ਪੀਆਰਟੀਸੀ ਦੀਆਂ ਬੱਸਾਂ ਤੋਂ ਕੈਪਟਨ ਦੀਆਂ ਫੋਟੋਆਂ ਹਟਾਉਣ ਦੇ ਹੁਕਮ

ਪੀਆਰਟੀਸੀ ਦੀਆਂ ਬੱਸਾਂ ਤੋਂ ਕੈਪਟਨ ਦੀਆਂ ਫੋਟੋਆਂ ਹਟਾਉਣ ਦੇ ਹੁਕਮ ( ਫਾਈਲ ਫੋਟੋ)

ਪੀਆਰਟੀਸੀ ਦੀਆਂ ਬੱਸਾਂ ਤੋਂ ਕੈਪਟਨ ਦੀਆਂ ਫੋਟੋਆਂ ਹਟਾਉਣ ਦੇ ਹੁਕਮ ( ਫਾਈਲ ਫੋਟੋ)

 • Share this:
  ਪੀਆਰਟੀਸੀ ਦੀਆਂ ਬੱਸਾਂ ਤੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਫੋਟੋਆਂ ਵਾਲੇ ਸਰਕਾਰੀ ਇਸ਼ਤਿਹਾਰਾਂ ਨੂੰ ਤੁਰੰਤ ਹਟਾਉਣ ਦੇ ਆਦੇਸ਼ ਦਿੱਤੇ ਗਏ ਹਨ।

  ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਲੋਂ ਪੀਆਰਟੀਸੀ ਦੇ ਡਾਇਰੈਕਟਰ ਨੂੰ ਭੇਜੇ ਪੱਤਰ ਵਿਚ ਕਿਹਾ ਗਿਆ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਥਾਂ ਚਰਨਜੀਤ ਸਿੰਘ ਚੰਨੀ ਨੂੰ ਨਵਾਂ ਮੁੱਖ ਮੰਤਰੀ ਨਿਯੁਕਤ ਕੀਤਾ ਗਿਆ ਹੈ।

  ਇਸ ਲਈ ਬੇਨਤੀ ਹੈ ਕਿ ਪੀਆਰਟੀਸੀ ਦੀਆਂ ਬੱਸਾਂ ਤੋਂ ਸਾਬਕਾ ਮੁੱਖ ਮੰਤਰੀ ਦੇ ਚਿਹਰੇ ਵਾਲੇ ਪ੍ਰਚਾਰ ਨੂੰ ਤੁਰੰਤ ਹਟਾਉਣ ਲਈ ਸਾਰੇ ਡਿਪੂਆਂ ਦੇ ਜਨਰਲ ਮੈਨੇਜਰਾਂ ਨੂੰ ਆਦੇਸ਼ ਦਿੱਤੇ ਜਾਣ। ਦੱਸ ਦਈਏ ਕਿ ਇਸ ਤੋਂ ਪਹਿਲਾਂ ਸ਼ਹਿਰਾਂ ਵਿਚ ਕੈਪਟਨ ਦੇ ਲੱਗੇ ਪੋਸਟਰਾਂ ਨੂੰ ਵੀ ਵੱਡੇ ਪੱਧਰ ਉਤੇ ਹਟਾਇਆ ਜਾ ਰਿਹਾ ਹੈ।

  ਕੈਪਟਨ ਨੂੰ ਪੰਜਾਬ ਦਾ ਮੁੱਖ ਦੱਸਦੇ ਇਨ੍ਹਾਂ ਪੋਸਟਰਾਂ ਨੂੰ ਵੱਡੇ ਪੱਧਰ ਉਤੇ ਹਟਾਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ।
  Published by:Gurwinder Singh
  First published: