ਅਦਾਲਤ ਦੇ ਹੁਕਮਾਂ ਉਤੇ ਪੁਲਿਸ ਨੇ ਸਿੱਧੂ ਮੂਸੇਵਾਲਾ ਦੀ ਥਾਰ ਉਸ ਦੇ ਮਾਪਿਆਂ ਹਵਾਲੇ ਕਰ ਦਿੱਤੀ ਹੈ। ਇਸੇ ਥਾਰ ਵਿਚ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਮੂਸੇਵਾਲੇ ਦਾ ਕਤਲ ਕਰ ਦਿੱਤਾ ਸੀ। ਹੁਣ ਇਸ ਗੱਡੀ ਨੂੰ ਅਦਾਲਤ ਦੇ ਹੁਕਮਾਂ ਉਤੇ ਮੂਸੇਵਾਲਾ ਦੇ ਮਾਪਿਆਂ ਹਵਾਲੇ ਕਰ ਦਿੱਤਾ ਗਿਆ ਹੈ।
ਪਰਿਵਾਰ ਵੱਲੋਂ ਕੀਤੀ ਗਈ ਅਪੀਲ ’ਤੇ ਫੈਸਲਾ ਸੁਣਾਉਂਦਿਆਂ ਅਦਾਲਤ ਨੇ ਥਾਰ ਜੀਪ ਮਾਨਸਾ ਪੁਲਿਸ ਨੂੰ ਪਰਿਵਾਰ ਹਵਾਲੇ ਕਰਨ ਦੇ ਹੁਕਮ ਦਿੱਤੇ ਹਨ। ਇਹ ਥਾਰ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਸ ਦੀ ਹਵੇਲੀ ਵਿੱਚ ਪੁੱਜ ਗਈ ਹੈ।
ਇਸ ਦੇ ਨਾਲ ਹੀ ਅਦਾਲਤ ਨੇ ਕਤਲ ਵਾਲੇ ਦਿਨ ਮੂਸੇਵਾਲਾ ਦੇ ਨਾਲ ਸਵਾਰ ਪਿੰਡ ਮੂਸਾ ਦੇ ਹੀ ਦੋ ਨੌਜਵਾਨ ਗੁਰਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਦੇ ਮੋਬਾਈਲ ਫੋਨ ਵੀ ਉਨ੍ਹਾਂ ਨੂੰ ਸੌਂਪ ਦਿੱਤੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Moose, Sidhu Moose Wala, Sidhu moosewala murder case, Sidhu moosewala murder update, Sidhu moosewala news update