ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਅਕਾਲੀ ਦਲ ਵੱਲੋਂ ਸੂਬੇ ’ਚ ਗ਼ੈਰ ਸੰਵਿਧਾਨਕ ਢੰਗ ਨਾਲ ਗ੍ਰਿਫ਼ਤਾਰ ਕੀਤੇ ਗਏ ਸਿੱਖ ਨੌਜਵਾਨਾਂ ਨੂੰ ਕਾਨੂੰਨੀ ਸਹਾਇਤਾ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਸਿਰਫ ਸ਼ੱਕ ਦੇ ਆਧਾਰ ਉਤੇ ਵੱਡੀ ਗਿਣਤੀ ਨੌਜਵਾਨ ਗ੍ਰਿਫ਼ਤਾਰ ਕੀਤੇ ਜਾ ਰਹੇ ਹਨ ਤੇ ਸਰਕਾਰ ਦੀ ਇਸ ਕਾਰਵਾਈ ਵਿਰੁੱਧ ਅਕਾਲੀ ਦਲ ਦੇ ਲੀਗਲ ਸੈੱਲ ਦੇ ਪ੍ਰਧਾਨ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਦੀ ਅਗਵਾਈ ਹੇਠ ਵਕੀਲਾਂ ਦੀ 15 ਮੈਂਬਰੀ ਕਮੇਟੀ ਬਣਾਈ ਹੈ, ਜੋ ਵੱਖ-ਵੱਖ ਜ਼ਿਲ੍ਹਿਆਂ ’ਚ ਪਾਰਟੀ ਆਗੂਆਂ ਨਾਲ ਤਾਲਮੇਲ ਕਰ ਕੇ ਫੌਰੀ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਏਗੀ।
ਸ੍ਰੀ ਬਾਦਲ ਨੇ ਪਾਰਟੀ ਆਗੂਆਂ ਨੂੰ ਕਿਹਾ ਕਿ ਸਿੱਖ ਨੌਜਵਾਨਾਂ ਨਾਲ ਵਧੀਕੀ ਹੋਣ ਦੇ ਮਾਮਲੇ ਪਾਰਟੀ ਅਤੇ ਸੂਬਾ ਪੱਧਰੀ ਕਮੇਟੀ ਦੇ ਧਿਆਨ ਵਿਚ ਲਿਆਂਦੇ ਜਾਣ ਤਾਂ ਜੋ ਪੀੜਤ ਨੌਜਵਾਨਾਂ ਨੂੰ ਇਨਸਾਫ ਦਿਵਾਇਆ ਜਾ ਸਕੇ।
ਉਧਰ, ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਫਰਾਰ ਹੋਣ ਦੀ ਸੀਸੀਟੀਵੀ ਵੀਡੀਓ ਸਾਹਮਣੇ ਆਈ ਹੈ। ਇਸ ਵੀਡੀਓ ਦੇ ਵਿੱਚ ਅੰਮ੍ਰਿਤਪਾਲ ਸਿੰਘ ਇਕ ਮੋਟਰਸਾਈਕਲ ’ਤੇ ਸਵਾਰ ਹੋ ਕੇ ਫਰਾਰ ਹੋ ਗਿਆ ਹੈ। ਇਸ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਅੰਮ੍ਰਿਤਪਾਲ ਸਿੰਘ ਕਾਲੇ ਚਸ਼ਮੇ ਪਹਿਨੇ ਹੋਏ ਨਜ਼ਰ ਆ ਰਿਹਾ ਹੈ।ਉਸ ਦੇ ਹੱਥ ਵਿੱਚ ਇੱਕ ਬੈਗ ਵੀ ਫੜਿਆ ਹੋਇਆ ਹੈ ਉਸ ਨੇ ਸਿਰ ‘ਤੇ ਗੁਲਾਬੀ ਰੰਗ ਦੀ ਦਸਤਾਰ ਸਜਾਈ ਹੋਈ ਹੈ ।
ਪੰਜਾਬ ਦੇ ਆਈਜੀ ਸੁਖਚੈਨ ਸਿੰਘ ਨੇ ਦੱਸਿਆ ਕਿ ਉਸ ਨੇ ਭੱਜਣ ਲਈ ਵੱਖ-ਵੱਖ ਗੱਡੀਆਂ ਵਰਤੀਆਂ ਹਨ। ਉਸ ਨੇ ਆਪਣੇ ਭੇਸ ਵੀ ਬਦਲਿਆ ਹੈ ਉਸ ਦੇ ਕੱਪਡ਼ੇ ਬਰਾਮਦ ਕੀਤੇ ਗਏ ਹਨ। ਪੁਲਿਸ ਹੁਣ ਛੇਤੀ ਹੀ ਉਸ ਨੂੰ ਕਾਬੂ ਕਰ ਲਵੇਗੀ।
ਇਸ ਦੌਰਾਨ ਪੁਿਲਸ ਨੇ ਅੰਮ੍ਰਿਤਪਾਲ ਦੀ ਫਰਾਰ ਹੋਣ ਦੀ ਸ਼ੱਕੀ ਬਰੇਜ਼ਾ ਕਾਰ ਬਰਾਮਦ ਕਰ ਲਈ ਹੈ। ਇਹ ਕਾਰ ਸ਼ਾਹਕੋਟ ਵਿੱਚ ਮਨਪ੍ਰੀਤ ਮੰਨਾ ਦੇ ਘਰੋਂ ਬਰਾਮਦ ਹੋਈ ਹੈ। ਪੁਲਿਸ ਨੇ ਕਾਰ ਵਿੱਚੋਂ ਕਾਰਤੂਸ ਅਤੇ ਇੱਕ ਵਾਕੀ-ਟਾਕੀ ਸੈੱਟ ਵੀ ਬਰਾਮਦ ਕੀਤਾ ਹੈ।ਪੰਜਾਬ ਪੁਲਿਸ ਨੇ ਦੱਸਿਆ ਕਿ ਵਾਰਿਸ ਪੰਜਾਬ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਸ਼ਨਿੱਚਰਵਾਰ ਤੋਂ ਸ਼ੁਰੂ ਕੀਤੇ ਗਏ ਆਪ੍ਰੇਸ਼ਨ ਦੇ ਤਹਿਤ ਸ਼ਾਮ ਤੱਕ 114 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਅੰਮ੍ਰਿਤਪਾਲ ਸਿੰਘ ਦੀ ਭਾਲ ਜਾਰੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritpal amritpal singh Twitter, Amritpal singh, Amritpal Singh Khalsa, Amritpal singh Twitter, Nsa on amritpal singh, Operation Amritpal