Home /News /punjab /

ਜਲੰਧਰ : ਟੱਕਰ ਮਾਰ ਫਰਾਰ ਹੋਇਆ ਅਣਪਛਾਤਾ ਵਾਹਨ, ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਮੌਤ..

Road accident-ਏ.ਐੱਸ.ਆਈ ਮਨਜੀਤ ਨੇ ਦੱਸਿਆ ਕਿ ਕੰਟਰੋਲ ਰੂਮ 'ਤੇ ਸੂਚਨਾ ਮਿਲੀ ਸੀ ਕਿ ਪਠਾਨਕੋਟ ਰੋਡ 'ਤੇ ਹਾਦਸਾ ਹੋ ਗਿਆ ਹੈ। ਜਿਸ ਤੋਂ ਬਾਅਦ ਉਸ ਨੇ ਮੌਕੇ 'ਤੇ ਆ ਕੇ ਦੇਖਿਆ ਕਿ ਇਕ ਵਿਅਕਤੀ ਦੀ ਲਾਸ਼ ਪਈ ਸੀ। ਕਿਸੇ ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆ ਕੇ ਉਹ ਫ਼ਰਾਰ ਹੋ ਗਿਆ।

 • Share this:

  ਜਲੰਧਰ ਦੇ ਪਠਾਨਕੋਟ ਚੋਕ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਅਜੇ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਮ੍ਰਿਤਕ ਆਪਣੇ ਮੋਟਰਸਾਈਕਲ 'ਤੇ ਆਪਣੇ ਕੰਮ 'ਤੇ ਜਾ ਰਿਹਾ ਸੀ। ਉਸਦਾ ਲੰਚ ਬਾਕਸ ਵੀ ਮੋਟਰ ਸਾਈਕਲ ਉੱਤੇ ਹੀ ਸੀ। ਕੋਈ ਅਣਪਛਾਤਾ ਵਾਹਨ ਉਸ ਨੂੰ ਟੱਕਰ ਮਾਰ ਕੇ ਫ਼ਰਾਰ ਹੋ ਗਿਆ।

  ਜਾਣਕਾਰੀ ਦਿੰਦਿਆਂ ਥਾਣਾ 8 ਦੇ ਏ.ਐੱਸ.ਆਈ ਮਨਜੀਤ ਨੇ ਦੱਸਿਆ ਕਿ ਕੰਟਰੋਲ ਰੂਮ 'ਤੇ ਸੂਚਨਾ ਮਿਲੀ ਸੀ ਕਿ ਪਠਾਨਕੋਟ ਰੋਡ 'ਤੇ ਹਾਦਸਾ ਹੋ ਗਿਆ ਹੈ। ਜਿਸ ਤੋਂ ਬਾਅਦ ਉਸ ਨੇ ਮੌਕੇ 'ਤੇ ਆ ਕੇ ਦੇਖਿਆ ਕਿ ਇਕ ਵਿਅਕਤੀ ਦੀ ਲਾਸ਼ ਪਈ ਸੀ। ਕਿਸੇ ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆ ਕੇ ਉਹ ਫ਼ਰਾਰ ਹੋ ਗਿਆ।

  ਉਨ੍ਹਾਂ ਨੇ ਕਿਹਾ ਕਿ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਉਸ ਤੋਂ ਬਾਅਦ ਹੀ ਪਤਾ ਚੱਲ ਸਕੇਗਾ ਕਿ ਉਸ ਦੀ ਮੌਤ ਕਿਸ ਵਾਹਨ ਦੀ ਟੱਕਰ ਕਾਰਨ ਹੋਈ। ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਘਟਨਾ ਵਾਲੀ ਥਾਂ ਤੋਂ ਮ੍ਰਿਤਕ ਦਾ ਮੋਬਾਈਲ ਫੋਨ ਬਰਾਮਦ ਹੋਇਆ ਹੈ। ਜਾਂਚ ਤੋਂ ਬਾਅਦ ਹੀ ਮ੍ਰਿਤਕ ਦੀ ਪਛਾਣ ਹੋ ਸਕੇਗੀ।

  Published by:Sukhwinder Singh
  First published:

  Tags: Jalandhar, Road accident