
ਕਾਂਗਰਸ ਨੇ ਪੰਜਾਬ ਭਲਾ ਨਹੀਂ ਕਰਨਾ ਇਹ ਤਾਂ ਸਿਰਫ ਕੁਰਸੀ ਦੀ ਖਾਤਰ ਉਲਝੇ ਹਨ - ਪ੍ਰਕਾਸ਼ ਸਿੰਘ ਬਾਦਲ
ਪੰਜਾਬ ਦੇ ਸ਼ਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ 2022 ਦੀਆ ਚੋਣਾਂ ਨੂੰ ਲੈ ਕੇ ਹਲਕਾ ਲੰਬੀ ਦੇ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ। ਅੱਜ ਦੇ ਦੌਰੇ ਦੌਰਾਨ ਉਨ੍ਹਾਂ ਦੇਸ ਦੇ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਬਾਰੇ ਕਿਹਾ ਕਿ ਪੰਜਾਬ ਨਾਲ ਜੁੜੇ ਮਾਮਲੇ ਦਰਬਾਰ ਸਾਹਿਬ ਵਿਚ ਹੋਈ ਬੇਅਦਬੀ ਦੀ ਜਾਂਚ ਅਤੇ ਪੰਜਾਬੀ ਬੋਲਦੇ ਇਲਾਕੇ ਚੰਡੀਗੜ੍ਹ ਪੰਜਾਬ ਨੂੰ ਦੇਣਾ ਆਦਿ ਮਸਲਿਆਂ ਨੂੰ ਗੰਭੀਰਤਾ ਨਾਲ ਲਿਆ ਜਾਵੇ ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ 2022 ਦੀਆ ਚੋਣਾਂ ਨੂੰ ਲੈ ਕੇ ਅਕਾਲੀ ਦਲ ਬਾਦਲ ਪਾਰਟੀ ਨੂੰ ਮਜ਼ਬੂਤ ਕਰਨ ਲਈ ਹਲਕਾਂ ਲੰਬੀ ਦੇ ਪਿੰਡਾਂ ਵਿਚ ਦੌਰੇ ਕਰਕੇ ਲਾਮਬੰਦ ਕੀਤਾ ਜਾ ਰਿਹਾ ਹੈ। ਅੱਜ ਉਨ੍ਹਾਂ ਹਲਕੇ ਦੇ ਪਿੰਡ ਤਪਾਖੇੜਾ, ਫੁਲੁ ਖੇੜਾ, ਰਤਾਖੇੜਾ, ਸਰਾਵਾਂ ਬੋਦਲਾ, ਆਦਿ ਪਿੰਡਾਂ ਦੇ ਦੌਰੇ ਕਰਕੇ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਤੇ ਸ਼ਬਦੀ ਹਮਲੇ ਕਰਦਿਆਂ ਕਾਂਗਰਸ ਨੂੰ ਇੱਕ ਦੁਸ਼ਮਣ ਪਾਰਟੀ ਦੱਸਿਆ । ਉਨ੍ਹਾਂ ਕਿਹਾ ਕਿ ਅਕਾਲੀ ਦਲ ਬਾਦਲ ਪਾਰਟੀ ਹੀ ਸੁੂਬੇ ਦੀ ਭਲਾਈ ਬਾਰੇ ਸੋਚ ਸਕਦੀ ਹੈ ਹੁਣ ਫੈਸਲਾ ਤੁਹਾਡੇ ਹੱਥ। ਉਨ੍ਹਾਂ ਲੋਕਾਂ ਅਪੀਲ ਕੀਤੀ ਕਿ ਅਕਾਲੀ ਦਲ ਨੂੰ ਕਾਮਯਾਬ ਕਰੋ । ਇਸ ਮੌਕੇ ਦੂਸਰੀਆਂ ਪਾਰਟੀਆਂ ਛੱਡ ਆਏ ਪਰਿਵਾਰਾਂ ਨੂੰ ਸਰੋਪੇ ਪਾ ਕੇ ਸ਼ਾਮਲ ਕੀਤਾ ।
ਪਿੰਡ ਤਪਾ ਖੇੜਾ ਵਿਚ ਸੂਬਾ ਸਰਕਾਰ ਵਲੋਂ ਕੀਤੇ ਜਾ ਰਹੇ ਵੱਡੇ ਵੱਡੇ ਐਲਾਨ ਅਤੇ ਵਾਅਦਿਆਂ ਬਾਰੇ ਬੋਲਦਿਆਂ ਕਿਹਾ ਕਿ ਇਹ ਸਭ ਕੁਝ ਝੂਠੇ ਹਨ। ਉਨ੍ਹਾਂ ਨੇ ਔਰਤਾਂ ਦੇ ਮਾਣ ਸਤਿਕਾਰ ਦੀ ਵੀ ਗੱਲ ਕਹੀ । ਕਾਂਗਰਸ ਵਿਚ ਚੱਲ ਰਹੇ ਆਪਸੀ ਕਾਟੋ ਕਲੇਸ਼ ਬਾਰੇ ਕਿਹਾ ਕਿ ਇਨ੍ਹਾਂ ਨੇ ਪੰਜਾਬ ਭਲਾ ਨਹੀਂ ਕਰਨਾ ਇਹ ਤਾਂ ਸਿਰਫ ਕੁਰਸੀ ਦੀ ਖਾਤਰ ਉਲਝੇ ਹਨ ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।