Home /News /punjab /

'ਮਜੀਠੀਆ 'ਤੇ ਕਾਰਵਾਈ ਉਸੇ ਤਰ੍ਹਾਂ ਹੈ ਜਿਵੇਂ ਰਾਜਾ ਵੜਿੰਗ ਦੇ ਬੱਸ ਮਾਮਲੇ ਵਿਚ ਹੋਇਆ'

'ਮਜੀਠੀਆ 'ਤੇ ਕਾਰਵਾਈ ਉਸੇ ਤਰ੍ਹਾਂ ਹੈ ਜਿਵੇਂ ਰਾਜਾ ਵੜਿੰਗ ਦੇ ਬੱਸ ਮਾਮਲੇ ਵਿਚ ਹੋਇਆ'

(ਫਾਇਲ ਫੋਟੋ)

(ਫਾਇਲ ਫੋਟੋ)

ਰਾਘਵ ਚੱਢਾ ਨੇ ਕਿਹਾ-ਅਸੀਂ 8 ਦਸੰਬਰ ਨੂੰ ਹੀ ਦੱਸ ਦਿੱਤਾ ਸੀ ਕਿ ਚੰਨੀ ਅਤੇ ਸੁਖਬੀਰ ਵਿਚਕਾਰ ਇੱਕ ਫ਼ਾਰਮ ਹਾਊਸ ’ਤੇ ਡੀਲ ਹੋ ਚੁਕੀ ਹੈ

  • Share this:

ਪੰਜਾਬ ਦੇ ਬਹੁਚਰਚਿੱਤ ਡਰੱਗ ਮਾਮਲੇ ਵਿੱਚ ਕਾਂਗਰਸ ਸਰਕਾਰ ਵੱਲੋਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ਼ ਐਫ਼.ਆਈ.ਆਰ ਦਰਜ ਕਰਨ ਪਿੱਛੋਂ ਜਿਥੇ ਅਕਾਲੀ ਦਲ ਵੱਲੋਂ ਬਦਲੇਖੋਰੀ ਦੀ ਕਾਰਵਾਈ ਦੱਸਿਆ ਜਾ ਰਿਹਾ ਹੈ, ਉਥੇ ਵਿਰੋਧੀ ਧਿਰ ਵੱਲੋਂ ਸਵਾਲ ਕੀਤੇ ਜਾ ਰਹੇ ਹਨ ਕਿ ਸਰਕਾਰ ਆਪਣੇ ਗਿਣਵੇਂ ਬਚੇ ਦਿਨਾਂ ਵਿਚ ਇਹ ਕਾਰਵਾਈ ਕਰਕੇ ਸਾਬਤ ਕੀ ਕਰਨਾ ਚਾਹੁੰਦੀ ਹੈ।

ਵਿਰੋਧੀ ਧਿਰ ਵੱਲੋਂ ਦੋਸ਼ ਲਾਏ ਜਾ ਰਹੇ ਹਨ ਕਿ ਕਾਂਗਰਸ ਸਰਕਾਰ ਨੇ ਸਿਰਫ ਆਪਣਾ 'ਚੋਣ ਵਾਅਦਾ' (ਮਜੀਠੀਏ ਦੀ ਗ੍ਰਿਫਤਾਰੀ) ਪੁਗਾਉਣ ਲਈ ਇਹ ਚਲਾਕੀ ਵਰਤੀ ਹੈ ਤੇ ਮਜੀਠੀਆ ਨੂੰ ਅਜਿਹੇ ਕੇਸ ਵਿਚ ਇਕ ਮਿੰਟ ਵਿਚ ਜ਼ਮਾਨਤ ਮਿਲ ਜਾਵੇਗਾ, ਕਿਉਂਕਿ ਨਸ਼ਿਆਂ ਬਾਰੇ ਕੇਸ ਦੀ ਫਾਇਲ ਤਾਂ ਬੰਦ ਲਿਫਾਫੇ ਵਿਚ ਹਾਈਕੋਰਟ ਪਈ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਹੀ ਸਵਾਲ ਕੀਤਾ ਹੈ ਕਿ ਕੇਸ ਦਰਜ ਕਰਨ ਦੀ ਕੋਈ ਤੁਕ ਹੀ ਨਹੀਂ ਬਣਦੀ। ਇਹ ਸਿਰਫ ਮਜੀਠੀਆ ਦੀ ਗ੍ਰਿਫਤਾਰੀ ਦਾ ਡਰਾਮਾ ਕਰਕੇ ਨਸ਼ਿਆਂ ਦੇ ਮਾਮਲੇ ਵਿਚ ਵਾਹ-ਵਾਹ ਖੱਟਣ ਦੀ ਰਣਨੀਤੀ ਹੈ, ਉਹ ਨਾਲ ਦੀ ਨਾਲ ਜਮਾਨਤ ਉਤੇ ਬਾਹਰ ਆ ਜਾਵੇਗਾ।

ਉਧਰ, ਆਮ ਆਦਮੀ ਪਾਰਟੀ (ਆਪ) ਦੇ ਦਿੱਲੀ ਤੋਂ ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਦੋਸ਼ ਲਾਇਆ, ‘‘ਅਸੀਂ 8 ਦਸੰਬਰ ਨੂੰ ਹੀ ਦੱਸ ਦਿੱਤਾ ਸੀ ਕਿ ਮੁੱਖ ਮੰਤਰੀ ਚੰਨੀ ਅਤੇ ਸੁਖਬੀਰ ਬਾਦਲ ਵਿਚਕਾਰ ਇੱਕ ਫ਼ਾਰਮ ਹਾਊਸ ’ਤੇ ਡੀਲ ਹੋ ਚੁਕੀ ਸੀ। ਚੰਨੀ ਸਰਕਾਰ ਚੋਣਾਵੀਂ ਫਾਇਦੇ ਲਈ ਬੇਹੱਦ ਕਮਜ਼ੋਰ ਆਧਾਰ ’ਤੇ ਵਿਕਰਮ ਮਜੀਠੀਆ ਖ਼ਿਲਾਫ਼ ਕੇਸ ਦਰਜ ਕਰੇਗੀ ਅਤੇ ਗਿਰਫ਼ਤਾਰ ਕਰਨ ਦਾ ਡਰਾਮਾ ਕਰੇਗੀ।

ਰਾਘਵ ਚੱਢਾ ਨੇ ਕਿਹਾ, ‘‘ਮਜੀਠੀਆ ਮਾਮਲੇ ਦਾ ਹੱਲ ਵੀ ਉਸੇ ਤਰ੍ਹਾਂ ਹੋਵੇਗਾ, ਜਿਸ ਤਰ੍ਹਾਂ ਰਾਜਾ ਵੜਿੰਗ ਦੇ ਬੱਸ ਮਾਮਲੇ ਦਾ ਹੋਇਆ ਸੀ। ਜਿਸ ਵਿੱਚ ਅਦਾਲਤ ਨੇ ਅਗਲੇ ਹੀ ਦਿਨ ਬੰਦ ਕੀਤੀਆਂ ਬੱਸਾਂ ਛੱਡ ਦਿੱਤੀਆਂ ਸਨ। ਚੋਣਾ ਨੇੜੇ ਦੇਖ ਕੇ ਚੰਨੀ ਸਰਕਾਰ ਮਜੀਠੀਆ ’ਤੇ ਕੇਸ ਦਰਜ ਕਰਕੇ ਚੋਣਾਵੀਂ ਸਟੰਟ ਖੇਡ ਰਹੀ ਹੈ। ਜੇਕਰ ਸੱਚ ਵਿੱਚ ਕਾਂਗਰਸ ਸਰਕਾਰ ਡਰੱਗ ਮਾਮਲੇ ਵਿੱਚ ਲੋਕਾਂ ਨੂੰ ਇਨਸਾਫ਼ ਦੇਣਾ ਚਾਹੁੰਦੀ ਸੀ, ਤਾਂ 16 ਮਾਰਚ 2017 (ਜਿਸ ਦਿਨ ਕਾਂਗਰਸ ਸਰਕਾਰ ਬਣੀ ਸੀ) ਤੋਂ ਅੱਜ ਤੱਕ ਕੋਈ ਵੱਡੀ ਜਾਂਚ ਜਾਂ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ?

ਚੱਢਾ ਨੇ ਕਿਹਾ ਕਿ ਚੰਨੀ ਸਰਕਾਰ ਹੁਣ ਸਿਰਫ਼ ਇੱਕ ਹਫ਼ਤੇ ਦੀ ਸਰਕਾਰ ਰਹਿ ਗਈ ਹੈ। ਦਸੰਬਰ ਦੇ ਅਖ਼ੀਰ ਵਿੱਚ ਚੋਣ ਜਾਬਤਾ ਲੱਗ ਜਾਵੇਗਾ ਅਤੇ ਚੰਨੀ ਸਰਕਾਰ ਦੀਆਂ ਸਾਰੀਆਂ ਸ਼ਕਤੀਆਂ ਖ਼ਤਮ ਹੋ ਜਣਗੀਆਂ। ਇਸ ਲਈ ਆਪਣੇ ਚੋਣਾਵੀਂ ਲਾਭ ਲਈ ਕਾਂਗਰਸ ਸਰਕਾਰ ਐਫ਼.ਆਈ.ਆਰ ਦਾ ਡਰਾਮਾ ਕਰਕੇ ਪੰਜਾਬ ਦੇ ਲੋਕਾਂ ਦੀਆਂ ਅੱਖਾਂ ’ਚ ਘੱਟਾ ਪਾ ਰਹੀ ਹੈ। ਹੁਣ ਚੋਣ ਜਾਬਤਾ ਲੱਗਣ ਤੋਂ ਪੰਜ ਦਿਨ ਪਹਿਲਾਂ ਐਫ.ਆਈ.ਆਰ ਕਰਕੇ ਕਾਂਗਰਸ ਲੋਕਾਂ ਨੂੰ ਬੇਵਕੂਫ਼ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਚੱਢਾ ਨੇ ਕਿਹਾ ਕਿ ਬੇਅਦਬੀ ਅਤੇ ਡਰੱਗ ਮਾਮਲੇ ਵਿੱਚ ਕਾਰਵਾਈ ਨੂੰ ਲੈ ਕੇ ਮੁੱਖ ਮੰਤਰੀ ਚੰਨੀ ਆਪਣੇ 80 ਦਿਨਾਂ ਦੇ ਰਾਜ ਵਿੱਚ ਦੋ ਬਾਰ ਏ.ਜੀ ਅਤੇ ਤਿੰਨ ਬਾਰ ਡੀ.ਜੀ.ਪੀ. ਬਦਲ ਚੁੱਕੇ ਹਨ। ਦਰਅਸਲ ਮੁੱਖ ਮੰਤਰੀ ਚੰਨੀ, ਸਰਕਾਰ ਨਹੀਂ ਸਰਕਸ ਚਲਾ ਰਹੇ ਹਨ।

Published by:Gurwinder Singh
First published:

Tags: Aam Aadmi Party, AAP Punjab, Bikram Singh Majithia