ਪੰਜਾਬ ਸਰਕਾਰ ਵੱਲੋਂ ਇੱਕ ਵਾਰ ਫ਼ਿਰ ਸੂਬੇ ਦੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਦੂਜਾ ਬੈਚ ਸਿੰਗਾਪੁਰ ਭੇਜਿਆ ਜਾਵੇਗਾ। ਮਿਲੀ ਜਾਣਕਾਰੀ ਦੇ ਮੁਤਾਬਕ 4 ਮਾਰਚ ਨੂੰ 30 ਪ੍ਰਿੰਸੀਪਲ ਸਿੰਗਾਪੁਰ ਜਾਣਗੇ। ਇਹ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਕੇ ਦਿੱਤੀ ਹੈ। ਇਹ ਟਰੇਨਿੰਗ 4 ਤੋਂ 11 ਮਾਰਚ ਤੱਕ ਹੋਵੇਗੀ।
ਇਸ ਦੌਰਾਨ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਜੀ ਪੰਜਾਬ ਦੀ ਸਕੂਲੀ ਸਿੱਖਿਆ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਅਸੀਂ ਸੂਬੇ ਦੇ 30 ਸਕੂਲਾਂ ਦੇ ਪ੍ਰਿੰਸੀਪਲਾਂ ਦੇ ਦੂਜੇ ਗਰੁੱਪ ਨੂੰ 4 ਮਾਰਚ ਤੋਂ 11 ਮਾਰਚ ਤੱਕ ਸਿੰਗਾਪੁਰ ਦੇ ਵਿਸ਼ਵ ਪ੍ਰਸਿੱਧ ਨੈਸ਼ਨਲ ਇੰਸਟੀਚਿਊਟ ਆਫ਼ ਐਜੂਕੇਸ਼ਨ ਵਿੱਚ ਵਿਦੇਸ਼ੀ ਸਿਖਲਾਈ ਲਈ ਭੇਜ ਰਹੇ ਹਾਂ।
As per vision of my CM @BhagwantMann ji to make standard of School Education of Punjab world class, we are sending second group of 30 school principals of the state to the World Renowned National Institute of Education in Singapore from March 4 to March 11 for Foreign training.
— Harjot Singh Bains (@harjotbains) March 2, 2023
ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਬੀਤੇ ਮਹੀਨੇ 36 ਪ੍ਰਿੰਸੀਪਲ ਟ੍ਰੇਨਿੰਗ ਲਈ ਸਿੰਗਾਪੁਰ ਭੇਜੇ ਗਏ ਸਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 36 ਪ੍ਰਿੰਸੀਪਲਾਂ ਨੂੰ ਸਿੰਗਾਪਰ ਟ੍ਰੇਨਿੰਗ ਲਈ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਸੀ। ਰਵਾਨਗੀ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਸਾਰੇ ਪਿੰਸੀਪਲਾਂ ਨਾਲ ਇਕੱਲੇ-ਕੱਲੇ ਪ੍ਰਿੰਸੀਪਲ ਨਾਲ ਜਾਣ ਪਛਾਣ ਕੀਤੀ ਗਈ ਸੀ। ਉਸ ਮੌਕੇ ਉਨ੍ਹਾਂ ਨਾਲ ਸਿੱਖਿਆ ਮਤਰੀ ਹਰਜੋਤ ਬੈਂਸ ਵੀ ਨਾਲ ਰਹੇ ਸਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Principals, Punjab government, Punjab school, Singapore, Training