• Home
  • »
  • News
  • »
  • punjab
  • »
  • ORDERS FOR IMMEDIATE CLEARANCE OF OUTSTANDING EMPLOYMENT CASES TO THE FAMILY MEMBERS OF MARTYRED FARMERS

ਸ਼ਹੀਦ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਦੇ ਬਕਾਇਆ ਕੇਸ ਤੁਰਤ ਕਲੀਅਰ ਦੇ ਆਦੇਸ਼

ਸ਼ਹੀਦ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਦੇ ਬਕਾਇਆ ਕੇਸ ਤੁਰਤ ਕਲੀਅਰ ਦੇ ਆਦੇਸ਼ (ਫਾਇਲ ਫੋਟੋ)

  • Share this:
    ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਰਣਦੀਪ ਸਿੰਘ ਨਾਭਾ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਦਿੱਲੀ ਵਿਖੇ ਤਿੰਨ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਦੇਣ ਦੇ ਬਕਾਇਆ ਕੇਸ ਤੁਰੰਤ ਕਲੀਅਰ ਕਰਨ ਦੇ ਆਦੇਸ਼ ਦਿੱਤੇ ਹਨ।

    ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿੱਤ ਕਮਿਸ਼ਨਰ ਮਾਲ ਸ੍ਰੀ ਵੀ.ਕੇ. ਜੰਜੂਆ ਅਤੇ ਵਧੀਕ ਮੁੱਖ ਸਕੱਤਰ ਵਿਕਾਸ ਸ੍ਰੀ ਡੀ.ਕੇ. ਤਿਵਾੜੀ ਦੀ ਹਾਜ਼ਰੀ ਵਿਚ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਵਰਚੂਅਲ ਮੀਟਿੰਗ ਦੌਰਾਨ ਉਨ੍ਹਾਂ ਹਰ ਜਿ਼ਲ੍ਹੇ ਦੀ ਸਮੀਖਿਆ ਕੀਤੀ ਅਤੇ ਨੌਕਰੀ ਦੇਣ ਦੇ ਬਕਾਇਆ ਕੇਸਾਂ ਸਬੰਧੀ ਰਿਪੋਰਟ ਤੁਰੰਤ ਭੇਜਣੀ ਯਕੀਨੀ ਬਣਾਉਣ ਲਈ ਕਿਹਾ।

    ਉਨ੍ਹਾਂ ਸੰਕਟ ਦੀ ਘੜੀ ਵਿੱਚ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਖੜੇ ਰਹਿਣ ਸਬੰਧੀ ਆਪਣੀ ਵਚਨਬੱਧਤਾ ਨੂੰ ਜਾਹਰ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨੀ ਸੰਘਰਸ਼ ਦੌਰਾਨ ਸ਼ਹਾਦਤਾਂ ਦੇਣ ਵਾਲੇ 152 ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ।

    ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਹ ਨਿਯੁਕਤੀ ਪੱਤਰ ਮੰਤਰੀਆਂ ਤੇ ਵਿਧਾਇਕਾਂ ਨੇ ਸਬੰਧਤ ਪਰਿਵਾਰਾਂ ਦੇ ਘਰ ਜਾ ਕੇ ਨਿੱਜੀ ਤੌਰ ‘ਤੇ ਸੌਂਪੇ ਹਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਨੇ ਮਾਲ, ਸਿੱਖਿਆ ਅਤੇ ਸਿਹਤ ਵਿਭਾਗ ਨਾਲ ਮਿਲ ਕੇ ਇਹ ਨਿਯੁਕਤੀ ਪੱਤਰ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣਾ ਫਰਜ਼ ਸਮਝਦਿਆਂ ਕਿਸਾਨੀ ਸੰਘਰਸ਼ ਦੌਰਾਨ ਆਪਣੀਆਂ ਕੀਮਤੀ ਜਾਨਾਂ ਦੀ ਕੁਰਬਾਨੀ ਦੇਣ ਵਾਲੇ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਮੁਆਵਜਾ ਅਤੇ ਸਰਕਾਰੀ ਨੌਕਰੀ ਦੇ ਰਹੀ ਹੈ।

    ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਅਤੇ ਇਹ ਸਾਥ ਭਵਿੱਖ ਵਿੱਚ ਵੀ ਜਾਰੀ ਰਹੇਗਾ।
    Published by:Gurwinder Singh
    First published: