• Home
 • »
 • News
 • »
 • punjab
 • »
 • ON THE NIGHT OF DIWALI PARGAT SINGH HIMSELF WENT TO MEET THE TEACHERS SITTING ON THE DHARNA

ਦੀਵਾਲੀ ਦੀ ਰਾਤ ਪਰਗਟ ਸਿੰਘ ਨੇ ਪ੍ਰਦਰਸ਼ਨਕਾਰੀ ਅਧਿਆਪਕਾਂ ਨੂੰ ਵੰਡੀਆਂ ਮਠਿਆਈਆਂ

ਪਰਗਟ ਸਿੰਘ ਨੇ ਨੌਜਵਾਨਾਂ ਨੂੰ ਮਠਿਆਈਆਂ ਵੀ ਵੰਡੀਆਂ। ਉਨ੍ਹਾਂ ਸੱਦਾ ਦਿੱਤਾ ਕਿ ਮਸਲੇ ਦਾ ਹੱਲ ਸੜਕ ਉਤੇ ਨਹੀਂ, ਗੱਲਬਾਤ ਨਾਲ ਹੀ ਹੋ ਸਕਦਾ ਹੈ ਅਤੇ ਉਹ ਉਨ੍ਹਾਂ ਦੀ ਹਰ ਗੱਲ ਸੁਣ ਕੇ ਇਸ ਨੂੰ ਸਕਰਾਤਮਕ ਤਰੀਕੇ ਨਾਲ ਹੱਲ ਕਰਨਾ ਚਾਹੁੰਦੇ ਹਨ।

ਦੀਵਾਲੀ ਦੀ ਰਾਤ ਸਿੱਖਿਆ ਮੰਤਰੀ ਪਰਗਟ ਸਿੰਘ ਧਰਨੇ ਤੇ ਬੈਠੇ ਅਧਿਆਪਕਾਂ ਨਾਲ ਮੁਲਾਕਾਤ ਕਰਨ ਪਹੁੰਚੇ.....

 • Share this:
  ਜਲੰਧਰ : ਸਿੱਖਿਆ ਮੰਤਰੀ ਪਰਗਟ ਸਿੰਘ ਨੇ ਦੀਵਾਲੀ ਦੀ ਰਾਤ ਇਕ ਹੋਰ ਵੱਡੀ ਪਹਿਲਕਦਮੀ ਕਰਦਿਆਂ ਜਲੰਧਰ ਸਥਿਤ ਆਪਣੀ ਰਿਹਾਇਸ਼ ਕੋਲ ਧਰਨੇ ਉਤੇ ਬੈਠੇ ਬੇਰੁਜ਼ਗਾਰ ਨੌਜਵਾਨਾਂ ਨੂੰ ਖ਼ੁਦ ਮਿਲਣ ਗਏ। ਸਿੱਖਿਆ ਮੰਤਰੀ ਨੇ ਕਿਹਾ, “ਤੁਸੀ ਵੀ ਮੇਰੇ ਧੀਆਂ-ਪੁੱਤਾਂ ਵਾਂਗ ਹੋ, ਤਿਉਹਾਰ ਦੇ ਦਿਨ ਤੁਸੀ ਬਾਹਰ ਬੈਠੇ ਹੋ ਤਾਂ ਮੈਂ ਕਿਵੇਂ ਦੀਵਾਲੀ ਦੀਆਂ ਖੁਸ਼ੀਆਂ ਮਨਾ ਸਕਦਾ ਹਾਂ।”

  ਜਲੰਧਰ ਸਥਿਤ ਮੇਰੀ ਰਿਹਾਇਸ਼ ਕੋਲ ਧਰਨੇ ਉਤੇ ਬੇਰੁਜ਼ਗਾਰ ਨੌਜਵਾਨਾਂ ਬੈਠੇ ਹਨ। ਇਹ ਵੀ ਮੇਰੇ ਧੀਆਂ-ਪੁੱਤਾਂ ਵਾਂਗ ਹਨ, ਤਿਉਹਾਰ ਦੇ ਦਿਨ ਇਹ ਬਾਹਰ ਬੈਠੇ ਹਨ ਤਾਂ ਮੈਂ ਆਪਣੇ ਘਰ ਦੀਵਾਲੀ ਦੀਆਂ ਖੁਸ਼ੀਆਂ ਕਿਵੇਂ ਮਨਾ ਸਕਦਾ ਹਾਂ। ਪੰਜਾਬ ਦੇ ਭਵਿੱਖ ਨੂੰ ਮਿਲਣ ਗਿਆ ਸਭ ਤੋਂ ਪਹਿਲਾਂ ਤਾਂ ਦੀਵਾਲੀ ਦੇ ਮੌਕੇ ਮਠਿਆਈ ਖਵਾਈ।

  ਇਨ੍ਹਾਂ ਨੌਜਵਾਨਾਂ ਦੀ ਹਰ ਗੱਲ ਸੁਣ ਕੇ ਇਸ ਦਾ ਸਕਰਾਤਮਕ ਤਰੀਕੇ ਨਾਲ ਹੱਲ ਕਰਨ ਲਈ ਮੈਂ ਵਚਨਬੱਧ ਹਾਂ। ਪਿਛਲੇ ਲੰਬੇ ਸਮੇਂ ਦੀਆਂ ਮਾੜੀਆਂ ਨੀਤੀਆਂ ਕਾਰਨ ਅਜੋਕੀ ਸਥਿਤੀ ਪੈਦਾ ਹੋਈ ਹੈ। ਬੇਰੁਜ਼ਗਾਰ ਨੌਜਵਾਨਾਂ ਨੂੰ ਮੈਂ ਇਹੋ ਵਿਸ਼ਵਾਸ ਦਿਵਾਉਂਦਾ ਹਾਂ ਕਿ ਸਿੱਖਿਆ ਵਿਭਾਗ ਅਧਿਆਪਕਾਂ ਦੀ ਭਰਤੀ ਕਰਨ ਜਾ ਰਿਹਾ ਹਾਂ ਅਤੇ ਇਨ੍ਹਾਂ ਨੌਜਵਾਨਾਂ ਨੂੰ ਜੇ ਰੋਜ਼ਗਾਰ ਮਿਲੇਗਾ ਤਾਂ ਸਭ ਤੋਂ ਵੱਧ ਖੁਸ਼ੀ ਮੈਨੂੰ ਹੋਵੇਗੀ।

  ਪਰਗਟ ਸਿੰਘ ਨੇ ਨੌਜਵਾਨਾਂ ਨੂੰ ਮਠਿਆਈਆਂ ਵੀ ਵੰਡੀਆਂ। ਉਨ੍ਹਾਂ ਸੱਦਾ ਦਿੱਤਾ ਕਿ ਮਸਲੇ ਦਾ ਹੱਲ ਸੜਕ ਉਤੇ ਨਹੀਂ, ਗੱਲਬਾਤ ਨਾਲ ਹੀ ਹੋ ਸਕਦਾ ਹੈ ਅਤੇ ਉਹ ਉਨ੍ਹਾਂ ਦੀ ਹਰ ਗੱਲ ਸੁਣ ਕੇ ਇਸ ਨੂੰ ਸਕਰਾਤਮਕ ਤਰੀਕੇ ਨਾਲ ਹੱਲ ਕਰਨਾ ਚਾਹੁੰਦੇ ਹਨ।

  ਸਿੱਖਿਆ ਮੰਤਰੀ ਨੇ ਕਿਹਾ ਕਿ ਸਿੱਖਿਆ ਕਦੇ ਵੀ ਤਰਜੀਹੀ ਵਿਸ਼ਾ ਨਹੀਂ ਰਿਹਾ ਅਤੇ ਪਿਛਲੇ ਲੰਬੇ ਸਮੇਂ ਦੀਆਂ ਮਾੜੀਆਂ ਨੀਤੀਆਂ ਕਾਰਨ ਅਜੋਕੀ ਸਥਿਤੀ ਪੈਦਾ ਹੋਈ ਹੈ। ਉਨ੍ਹਾਂ ਚੀਨ-ਜਪਾਨ ਜਿਹੇ ਵਿਕਸਤ ਮੁਲਕਾਂ ਦੀ ਉਦਾਹਰਨ ਦਿੰਦਿਆਂ ਮਨੁੱਖੀ ਸਰੋਤਾਂ ਦੀ ਸੁਚੱਜੀ ਵਰਤੋਂ ਦੀ ਵਕਾਲਤ ਕੀਤੀ।

  ਪਰਗਟ ਸਿੰਘ ਨੇ ਕਿਹਾ ਕਿ ਜੋ ਵੀ ਉਨ੍ਹਾਂ ਦੀ ਪਹੁੰਚ ਵਿੱਚ ਹੋਇਆ ਅਤੇ ਵੱਧ ਤੋਂ ਵੱਧ ਸੰਭਵ ਹੋਇਆ, ਉਹ ਸੰਘਰਸ਼ ਕਰ ਰਹੇ ਅਧਿਆਪਕਾਂ ਤੇ ਬੇਰੁਜ਼ਗਾਰ ਨੌਜਵਾਨਾਂ ਲਈ ਕਰਨਗੇ ਕਿਉਂਕਿ ਉਨ੍ਹਾਂ ਖ਼ੁਦ ਸਿੱਖਿਆ ਵਿਭਾਗ ਮੰਗ ਕੇ ਲਿਆ। ਸਿੱਖਿਆ ਮੰਤਰੀ ਨੇ ਕਿਹਾ ਨੌਜਵਾਨ ਹਮੇਸ਼ਾ ਹੀ ਉਨ੍ਹਾਂ ਦੇ ਦਿਲ ਦੇ ਸਭ ਤੋਂ ਨੇੜੇ ਰਹੇ ਹਨ।
  Published by:Sukhwinder Singh
  First published:
  Advertisement
  Advertisement