ਅੰਮ੍ਰਿਤਪਾਲ ਸਿੰਘ ਦੇ ਸਾਥੀ ਦਲਜੀਤ ਕਲਸੀ ਦੀ ਪਤਨੀ ਨਰਿੰਦਰ ਕੌਰ (daljit kalsi wife plea) ਦੀ ਪਟੀਸ਼ਨ ਉਤੇ ਹਾਈਕੋਰਟ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਕੇਂਦਰ ਨੂੰ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ।
ਪੰਜਾਬ-ਹਰਿਆਣਾ ਹਾਈਕੋਰਟ ਨੇ ਦਲਜੀਤ ਸਿੰਘ ਕਲਸੀ ਦੀ ਪਤਨੀ ਵੱਲੋਂ ਕਲਸੀ ਦੀ 'ਗੈਰ-ਕਾਨੂੰਨੀ' ਹਿਰਾਸਤ ਵਿਰੁੱਧ ਦਾਇਰ ਪਟੀਸ਼ਨ ਉਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਮਾਮਲੇ ਵਿੱਚ 11 ਅਪ੍ਰੈਲ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ ਗਿਆ ਹੈ।
ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਦੇ ਸਾਥੀ ਦਲਜੀਤ ਕਲਸੀ ਦੀ ਪਤਨੀ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿਚ ਅਰਜ਼ੀ ਦਾਖ਼ਲ ਕਰ ਕੇ ਮੰਗ ਕੀਤੀ ਹੈ ਕਿ ਉਸ ਦੇ ਪਤੀ ਨੂੰ ਅਸਾਮ ਵਿਚ ‘ਗ਼ੈਰਕਾਨੂੰਨੀ ਹਿਰਾਸਤ’ ਵਿੱਚੋਂ ਛੁਡਾਇਆ ਜਾਵੇ। ਦਲਜੀਤ ਕਲਸੀ ਨੂੰ ਐਨਐਸਏ ਦੀ ਧਾਰਾ ਦੇ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ।
ਪਟੀਸ਼ਨ ‘ਚ ਕਲਸੀ ਨੂੰ ਪੇਸ਼ ਕਰਨ ਦੀ ਮੰਗ ਕੀਤੀ ਗਈ ਹੈ। ਦਰਅਸਲ, ਦਲਜੀਤ ਕਲਸੀ ਨੂੰ 19 ਮਾਰਚ ਨੂੰ ਗੁਰੂਗ੍ਰਾਮ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
ਉਧਰ, ਹਾਈਕੋਰਟ ਵਿਚ ਪੰਜਾਬ ਸਰਕਾਰ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਪੁਲਿਸ ਦੀ ਹਿਰਾਸਤ ਵਿਚ ਨਹੀਂ ਹੈ ਪਰ ਪੁਲਿਸ ਉਸ ਨੂੰ ਫੜਨ ਦੇ ਕਾਫ਼ੀ ਨੇੜੇ ਹੈ। ਜਿਸ ਤੋਂ ਬਾਅਦ ਅਦਾਲਤ ਨੇ ਸਰਕਾਰ ਨੂੰ ਇਸ ਸਬੰਧੀ ਹਲਫ਼ਨਾਮਾ ਦਾਇਰ ਕਰਨ ਦੇ ਆਦੇਸ਼ ਦਿੱਤੇ ਹਨ।
ਇਸ ਤੋਂ ਇਲਾਵਾ ਪਟੀਸ਼ਨਰ ਦੇ ਵਕੀਲ ਨੂੰ ਵੀ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਹਿਰਾਸਤ ਵਿਚ ਹੋਣ ਦੇ ਸਬੂਤ ਪੇਸ਼ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਮਾਮਲੇ ਦੀ ਅਗਲੀ ਸੁਣਵਾਈ ਭਲਕੇ ਕੀਤੀ ਜਾਵੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Daljeet singh Kalsi