ਪੰਜਾਬ ਪੁਲਿਸ ਨੇ ਸੋਸ਼ਲ ਮੀਡਿਆ 'ਤੇ ਝੂਠੀਆਂ ਖਬਰਾਂ ਫਲਾਉਣ ਵਾਲਿਆਂ ਖਿਲਾਫ ਮੁਹਿੰਮ ਚਲਾਈ ਹੋਈ ਹੈ। ਤਾਜ਼ਾ ਮਾਮਲਾ ਬਟਾਲਾ ਦਾ ਹੈ ਜਿੱਥੋਂ ਦੇ ਇੱਕ 20 ਸਾਲਾ ਨੌਜਵਾਨ ਗੁਰਮੀਤ ਸਿੰਘ ਨੇ ਸੋਸ਼ਲ ਮੀਡੀਆ 'ਤੇ ਅੰਮ੍ਰਿਤਪਾਲ ਦੇ ਹੱਕ 'ਚ ਟੋਲ ਪਲਾਜ਼ਾ ਜਾਮ ਕਰਨ ਅਤੇ ਧਰਨਾ ਦੇਣ ਦੇ ਮੈਸੇਜ ਸੋਸ਼ਲ ਮੀਡਿਆ 'ਤੇ ਫਾਰਵਰਡ ਕਰ ਰਿਹਾ ਸੀ।
ਜਿਸ ਨੂੰ ਲੈ ਕੇ ਪੁਲਿਸ ਉਸ ਦੇ ਘਰ ਪਹੁੰਚੀ ਅਤੇ ਨੌਜਵਾਨ ਦੇ ਪਰਿਵਾਰ ਦਾ ਪਿਛੋਕੜ ਜਾਂਚ ਕਰ ਕੇ ਨੌਜਵਾਨ ਨੂੰ ਸਮਝਾਇਆ ਅਤੇ ਅਪੀਲ ਕੀਤੀ ਕਿ ਕਿਸੇ ਦੇ ਬਹਿਕਾਵੇ 'ਚ ਆ ਕੇ ਆਪਣੇ ਭਵਿੱਖ ਨਾਲ ਖਿਲਵਾੜ ਨਾ ਕਰਨ। ਬਾਅਦ ਦੇ ਵਿੱਚ ਨੌਜਵਾਨ ਨੇ ਆਪਣੀ ਗ਼ਲਤੀ ਮੰਨੀ ਅਤੇ ਉਕਤ ਮੈਸੇਜ ਨੂੰ ਸੋਸ਼ਲ ਮੀਡੀਆ ਤੋਂ ਡੀਲੀਟ ਕਰ ਦਿੱਤਾ।
ਗੌਰਤਲਬ ਹੈ ਕਿ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ 18 ਮਾਰਚ 2023 ਤੋਂ ਅਮਨ-ਕਾਨੂੰਨ ਦੀ ਉਲੰਘਣਾ ਅਤੇ ਅਮਨ-ਕਾਨੂੰਨ ਵਿੱਚ ਰੁਕਾਵਟ ਪਾਉਣ ਦੇ ਖਦਸ਼ੇ ਤਹਿਤ ਗ੍ਰਿਫਤਾਰ ਕੀਤੇ ਵਿਅਕਤੀਆਂ ਦੇ ਕੇਸਾਂ ਦੀ ਜਾਂਚ ਅਤੇ ਨਿਰਦੋਸ਼ ਪਾਏ ਜਾਣ ਵਾਲੇ ਵਿਅਕਤੀਆਂ ਨੂੰ ਰਿਹਾਅ ਕਰਨ ਦੀ ਮੁਹਿੰਮ ਜਾਰੀ ਹੈ। ਇਸ ਮੁਹਿੰਮ ਤਹਿਤ ਪੰਜਾਬ ਪੁਲਿਸ ਵੱਲੋਂ ਰੋਕਥਾਮ ਦੀਆਂ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤੇ ਗਏ ਕੁੱਲ 353 ਵਿਅਕਤੀਆਂ ਵਿੱਚੋਂ 197 ਵਿਅਕਤੀਆਂ ਨੂੰ ਹੁਣ ਤੱਕ ਰਿਹਾਅ ਕਰ ਦਿੱਤਾ ਗਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritpal singh, Operation Amritpal