Home /News /punjab /

ਚੋਣਾਂ 'ਚ ਹਾਰ 'ਤੇ ਬੋਲੇ ਪ੍ਰਕਾਸ਼ ਸਿੰਘ ਬਾਦਲ-ਸਿਆਸਤ 'ਚ ਆਉਂਦੇ ਰਹਿੰਦੇ ਨੇ ਤੂਫਾਨ...ਚਲਦੀ ਰਹਿੰਦੀ ਹੈ ਜਿੱਤ-ਹਾਰ ...

ਚੋਣਾਂ 'ਚ ਹਾਰ 'ਤੇ ਬੋਲੇ ਪ੍ਰਕਾਸ਼ ਸਿੰਘ ਬਾਦਲ-ਸਿਆਸਤ 'ਚ ਆਉਂਦੇ ਰਹਿੰਦੇ ਨੇ ਤੂਫਾਨ...ਚਲਦੀ ਰਹਿੰਦੀ ਹੈ ਜਿੱਤ-ਹਾਰ ...

ਚੋਣਾਂ 'ਚ ਹਾਰ 'ਤੇ ਬੋਲੇ ਪ੍ਰਕਾਸ਼ ਸਿੰਘ ਬਾਦਲ-ਸਿਆਸਤ 'ਚ ਆਉਂਦੇ ਰਹਿੰਦੇ ਨੇ ਤੂਫਾਨ...ਚਲਦੀ ਰਹਿੰਦੀ ਹੈ ਜਿੱਤ-ਹਾਰ ...

ਚੋਣਾਂ 'ਚ ਹਾਰ 'ਤੇ ਬੋਲੇ ਪ੍ਰਕਾਸ਼ ਸਿੰਘ ਬਾਦਲ-ਸਿਆਸਤ 'ਚ ਆਉਂਦੇ ਰਹਿੰਦੇ ਨੇ ਤੂਫਾਨ...ਚਲਦੀ ਰਹਿੰਦੀ ਹੈ ਜਿੱਤ-ਹਾਰ ...

Parkash Singh Badal -ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਪਹਿਲਾਂ ਵੀ ਪਾਰਟੀ ਵਿੱਚ ਕਈ ਵਾਰ ਮੁਸੀਬਤਾਂ ਆਈਆਂ। ਸਿਆਸਤ ਵਿੱਚ ਤੂਫਾਨ ਆਉਂਦੇ ਰਹਿੰਦੇ ਹਨ ਤੇ ਹਾਰ ਜਿੱਤ ਵੀ ਚਲਦੀ ਰਹਿੰਦੀ ਹੈ।

  • Share this:

ਚੰਡੀਗੜ: ਪੰਜਾਬ ਵਿਧਾਨ ਸਭਾ ਚੋਣਾਂ 2022 ਵਿਚ ਹੋਈ ਸ਼ਰਮਨਾਕ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੈਕਟਰ 28 ਸਥਿਤ ਦਫ਼ਤਰ ਵਿਖੇ ਕੋਰ ਕਮੇਟੀ ਦੀ ਬੈਠਕ ਕੀਤੀ ਜਾ ਰਹੀ ਹੈ। ਮੀਟਿੰਗ ਤੋਂ ਪਹਿਲਾਂ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਨੇ ਭਰੋਸਾ ਪ੍ਰਗਟਾਇਆ ਕਿ ਪਾਰਟੀ ਚੰਗੇ ਉਛਾਲ ਨਾਲ ਵਾਪਸ ਪਰਤੇਗੀ।  ਬਾਦਲ ਨੇ ਕਿਹਾ ਕਿ ਪਹਿਲਾਂ ਵੀ ਪਾਰਟੀ ਵਿੱਚ ਕਈ ਵਾਰ ਮੁਸੀਬਤਾਂ ਆਈਆਂ। ਸਿਆਸਤ ਵਿੱਚ ਤੂਫਾਨ ਆਉਂਦੇ ਰਹਿੰਦੇ ਹਨ  ਤੇ ਹਾਰ ਜਿੱਤ ਵੀ ਚਲਦੀ ਰਹਿੰਦੀ ਹੈ।

ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੇ ਹੁਣ ਤੱਕ ਦੇ ਸਭ ਤੋਂ ਮਾੜੇ ਪ੍ਰਦਰਸ਼ਨ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਸੋਮਵਾਰ ਨੂੰ ਚੰਡੀਗੜ੍ਹ ਵਿੱਚ ਸ਼ੁਰੂ ਹੋਈ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬਾਦਲ ਅਤੇ ਰਣਜੀਤ ਸਿੰਘ ਬ੍ਰਹਮਪੁਰਾ ਤੋਂ ਇਲਾਵਾ ਹੋਰ ਸੀਨੀਅਰ ਆਗੂ ਵੀ ਸ਼ਾਮਲ ਹਨ।

ਬਾਦਲ ਨੇ ਕਿਹਾ ਕਿ “ਸ਼੍ਰੋਮਣੀ ਅਕਾਲੀ ਦਲ ਨੂੰ ਅਤੀਤ ਵਿੱਚ ਅਜਿਹੇ ਹਾਲਾਤਾਂ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਉਹ ਇਸ ਤੋਂ ਵੀ ਉਭਰੇਗਾ।” ਬਾਦਲ  ਕੋਰ ਕਮੇਟੀ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਨਿਰਧਾਰਤ ਸਮੇਂ ਤੋਂ 10 ਮਿੰਟ ਪਹਿਲਾਂ ਪਹੁੰਚ ਗਏ ਸਨ, ਜਿਸ ਵਿੱਚ ਉਨ੍ਹਾਂ ਦੇ ਪੁੱਤਰ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਵੀ ਸ਼ਾਮਲ ਹੋਏ ਸਨ।

ਦੁਪਹਿਰ 2 ਵਜੇ ਸ਼ੁਰੂ ਹੋਈ ਮੀਟਿੰਗ ਲਈ ਜਾਣ ਤੋਂ ਪਹਿਲਾਂ ਅਕਾਲੀ ਦਲ ਦੇ ਬੁਲਾਰੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਪੱਤਰਕਾਰਾਂ ਨੂੰ ਕਿਹਾ ਕਿ ਇਸ ਮਾੜੀ ਕਾਰਗੁਜ਼ਾਰੀ ਦੀ ਜ਼ਿੰਮੇਵਾਰੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨੂੰ ਲੈਣੀ ਚਾਹੀਦੀ ਹੈ।  ਉਨ੍ਹਾਂ ਨੇ ਕਿਹਾ ਕਿ “ਇੱਕ ਵਿਅਕਤੀ ਨੂੰ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ। ਪਾਰਟੀ ਦੀ ਹੁਣ ਤੱਕ ਦੀ ਸਭ ਤੋਂ ਬੁਰੀ ਹਾਰ ਦੇ ਕਾਰਨਾਂ ਦਾ ਵਿਸ਼ਲੇਸ਼ਣ ਕਰਨ ਅਤੇ ਅੱਗੇ ਦਾ ਰਸਤਾ ਸੁਝਾਉਣ ਲਈ ਇੱਕ ਕਮੇਟੀ ਦਾ ਗਠਨ ਕੀਤਾ ਜਾਣਾ ਚਾਹੀਦਾ ਹੈ।  ”

ਇਸ ਬੈਠਕ ਵਿਚ ਹਾਰ ਦੇ ਕਾਰਨਾਂ ਤੋਂ ਧੁਰ ਅੰਦਰ ਤੋਂ ਜਾਣਨ ਦੀ ਕੋਸ਼ਿਸ਼ ਕੀਤੀ। ਅਕਾਲੀ ਦਲ ਨੂੰ ਇਹਨਾਂ ਚੋਣਾਂ ਵਿੱਚ ਪਹਿਲੀ ਵਾਰ ਸਿਰਫ਼ 3 ਹੀ ਸੀਟਾਂ ਮਿਲ ਸਕੀਆਂ ਅਤੇ ਪਾਰਟੀ ਦਾ ਪ੍ਰਦਰਸ਼ਨ ਬੇਹੱਦ ਖਰਾਬ ਰਿਹਾ ਜਿਸ ਕਰਕੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ 'ਤੇ ਲਗਾਤਾਰ ਸਵਾਲ ਉੱਠ ਰਹੇ ਹਨ। ਹਾਲਾਂਕਿ ਅਕਾਲੀ ਆਗੂਆਂ ਵੱਲੋਂ ਖੁੱਲ ਕੇ ਇਸ ਮੁੱਦੇ ਬਾਰੇ ਗੱਲਬਾਤ ਨਹੀਂ ਕੀਤੀ ਜਾ ਰਹੀ।

ਜ਼ਿਕਰਯੋਗ ਹੈ ਕਿ 2017 ਵਿਚ 102 ਸਾਲ ਪੁਰਾਣੀ ਪਾਰਟੀ ਮਹਿਜ਼ 15 ਸੀਟਾਂ 'ਤੇ ਸਿਮਟ ਗਈ ਅਤੇ 2022 ਵਿਚ ਸਿਰਫ਼ 3 ਸੀਟਾਂ ਨਾਲ ਹੀ ਅਕਾਲੀ ਦਲ ਨੂੰ ਸਬਰ ਕਰਨਾ ਪਿਆ। ਇਸ ਚੋਣ ਵਿੱਚ ਅਕਾਲੀ ਦਲ ਨੂੰ ਨਮੋਸ਼ੀ ਭਰੀ ਹਾਰ ਦਾ ਸਾਹਮਣਾ ਕਰਨਾ ਪਿਆ। ਸੁਖਬੀਰ ਬਾਦਲ ਖੁਦ ਜਲਾਲਾਬਾਦ ਤੋਂ ਚੋਣ ਹਾਰ ਗਏ ਅਤੇ 5 ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਵੀ ਉਨ੍ਹਾਂ ਦੇ ਗੜ੍ਹ ਲੰਬੀ ਤੋਂ ਹਾਰ ਗਏ ਹਨ। ਇਸ ਤੋਂ ਇਲਾਵਾ ਅਕਾਲੀ ਦਲ ਦੇ ਕਈ ਦਿੱਗਜ ਵੀ ਚੋਣ ਹਾਰ ਗਏ।

ਅਕਾਲੀ ਦਲ ਦੇ ਜਿਹੜੇ ਤਿੰਨ ਉਮੀਦਵਾਰ ਜਿੱਤੇ ਹਨ, ਉਨ੍ਹਾਂ ਵਿੱਚ ਬਿਕਰਮ ਸਿੰਘ ਮਜੀਠੀਆ ਦੀ ਪਤਨੀ ਗਨੀਵ ਕੌਰ ਮਜੀਠਾ ਤੋਂ, ਮਨਪ੍ਰੀਤ ਸਿੰਘ ਇਆਲੀ ਦਾਖਾ ਤੋਂ ਅਤੇ ਡਾ: ਸੁਖਵਿੰਦਰ ਸਿੰਘ ਸੁੱਖੀ ਬੰਗਾ ਤੋਂ ਹਨ। ਨਵਾਂਸ਼ਹਿਰ ਤੋਂ ਡਾ: ਨਛੱਤਰ ਪਾਲ ਜਿੱਤਣ ਵਾਲੇ ਬਸਪਾ ਦੇ ਇਕਲੌਤੇ ਉਮੀਦਵਾਰ ਹਨ।

Published by:Sukhwinder Singh
First published:

Tags: Assembly Elections 2022, Parkash Singh Badal, Punjab Election Results 2022, Shiromani Akali Dal