋਂ 26 ਨਵੰਬਰ ਨੂੰ ਦੇਸ਼ ਭਰ 'ਚ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਰਾਜ ਭਵਨਾਂ ਤੱਕ ਰੋਸ ਮਾਰਚ ਕੱਢੇ ਜਾਣਗੇ।ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ 26 ਨਵੰਬਰ ਦੀ ਥਾਂ 11 ਦਸੰਬਰ ਨੂੰ ਸ਼ਹੀਦੀ ਸਮਾਰੋਹ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ  ਕਿਸਾਨ 11 ਦਸੰਬਰ ਨੂੰ ਦਿੱਲੀ ਬਾਰਡਰ 'ਤੇ ਇਕੱਠੇ ਹੋ ਕੇ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਦਿੱਲੀ ਵੱਲ ਮਾਰਚ ਕਰਨਗੇ ਅਤੇ 11 ਦਸੰਬਰ ਨੂੰ ਸਿੰਘੂ ਬਾਰਡਰ ਤੋਂ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।

ਤੁਹਾਨੂੰ ਦਸ ਦਈਏ ਕਿ ਇਸ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਕਾਨੂੰਨਾ ਅਤੇ ਕਿਸਾਨਾਂ ਦੀਆਂ ਹੋਰ ਮੰਗਾਂ ਨੂੰ ਲੈ ਕੇ ਦਿੱਲੀ ਦੀਆਂ ਸਰਹੱਦਾਂ 'ਤੇ ਧਰਨਾ ਦਿੱਤਾ ਸੀ ਜਿਸ ਤੋਂ ਬਾਅਦ ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਵਾਪਸ ਲੈ ਲਏ ਸਨ।ਹਾਲਾਂਕਿ ਇਸ ਸੰਘਰਸ਼ ਦੌਰਾਨ ਵੱਡੀ ਗਿਣਤੀ ਵਿੱਚ ਪੰਜਾਬ ਅਤੇ ਦੇਸ਼ ਦੇ ਹੋਰ ਹਿੱਸਿਆਂ ਦੇ ਕਿਸਾਨਾਂ ਨੇ ਆਪਣੀਆਂ ਜਾਨਾ ਗਵਾਈਆਂ ਸਨ।

Published by:Shiv Kumar
First published:

Tags: Delhi, Farmer, Haryana, Punjab, Singhu, Skm