ਪਟਿਆਲਾ ਦੀ ਜੇਲ੍ਹ ਵਿੱਚੋਂ ਰੋਡ ਰੇਜ ਮਾਮਲੇ 'ਚ ਇਕ ਸਾਲ ਦੀ ਸਜ਼ਾ ਕੱਟ ਕੇ ਬਾਹਰ ਆਏ ਨਵਜੋਤ ਸਿੰਘ ਸਿੱਧੂ ਹੁਣ ਸੋਮਵਾਰ ਨੂੰ ਮੂਸੇਵਾਲਾ ਦੀ ਹਵੇਲੀ ਪਿੰਡ ਮੂਸੇ ਜਾ ਕੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨਾਲ ਦੁਖ ਸਾਂਝਾ ਕਰਨਗੇ। ਜ਼ਿਕਰਯੋਗ ਹੈ ਕਿ ਜੇਲ੍ਹ ਤੋਂ ਬਾਹਰ ਆਉਂਦੇ ਹੀ ਉਨ੍ਹਾਂ ਨੂੰ ਸਿੱਧੂ ਮੂਸੇਵਾਲਾ ਦੀ ਯਾਦ ਆ ਗਈ। ਸਿੱਧੂ ਨੇ ਕਿਹਾ ਸੀ ਕਿ ਉਹ ਮੂਸਾ ਪਿੰਡ ਦਾ ਦੌਰਾ ਕਰਨ ਤੋਂ ਬਾਅਦ ਹੀ ਪੰਜਾਬ ਦੀ ਕਾਨੂੰਨ ਵਿਵਸਥਾ ਬਾਰੇ ਗੱਲ ਕਰਨਗੇ।
ਇਸ ਤੋਂ ਪਹਿਲਾਂ ਉਹ ਐਤਵਾਰ ਨੂੰ ਹੀ ਸਿੱਧੂ ਮੂਸੇਵਾਲਾ ਦੇ ਘਰ ਜਾਣਾ ਚਾਹੁੰਦੇ ਸਨ ਪਰ ਕਿਸੇ ਕਾਰਨ ਪ੍ਰੋਗਰਾਮ ਰੱਦ ਕਰ ਦਿੱਤਾ । ਹੁਣ ਨਵਜੋਤ ਸਿੰਘ ਸੋਮਵਾਰ ਨੂੰ ਮੂਸੇ ਪਿੰਡ ਜਾਣਗੇ। ਨਵਜੋਤ ਸਿੰਘ ਦਾ ਸਿੱਧ ਮੂਸੇਵਾਲਾ ਨਾਲ ਖਾਸ ਲਗਾਅ ਸੀ। ਨਵਜੋਤ ਸਿੰਘ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿੱਧੂ ਮੂਸੇਵਾਲਾ ਨੂੰ ਕਾਂਗਰਸ ਵਿੱਚ ਲਿਆਂਦਾ। ਸਿੱਧੂ ਨੂੰ ਵੀ ਉਨ੍ਹਾਂ ਦੇ ਕਹਿਣ 'ਤੇ ਹੀ ਚੋਣਾਂ 'ਚ ਟਿਕਟ ਮਿਲੀ ਸੀ ਪਰ ਨਵਜੋਤ ਸਿੰਘ ਦੇ ਜੇਲ ਜਾਣ ਤੋਂ 9 ਦਿਨ ਬਾਅਦ ਹੀ ਗੈਂਗਸਟਰਾਂ ਨੇ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਸੀ।
ਜੇਲ੍ਹ ਵਿੱਚ ਹੋਣ ਕਾਰਨ ਨਵਜੋਤ ਸਿੰਘ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਨਹੀਂ ਮਿਲ ਸਕੇ। ਹਾਲਾਂਕਿ ਉਨ੍ਹਾਂ ਦੀ ਹੈਂਡਲਰ ਟੀਮ ਨੇ ਉਨ੍ਹਾਂ ਦੇ ਟਵਿੱਟਰ ਅਕਾਊਂਟ 'ਤੇ ਅਫਸੋਸ ਪ੍ਰਗਟ ਕੀਤਾ ਹੈ। ਇਸ ਦੇ ਨਾਲ ਹੀ ਨਵਜੋਤ ਕੌਰ ਸਿੱਧੂ ਨੇ ਇਹ ਵੀ ਕਿਹਾ ਸੀ ਕਿ ਇਹ ਖਬਰ ਸੁਣ ਕੇ ਨਵਜੋਤ ਸਿੰਘ ਸਿੱਧੂ ਬਹੁਤ ਦੁਖੀ ਹਨ। ਦੂਜੇ ਪਾਸੇ ਜੇਲ ਜਾਣ ਤੋਂ ਕੁਝ ਦਿਨ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਸਵਾਲ ਖੜ੍ਹੇ ਕੀਤੇ ਸਨ।
ਨਵਜੋਤ ਸਿੰਘ ਅਤੇ ਰਾਜਾ ਵੜਿੰਗ ਹੀ ਸਨ, ਜਿਨ੍ਹਾਂ ਨੇ ਮੂਸੇਵਾਲਾ ਨੂੰ ਕਾਂਗਰਸ 'ਚ ਸ਼ਾਮਲ ਕਰਵਾਇਆ। ਸਿੱਧੂ ਉਦੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸਨ। ਸਵੇਰੇ ਚੰਡੀਗੜ੍ਹ ਪੁੱਜਣ ਤੋਂ ਬਾਅਦ ਨਵਜੋਤ ਸਿੰਘ ਮੂਸੇਵਾਲਾ ਨੂੰ ਰਾਹੁਲ ਗਾਂਧੀ ਨਾਲ ਮਿਲਣ ਲਈ ਆਪਣੇ ਨਾਲ ਲੈ ਗਏ।
ਨਵਜੋਤ ਸਿੰਘ ਸਿੱਧੂ ਦੇ ਪਿਤਾ ਬਲਕੌਰ ਸਿੰਘ ਪਿਛਲੇ ਸਾਢੇ 10 ਮਹੀਨਿਆਂ ਤੋਂ ਆਪਣੇ ਪੁੱਤਰ ਨੂੰ ਇਨਸਾਫ ਦਿਵਾਉਣ ਲਈ ਸੰਘਰਸ਼ ਕਰ ਰਹੇ ਹਨ। ਸਰਕਾਰਾਂ ਖ਼ਿਲਾਫ਼ ਮੋਰਚਾ ਵੀ ਖੋਲ੍ਹਿਆ ਗਿਆ ਸੀ ਪਰ ਉਨ੍ਹਾਂ ਦੇ ਬਿਆਨ ਅਨੁਸਾਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਕਿਆਸ ਲਗਾਇਆ ਜਾ ਰਿਹਾ ਹੈ ਕਿ ਹੁਣ ਨਵਜੋਤ ਸਿੰਘ ਦੇ ਬਾਹਰ ਹੋਣ ਤੋਂ ਬਾਅਦ ਜਸਟਿਸ ਫਾਰ ਮੂਸੇਵਾਲਾ ਮੁਹਿੰਮ ਨੂੰ ਵੀ ਹੁਲਾਰਾ ਮਿਲੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Death, Navjot singh sidhu, Parents, Sidhu Moosewala