• Home
 • »
 • News
 • »
 • punjab
 • »
 • ORDERS TO COMPLETE DEVELOPMENT WORKS WITHIN THE STIPULATED TIME

ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਪੂਰੇ ਕਰਨ ਦੇ ਹੁਕਮ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਕੀਮਾਂ ਦਾ ਮੁੱਖ ਮੰਤਵ ਜ਼ਿਲ੍ਹੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ, ਡੀ ਡੀ ਪੀ ਓ ਦਵਿੰਦਰ ਸ਼ਰਮਾ ਤੇ ਹੋਰ ਅਧਿਕਾਰੀ ਹਾਜ਼ਰ ਸਨ।

ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਪੂਰੇ ਕਰਨ ਦੇ ਹੁਕਮ

 • Share this:
  ਸ਼ੈਲੇਸ਼ ਕੁਮਾਰ

  ਨਵਾਂਸ਼ਹਿਰ : ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਵੀਰਵਾਰ ਨੂੰ ਪੰਜਾਬ ਅਰਬਨ ਇਨਵਾਇਰਮੈਂਟ ਇੰਪਰੂਵਮੈਂਟ ਪ੍ਰੋਗਰਾਮ (ਪੀ.ਯੂ.ਈ.ਆਈ.ਪੀ.) ਅਤੇ ਸਮਾਰਟ ਵਿਲੇਜ ਕੈਂਪੇਨ  (ਐਸ.ਵੀ.ਸੀ.) ਤਹਿਤ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੇ ਜ਼ਮੀਨੀ ਅਮਲ ਦਾ ਜਾਇਜ਼ਾ ਲਿਆ। ਆਪਣੇ ਦਫ਼ਤਰ ਵਿਖੇ ਪੰਜਾਬ ਸ਼ਹਿਰੀ ਵਾਤਾਵਰਨ ਸੁਧਾਰ ਪ੍ਰੋਗਰਾਮ (ਪੀ.ਯੂ.ਈ.ਆਈ.ਪੀ.) ਅਤੇ ਸਮਾਰਟ ਵਿਲੇਜ ਕੈਂਪੇਨ (ਐਸ.ਵੀ.ਸੀ.) ਦੀ ਪ੍ਰਗਤੀ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਲੋਕਾਂ ਦੀ ਭਲਾਈ ਲਈ ਕੰਮ ਤੈਅ ਸਮਾਂ ਸੀਮਾ ਅੰਦਰ ਮੁਕੰਮਲ ਕੀਤੇ ਜਾਣ।  .
   
  ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਕੀਮ ਅਧੀਨ ਚੱਲ ਰਹੇ ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਸਮਾਂ ਸੀਮਾ ਦੀ ਪਾਲਣਾ ਕਰਨ। ਉਨ੍ਹਾਂ ਦੱਸਿਆ ਕਿ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਵਾਉਣ ਵਿੱਚ ਹੋਰ ਦੇਰੀ ਨਹੀਂ ਹੋਣੀ ਚਾਹੀਦੀ ਤਾਂ ਜੋ ਸਰਕਾਰ ਤੋਂ ਬਕਾਇਆ ਫੰਡਾਂ ਦੀ ਮੰਗ ਕੀਤੀ ਜਾ ਸਕੇ।
   
  ਉਨ੍ਹਾਂ ਕਿਹਾ ਕਿ ਇਹ ਫੰਡ ਜ਼ਿਲ੍ਹੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਸਰਵਪੱਖੀ ਵਿਕਾਸ ਨੂੰ ਵੱਡਾ ਹੁਲਾਰਾ ਦੇਵੇਗਾ। ਡੀ ਸੀ ਨੇ ਦੱਸਿਆ ਕਿ ਲੋਕਾਂ ਦੀ ਭਲਾਈ ਲਈ ਇਨ੍ਹਾਂ ਸਕੀਮਾਂ ਅਧੀਨ ਵਿਕਾਸ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਸੁਚਾਰੂ ਢੰਗ ਨਾਲ ਚਲਾਉਣ ਲਈ ਇੱਕ ਵਿਸਤ੍ਰਿਤ ਵਿਧੀ ਦੀ ਲੋੜ ਹੈ।

  ਉਨ੍ਹਾਂ ਕੰਮਾਂ 'ਚ ਉੱਚ ਗੁਣਵੱਤਾ ਯਕੀਨੀ ਬਣਾਉਣ ਦੇ ਆਦੇਸ਼ ਦਿੰਦਿਆਂ ਕਿਹਾ ਕਿ ਕੰਮਾਂ ਦੀ ਨਿਰੰਤਰ ਨਿਗਰਾਨੀ ਦੇ ਨਾਲ ਨਾਲ ਇਨ੍ਹਾਂ ਦੀ ਪ੍ਰਗਤੀ ਰਿਪੋਰਟ ਵੀ ਉੱਚ ਅਧਿਕਾਰੀਆਂ ਨੂੰ ਲਗਾਤਾਰ ਭੇਜੀ ਜਾ ਰਹੀ ਹੈ।
   
  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਕੀਮਾਂ ਦਾ ਮੁੱਖ ਮੰਤਵ ਜ਼ਿਲ੍ਹੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ, ਡੀ ਡੀ ਪੀ ਓ ਦਵਿੰਦਰ ਸ਼ਰਮਾ ਤੇ ਹੋਰ ਅਧਿਕਾਰੀ ਹਾਜ਼ਰ ਸਨ।
  Published by:Sukhwinder Singh
  First published:
  Advertisement
  Advertisement