Home /News /punjab /

ਪਰਾਲੀ ਪ੍ਰਦੂਸ਼ਣ: ਪੰਜਾਬ ਦੇ ਕਿਸਾਨਾਂ ਨੂੰ ਮਿਲਣ 2500 ਪ੍ਰਤੀ ਏਕੜ, ਸਰਕਾਰ ਨੇ ਏਅਰ ਕੁਆਲਿਟੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ

ਪਰਾਲੀ ਪ੍ਰਦੂਸ਼ਣ: ਪੰਜਾਬ ਦੇ ਕਿਸਾਨਾਂ ਨੂੰ ਮਿਲਣ 2500 ਪ੍ਰਤੀ ਏਕੜ, ਸਰਕਾਰ ਨੇ ਏਅਰ ਕੁਆਲਿਟੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ

(ਸੰਕੇਤਕ ਫੋਟੋ)

(ਸੰਕੇਤਕ ਫੋਟੋ)

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਖੁਦ ਇਸ ਦੀ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੀ 2500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮਦਦ ਕਰਨ ਦਾ ਪ੍ਰਸਤਾਵ ਭੇਜਿਆ ਹੈ

 • Share this:
  ਪੰਜਾਬ ਸਰਕਾਰ ਨੇ ਹੁਣ ਪਰਾਲੀ ਸਾੜਨ ਨਾਲ ਹੋਣ ਵਾਲੇ ਪ੍ਰਦੂਸ਼ਣ ਬਾਰੇ ਏਅਰ ਕੁਆਲਿਟੀ ਕਮਿਸ਼ਨ ਨੂੰ ਇਕ ਪ੍ਰਸਤਾਵ ਭੇਜਿਆ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਖੁਦ ਇਸ ਦੀ ਜਾਣਕਾਰੀ ਦਿੱਤੀ ਹੈ।

  ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ 2500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮਦਦ ਕਰਨ ਦਾ ਪ੍ਰਸਤਾਵ ਭੇਜਿਆ ਗਿਆ ਹੈ।  ਇਸ ਵਿੱਚ ਪੰਜਾਬ ਅਤੇ ਦਿੱਲੀ ਵੱਲੋਂ 500-500 ਰੁਪਏ ਅਤੇ ਕੇਂਦਰ ਵੱਲੋਂ 1500 ਰੁਪਏ ਦਿੱਤੇ ਜਾਣ ਦੀ ਗੱਲ ਆਖੀ ਗਈ ਹੈ।

  ਜਲਦ ਹੀ ਫੈਸਲਾ ਲਿਆ ਜਾ ਸਕਦਾ ਹੈ
  ਸੀਐਮ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਏਅਰ ਕੁਆਲਿਟੀ ਕਮਿਸ਼ਨ ਨੂੰ ਦਿੱਤੇ ਪ੍ਰਸਤਾਵ ਵਿੱਚ ਕਿਸਾਨਾਂ ਨੂੰ 2.5 ਹਜ਼ਾਰ ਪ੍ਰਤੀ ਏਕੜ ਦੇ ਹਿਸਾਬ ਨਾਲ ਮਦਦ ਦੇਣ ਦੀ ਗੱਲ ਹੈ ਤਾਂ ਜੋ ਉਹ ਪਰਾਲੀ ਨੂੰ ਨਾ ਸਾੜਨ।

  500 ਪੰਜਾਬ, 500 ਦਿੱਲੀ ਸਰਕਾਰ ਅਤੇ 1500 ਕੇਂਦਰ ਦੇਵੇ। ਮੈਨੂੰ ਲੱਗਦਾ ਹੈ ਕਿ ਏਅਰ ਕੁਆਲਿਟੀ ਕਮਿਸ਼ਨ ਇਸ 'ਤੇ ਜਲਦ ਹੀ ਕੋਈ ਫੈਸਲਾ ਲਵੇਗਾ। ਜ਼ਿਕਰਯੋਗ ਹੈ ਕਿ ਅਕਤੂਬਰ ਅਤੇ ਨਵੰਬਰ ਵਿੱਚ ਦਿੱਲੀ ਦੇ ਪ੍ਰਦੂਸ਼ਣ ਪੱਧਰ ਵਿੱਚ ਤੇਜ਼ੀ ਨਾਲ ਵਾਧਾ ਹੁੰਦਾ ਹੈ, ਜਿਸ ਦਾ ਮੁੱਖ ਕਾਰਨ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਸਾੜਨਾ ਦੱਸਿਆ ਜਾਂਦਾ ਹੈ। ਕਣਕ ਅਤੇ ਆਲੂ ਦੀ ਬਿਜਾਈ ਤੋਂ ਪਹਿਲਾਂ ਕਿਸਾਨ ਝੋਨੇ ਦੀ ਫ਼ਸਲ ਦੀ ਰਹਿੰਦ-ਖੂੰਹਦ ਨੂੰ ਖ਼ਤਮ ਕਰਨ ਲਈ ਖੇਤਾਂ ਵਿੱਚ ਮੌਜੂਦ ਪਰਾਲੀ ਨੂੰ ਅੱਗ ਲਗਾ ਦਿੰਦੇ ਹਨ।

  ਪੰਜਾਬ ਵਿੱਚ ਹਰ ਸਾਲ ਤਕਰੀਬਨ 2 ਕਰੋੜ ਟਨ ਝੋਨੇ ਦੀ ਪਰਾਲੀ ਬਣਦੀ ਹੈ। ਸਰਕਾਰੀ ਸੂਤਰਾਂ ਅਨੁਸਾਰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਨਕਦ ਪ੍ਰੋਤਸਾਹਨ ਦੇਣ ਦੀ ਤਜਵੀਜ਼ ਰੱਖੀ ਗਈ ਹੈ। ਇਸ ਸਕੀਮ ਤਹਿਤ ਪ੍ਰੋਤਸਾਹਨ ਰਾਸ਼ੀ ਦਾ 50 ਫੀਸਦੀ ਕੇਂਦਰ ਅਤੇ 25 ਫੀਸਦੀ ਦਿੱਲੀ ਅਤੇ ਪੰਜਾਬ ਨੂੰ ਦੇਣਾ ਹੋਵੇਗਾ। ਦਿੱਲੀ ਨੂੰ ਵੀ 25 ਫੀਸਦੀ ਲਾਗਤ ਝੱਲਣੀ ਪਵੇਗੀ ਕਿਉਂਕਿ ਪਰਾਲੀ ਸਾੜਨ ਨਾਲ ਨਿਕਲਣ ਵਾਲੇ ਧੂੰਏਂ ਕਾਰਨ ਦਿੱਲੀ ਦਾ AQI ਸਭ ਤੋਂ ਵੱਧ ਪ੍ਰਭਾਵਿਤ ਹੁੰਦਾ ਹੈ।

  ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਗਾਤਾਰ ਕੇਂਦਰ ਦੇ ਨਾਲ-ਨਾਲ ਪੰਜਾਬ ਅਤੇ ਹਰਿਆਣਾ ਸਰਕਾਰ ਤੋਂ ਦਿੱਲੀ 'ਚ ਵਧ ਰਹੇ ਪ੍ਰਦੂਸ਼ਣ ਦਾ ਹੱਲ ਕੱਢਣ ਲਈ ਕਹਿ ਰਹੇ ਹਨ। ਜਿਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਪਰਾਲੀ ਦੀ ਸਮੱਸਿਆ ਨੂੰ ਲੈ ਕੇ ਏਅਰ ਕੁਆਲਿਟੀ ਕਮਿਸ਼ਨ ਨੂੰ ਪ੍ਰਸਤਾਵ ਭੇਜਿਆ ਹੈ।
  Published by:Gurwinder Singh
  First published:

  Tags: Air pollution, Arvind Kejriwal, Delhi Pollution, Pollution, Punjab farmers

  ਅਗਲੀ ਖਬਰ