Home /News /punjab /

ਹਰਮੰਦਿਰ ਸਾਹਿਬ ਨੇੜੇ ਨੌਜਵਾਨ ਦੇ ਕਤਲ ਮਾਮਲੇ 'ਚ ਇੱਕ ਗ੍ਰਿਫ਼ਤਾਰ

ਹਰਮੰਦਿਰ ਸਾਹਿਬ ਨੇੜੇ ਨੌਜਵਾਨ ਦੇ ਕਤਲ ਮਾਮਲੇ 'ਚ ਇੱਕ ਗ੍ਰਿਫ਼ਤਾਰ

ਹਰਮੰਦਿਰ ਸਾਹਿਬ ਨੇੜੇ ਨੌਜਵਾਨ ਦੇ ਕਤਲ ਮਾਮਲੇ 'ਚ ਇੱਕ ਗ੍ਰਿਫ਼ਤਾਰ

Nihangs killed youth near Sri Harmandir Sahib: ਅੰਮ੍ਰਿਤਸਰ ਵਿਖੇ ਦਰਬਾਰ ਸਾਹਿਬ ਨੇੜੇ ਨਿਹੰਗ ਸਿੰਘਾਂ ਵੱਲੋਂ ਇੱਕ ਨੌਜਵਾਨ ਨੂੰ ਕਤਲ ਕਰ ਦਿੱਤਾ ਗਿਆ ਹੈ।ਹਰਮੰਦਿਰ ਸਾਹਿਬ ਦੇ ਨੇੜੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।

  • Share this:

    Nihangs killed youth near Sri Harmandir Sahib:  ਅੰਮ੍ਰਿਤਸਰ ਵਿਖੇ ਦਰਬਾਰ ਸਾਹਿਬ ਨੇੜੇ ਨਿਹੰਗ ਸਿੰਘਾਂ ਵੱਲੋਂ ਇੱਕ ਨੌਜਵਾਨ ਨੂੰ ਕਤਲ ਕਰ ਦਿੱਤਾ ਗਿਆ ਹੈ। ਹਰਮੰਦਿਰ ਸਾਹਿਬ ਦੇ ਨੇੜੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਨਿਹੰਗਾਂ ਨੇ ਤਲਵਾਰਾਂ ਨਾਲ ਨੌਜਵਾਨ 'ਤੇ ਹਮਲਾ ਕਰਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਸ਼ਨਾਖਤ ਹਰਮਨਜੀਤ ਸਿੰਘ (30 ਸਾਲ)ਵਾਸੀ ਪਿੰਡ ਚਾਟੀਵਿੰਡ ਵਜੋਂ ਹੋਈ ਹੈ। ਘਟਨਾ ਉਸ ਸਮੇਂ ਵਾਪਰੀ ਜਦੋਂ ਨੌਜਵਾਨ ਇੱਕ ਹੋਟਲ ਦੇ ਬਾਹਰ ਖੜਾ ਸੀ। ਦੱਸਿਆ ਜਾ ਰਿਹਾ ਹੈ ਮੋਟਰਸਾਈਕਲ ਸਵਾਰ ਨਿਹੰਗਾਂ ਦੀ ਪਹਿਲਾਂ ਇਸ ਨਾਲ ਸਿਗਰਟ ਪੀਣ ਨੂੰ ਲੈ ਕੇ ਬਹਿਸਬਾਜ਼ੀ ਹੋਈ ਅਤੇ ਝਗੜਾ ਹੋਇਆ, ਜਿਸ ਪਿੱਛੋਂ ਇਹ ਖੂਨੀ ਹੋ ਨਿਬੜਿਆ।


    ਇਸ ਸਬੰਧੀ ਪ੍ਰੈਸ ਕਾਨਫਰੰਸ ਦੌਰਾਨ ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਟੀਮ ਨੇ ਇੱਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਸ ਦੀ ਪਛਾਣ ਰਮਨਦੀਪ ਸਿੰਘ ਪੁੱਤਰ ਜਗਤਾਰ ਸਿੰਘ ਵਜੋਂ ਹੋਈ ਹੈ।ਦੋਸ਼ੀ ਇਸੇ ਹੋਟਲ ਵਿੱਚ ਹੀ ਕੰਮ ਕਰਦਾ ਹੈ। ਉਨ੍ਹਾਂ ਕਿਹਾ ਕਿ ਹੋਟਲ ਦੀ ਸੀਸੀਟੀਵੀ ਕੈਮਰੇ ਵਿੱਚ ਸਾਰੀ ਵਾਰਦਾਤ  ਕੈਦ ਹੋ ਗਈ ਹੈ ਅਤੇ ਬਾਕੀਆਂ ਦੀ ਪਛਾਣ ਵੀ  ਕਰ ਲਈ ਜਾਵੇਗੀ।

    Published by:Ashish Sharma
    First published:

    Tags: Amritsar, Murder, Nihang Sikhs, Punjab Police