Home /News /punjab /

ਓਪੀ ਸੋਨੀ ਤੋਂ ਵਿਜੀਲੈਂਸ ਨੇ ਕੀਤੀ ਤਕਰੀਬਨ 2 ਘੰਟੇ ਤੱਕ ਪੁੱਛਗਿੱਛ,ਸੋਨੀ ਨੇ ਦਿੱਤਾ ਜਾਂਚ ਦੌਰਾਨ ਸਹਿਯੋਗ ਦਾ ਭਰੋਸਾ

ਓਪੀ ਸੋਨੀ ਤੋਂ ਵਿਜੀਲੈਂਸ ਨੇ ਕੀਤੀ ਤਕਰੀਬਨ 2 ਘੰਟੇ ਤੱਕ ਪੁੱਛਗਿੱਛ,ਸੋਨੀ ਨੇ ਦਿੱਤਾ ਜਾਂਚ ਦੌਰਾਨ ਸਹਿਯੋਗ ਦਾ ਭਰੋਸਾ

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਓਪੀ ਸੋਨੀ ਤੋਂ ਪੁੱਛਗਿੱਛ

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਓਪੀ ਸੋਨੀ ਤੋਂ ਪੁੱਛਗਿੱਛ

ਵਿਜੀਲੈਂਸ ਦਫ਼ਤਰ ਵਿੱਚ ਓਪੀ ਸੋਨੀ ਸਵੇਰੇ 10 ਵਜੇ ਪੇਸ਼ ਹੋਏ। ਵਿਜੀਲੈਂਸ ਅਧਿਕਾਰੀਆਂ ਨੇ ਉਨ੍ਹਾਂ ਤੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ 2 ਘੰਟੇ ਤੱਕ ਪੁੱਛਗਿੱਛ ਕੀਤੀ ਗਈ । ਜਾਂਚ ਦੌਰਾਨ ਓਪੀ ਸੋਨੀ ਨੇ ਆਪਣੀ ਜਾਇਦਾਦ ਦੇ ਸਾਰੇ ਦਸਤਾਵੇਜ਼ ਜਮ੍ਹਾ ਕਰਵਾ ਦਿੱਤੇ। ਮੀਡੀਆ ਦੇ ਨਾਲ ਗੱਲਬਾਤ ਕਰਦਿਆਂ ਓਮ ਪ੍ਰਕਾਸ਼ ਸੋਨੀ ਨੇ ਦੱਸਿਆ ਕਿ ਉਨ੍ਹਾਂ ਨੂੰ ਵਿਜੀਲੈਂਸ ਦਫ਼ਤਰ ਵੱਲੋਂ ਜਾਂਚ ਲਈ ਬੁਲਾਇਆ ਗਿਆ ਸੀ। ਇਸ ਦੌਰਾਨ ਉਨ੍ਹਾਂ ਨੂੰ ਜਾਇਦਾਦ ਸਬੰਧੀ ਫਾਰਮ ਭਰਨ ਲਈ ਦਿੱਤੇ ਗਏ ਸਨ। ਉਹ ਇਹ ਫਾਰਮ 7 ਦਿਨਾਂ ਬਾਅਦ ਮੁੜ ਜਮ੍ਹਾ ਕਰਵਾ ਦੇਣਗੇ।

ਹੋਰ ਪੜ੍ਹੋ ...
  • Share this:

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਅੱਜ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਵਿਜੀਲੈਂਸ ਬਿਊਰੋ ਦੇ ਐਸ.ਐਸ.ਪੀ. ਵਰਿੰਦਰ ਸਿੰਘ ਸੰਧੂ ਦੇ ਸਾਹਮਣੇ ਪੇਸ਼ ਹੋਏ ।ਵਿਜੀਲੈਂਸ ਦਫ਼ਤਰ ਵਿੱਚ ਓਪੀ ਸੋਨੀ ਸਵੇਰੇ 10 ਵਜੇ ਪੇਸ਼ ਹੋਏ। ਵਿਜੀਲੈਂਸ ਅਧਿਕਾਰੀਆਂ ਨੇ ਉਨ੍ਹਾਂ ਤੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ 2 ਘੰਟੇ ਤੱਕ ਪੁੱਛਗਿੱਛ ਕੀਤੀ ਗਈ । ਜਾਂਚ ਦੌਰਾਨ ਓਪੀ ਸੋਨੀ ਨੇ ਆਪਣੀ ਜਾਇਦਾਦ ਦੇ ਸਾਰੇ ਦਸਤਾਵੇਜ਼ ਜਮ੍ਹਾ ਕਰਵਾ ਦਿੱਤੇ। ਮੀਡੀਆ ਦੇ ਨਾਲ ਗੱਲਬਾਤ ਕਰਦਿਆਂ ਓਮ ਪ੍ਰਕਾਸ਼ ਸੋਨੀ ਨੇ ਦੱਸਿਆ ਕਿ ਉਨ੍ਹਾਂ ਨੂੰ ਵਿਜੀਲੈਂਸ ਦਫ਼ਤਰ ਵੱਲੋਂ ਜਾਂਚ ਲਈ ਬੁਲਾਇਆ ਗਿਆ ਸੀ। ਇਸ ਦੌਰਾਨ ਉਨ੍ਹਾਂ ਨੂੰ ਜਾਇਦਾਦ ਸਬੰਧੀ ਫਾਰਮ ਭਰਨ ਲਈ ਦਿੱਤੇ ਗਏ ਸਨ। ਉਹ ਇਹ ਫਾਰਮ 7 ਦਿਨਾਂ ਬਾਅਦ ਮੁੜ ਜਮ੍ਹਾ ਕਰਵਾ ਦੇਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਵਿਜੀਲੈਂਸ ਰਾਹੀਂ ਇਸ ਜਾਂਚ ਵਿੱਚ ਉਨ੍ਹਾਂ ਨੂੰ ਪੂਰਾ ਇਨਸਾਫ਼ ਮਿਲੇਗਾ। ਓਪੀ ਸੋਨੀ ਨੇ ਭਰੋਸਾ ਦਿੱਤਾ ਕਿ ਉਹ ਵਿਜੀਲੈਂਸ ਵੱਲੋਂ ਕੀਤੀ ਜਾ ਰਹੀ ਜਾਂਚ ਵਿੱਚ ਪੂਰਾ ਸਹਿਯੋਗ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੇ ਉਨ੍ਹਾਂ ਨੂੰ ਲੱਗਿਆ ਕਿ ਉਨ੍ਹਾਂ ਨਾਲ ਬੇਇਨਸਾਫੀ ਹੋ ਰਹੀ ਹੈ ਤਾਂ ਉਹ ਅਦਾਲਤ ਦਾ ਰੁਖ ਕਰਨਗੇ।

ਇਸ ਤੋਂ ਇਲਾਵਾ ਅੰਮ੍ਰਿਤਸਰ ਵਿਜੀਲੈਂਸ ਦੇ ਐੱਸ.ਐੱਸ.ਪੀ. ਵਰਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਅੱਜ ਸੋਨੀ ਤੋਂ ਉਨ੍ਹਾਂ ਦੀ ਜਾਇਦਾਦ ਬਾਰੇ ਪੁੱਛਗਿੱਛ ਕੀਤੀ ਗਈ। ਜਿਸ ਤੋਂ ਬਾਅਦ ਵਿਜੀਲੈਂਸ ਦਫ਼ਤਰ ਵੱਲੋਂ ਓਮ ਪ੍ਰਕਾਸ਼ ਸੋਨੀ ਨੂੰ ਕੁੱਝ ਕਾਰਗੁਜ਼ਾਰੀ ਭਰਨ ਲਈ ਦਿੱਤੀ ਗਈ ਹੈ। ਇਸ ਦੇ ਲਈ ਉਨ੍ਹਾਂ ਨੂੰ 7 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ ਅਤੇ 7 ਦਿਨਾਂ ਬਾਅਦ ਸੋਨੀ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਕੋਲ ਕਿੰਨੀ ਜਾਇਦਾਦ ਹੈ, ਅਸੀਂ ਸਾਰਿਆਂ ਦਾ ਵੇਰਵਾ ਤਿਆਰ ਕਰ ਕੇ ਵਿਜੀਲੈਂਸ ਦਫ਼ਤਰ ਵਿੱਚ ਜਮ੍ਹਾਂ ਕਰਵਾਵਾਂਗੇ। ਇਸ ਤੋਂ ਬਾਅਦ ਵਿਜੀਲੈਂਸ ਦਫ਼ਤਰ ਵੱਲੋਂ ਉਨ੍ਹਾਂ ਸਾਰੀਆਂ ਜਾਇਦਾਦਾਂ ਦੀ ਜਾਂਚ ਕੀਤੀ ਜਾਵੇਗੀ। ਇਸ ਗੱਲ ਦੀ ਜਾਂਚ ਕੀਤੀ ਜਾਵੇਗੀ ਕਿ ਓਮ ਪ੍ਰਕਾਸ਼ ਸੋਨੀ ਵੱਲੋਂ ਦਿੱਤੀ ਗਈ ਜਾਇਦਾਦ ਦੇ ਵੇਰਵੇ ਸਹੀ ਹਨ ਜਾਂ ਨਹੀਂ। ਉਸ ਦੇ ਮੁਤਾਬਕ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ ।

ਤੁਹਾਨੂੰ ਦੱਸ ਦੀਏ ਕਿ ਵਿਜੀਲੈਂਸ ਬਿਊਰੋ ਨੇ ਸਾਬਕਾ ਉੱਪ ਮੁੱਖ ਮੰਤਰੀ ਓ.ਪੀ. ਸੋਨੀ ਨੂੰ ਆਪਣਾ ਪੱਖ ਰੱਖਣ ਲਈ ਵੀਰਵਾਰ ਨੂੰ ਨੋਟਿਸ ਜਾਰੀ ਕਰ ਕੇ 26 ਨਵੰਬਰ ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਪੇਸ਼ ਹੋਣ ਲਈ ਕਿਹਾ ਗਿਆ ਸੀ ਪਰ ਉਹ ਪੇਸ਼ ਨਹੀਂ ਹੋ ਸਕੇ। ੳਨ੍ਹਾਂ ਨੇ ਸ਼ਹਿਰ ਤੋਂ ਬਾਹਰ ਹੋਣ ਦਾ ਹਵਾਲਾ ਦਿੰਦੇ ਹੋਏ ਮੰਗਲਵਾਰ ਨੂੰ ਪੇਸ਼ ਹੋਣ ਲਈ ਕਿਹਾ ਸੀ। ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਮੁੜ ਨੋਟਿਸ ਜਾਰੀ ਕੀਤਾ। ਇਸ ਵਿੱਚ ਸਾਬਕਾ ਉਪ ਮੁੱਖ ਮੰਤਰੀ ਨੂੰ ਵਿਜੀਲੈਂਸ ਦੀ ਜਾਂਚ ਵਿੱਚ 29 ਨਵੰਬਰ ਦਿਨ ਮੰਗਲਵਾਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ।ਇਸ ਮੁਤਾਬਕ ਉਨ੍ਹਾਂ ਨੇ ਵਿਜੀਲੈਂਸ ਦਫਤਰ ਵਿੱਚ ਆ ਕੇ ਜਾਂਚ ਦੌਰਾਨ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੱਤੇ ਅਤੇ ਜਾਂਚ ਵਿੱਚ ਸਹਿਯੋਗ ਕਰਨ ਦਾ ਭਰੋਸਾ ਵੀ ਦਿੱਤਾ।

Published by:Shiv Kumar
First published:

Tags: Congress, Corruption, OP Soni, Vigilance Bureau