ਚੰਡੀਗੜ੍ਹ : ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਨੇ ਇੱਕ ਟਵੀਟ ਸ਼ੇਅਰ ਕਰਦਿਆਂ ਕਿਹਾ ਕਿ ਸਾਡਾ ਸਰਵੇ ਇਹ ਦਿਖਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀ ਸਿੰਘ ਚੰਨੀ ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਆਪਣੀ ਚਮਕੌਰ ਸਾਹਿਬ ਸੀਟ ਤੋਂ ਹਾਰ ਰਹੇ ਹਨ। ਕੇਜਰੀਵਾਲ ਨੇ ਇੱਕ ਨਿਊਜ਼ ਚੈਨਲ ਦਾ ਟਵੀਟ ਸ਼ੇਅਰ ਕੀਤਾ ਹੈ, ਜਿਸ ਵਿੱਚ ਈਡੀ ਛਾਪੇਮਾਰੀ ਦੌਰਾਨ ਸੀਐੱਮ ਚੰਨੀ ਦੇ ਰਿਸ਼ਤੇਦਾਰ ਦੇ ਘਰੋਂ ਭਾਰੀ ਮਾਤਰਾ ਵਿੱਚ ਕੈਸ਼ ਤੇ ਸੋਨਾ ਬਰਾਮਦ ਹੋਇਆ ਹੈ।
हमारा सर्वे दिखा रहा है कि चन्नी जी चमकौर साहिब से हार रहे हैं। TV पर ED के अफ़सरों द्वारा इतनी मोटी मोटी नोटों की गड्डियाँ गिनते देख लोग सदमे में हैं। https://t.co/Ret9DDiUGP
— Arvind Kejriwal (@ArvindKejriwal) January 21, 2022
ਚੰਨੀ ਆਮ ਆਦਮੀ ਨਹੀਂ, ਬੇਈਮਾਨ ਆਦਮੀ ਹੈ - ਅਰਵਿੰਦ ਕੇਜਰੀਵਾਲ
ਮੁੱਖ ਮੰਤਰੀ ਚੰਨੀ ਦੇ ਭਤੀਜੇ ਅਤੇ ਰਿਸ਼ਤੇਦਾਰਾਂ ਦੇ ਘਰ ਤੋਂ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਛਾਪੇਮਾਰੀ ਦੌਰਾਨ ਕਰੋੜਾਂ ਰੁਪਏ ਬਰਾਮਦ ਹੋਣ ਤੋਂ ਬਾਅਦ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਚੰਨੀ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ, "ਚੰਨੀ ਆਮ ਆਦਮੀ ਨਹੀਂ, ਬੇਈਮਾਨ ਆਦਮੀ ਹੈ"।
ਬੁੱਧਵਾਰ ਨੂੰ ਕੇਜਰੀਵਾਲ ਨੇ ਟਵੀਟ ਕਰਕੇ ਈਡੀ ਦੇ ਛਾਪੇ ਵਿੱਚ ਬਰਾਮਦ ਹੋਈ 6 ਕਰੋੜ ਦੀ ਨਕਦੀ ਦੀ ਤਸਵੀਰ ਸਾਂਝੀ ਕੀਤੀ ਅਤੇ ਇਹ ਗੱਲ ਕਹੀ। ਕੇਜਰੀਵਾਲ ਨੇ ਚੰਨੀ ਵਲੋਂ ਖ਼ੁਦ ਨੂੰ ਆਮ ਆਦਮੀ ਦੱਸਣ 'ਤੇ ਹਮਲਾ ਬੋਲਿਆ ਅਤੇ ਅਸਿੱਧੇ ਤੌਰ 'ਤੇ ਕਿਹਾ ਕਿ ਇਹ ਪੈਸਾ ਮੁੱਖ ਮੰਤਰੀ ਚੰਨੀ ਦੇ 111 ਦਿਨਾਂ ਦੇ ਕਾਰਜਕਾਲ ਦੌਰਾਨ ਕੀਤੇ ਭ੍ਰਿਸ਼ਟਾਚਾਰ ਅਤੇ ਲੁੱਟ ਦਾ ਪੈਸਾ ਹੈ, ਕਿਉਂਕਿ ਇੰਨੇ ਬੇਹਿਸਾਬ ਪੈਸੇ ਆਮ ਆਦਮੀ ਕੋਲ ਨਹੀਂ ਹੁੰਦੇ ਹਨ।
ਚੰਨੀ ਦੇ ਰਿਸਤੇਦਾਰਾਂ ਨੇ ਜਦ ਐਨੇ ਕਰੋੜ ਕਮਾਏ ਤਾਂ ਖ਼ੁਦ ਚੰਨੀ ਨੇ ਕਿੰਨੇ ਕਮਾਏ ਹੋਣਗੇ: ਰਾਘਵ ਚੱਢਾ
ਆਪ ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰਾਂ ਦੇ ਘਰਾਂ 'ਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਕੀਤੀ ਛਾਪੇਮਾਰੀ ਦੌਰਾਨ ਕਰੋੜਾਂ ਰੁਪਏ ਦੀ ਬਰਾਮਦਗੀ 'ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰਾਂ ਦੇ ਘਰੋਂ ਮਿਲੇ ਕਰੋੜਾਂ ਰੁਪਏ ਉਨ੍ਹਾਂ ਦੇ 111 ਦਿਨਾਂ ਦੇ ਕਾਰਜਕਾਲ ਦੌਰਾਨ ਲੁੱਟ ਅਤੇ ਮਾਫੀਆ ਦਾ ਪੈਸੇ ਹੈ। ਚੱਢਾ ਨੇ ਹੈਰਾਨੀ ਜਤਾਉਂਦਿਆਂ ਕਿਹਾ ਕਿ ਜਦੋਂ ਚੰਨੀ ਨੇ 111 ਦਿਨਾਂ ਵਿੱਚ ਐਨੀ ਕਮਾਈ ਕੀਤੀ, ਤਾਂ ਸੋਚੋ ਕਿ ਜੇਕਰ ਉਹ ਪੰਜ ਸਾਲ ਮੁੱਖ ਮੰਤਰੀ ਹੁੰਦੇ ਤਾਂ ਕਿੰਨੀ ਕਮਾਈ ਕਰਦੇ ।
ਚੱਢਾ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਕਿਹਾ ਸੀ ਕਿ ਮੁੱਖ ਮੰਤਰੀ ਚੰਨੀ ਆਪਣੇ ਇਲਾਕੇ ਵਿੱਚ ਰੇਤ ਮਾਫੀਆ ਚਲਾ ਰਹੇ ਹਨ ਅਤੇ ਰੇਤ ਮਾਫੀਆ ਨਾਲ ਮਿਲ ਕੇ ਮੁੱਖ ਮੰਤਰੀ ਚੰਨੀ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਕਰੋੜਾਂ ਰੁਪਏ ਕਮਾਏ ਹਨ। ਅੱਜ ਈਡੀ ਦੇ ਛਾਪੇ ਵਿੱਚ ਮਿਲੇ ਕਰੋੜਾਂ ਰੁਪਏ ਨਾਲ ਉਨ੍ਹਾਂ (ਆਪ) ਦੀ ਗੱਲ ਸਹੀ ਸਾਬਤ ਹੋ ਗਈ ਹੈ। ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰਾਂ ਤੋਂ ਹੁਣ ਤੱਕ 56 ਕਰੋੜ ਰੁਪਏ ਦੀ ਗੈਰ-ਕਾਨੂੰਨੀ ਜਾਇਦਾਦ ਦੀ ਜਾਣਕਾਰੀ ਮਿਲੀ ਹੈ। ਬਹੁਤ ਸਾਰਾ ਸੋਨਾ ਅਤੇ ਕਈਂ ਜ਼ਮੀਨਾਂ ਦੇ ਕਾਗਜ਼ ਬਰਾਮਦ ਹੋਏ ਹਨ। ਆਮ ਆਦਮੀ ਹੋਣ ਦਾ ਢੌਂਗ ਕਰਨ ਵਾਲੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਸਦਾ ਜਵਾਬ ਦੇਣ ਕਿ ਕਿਥੋਂ ਉਨ੍ਹਾਂ ਦੇ ਰਿਸ਼ਤੇਦਾਰਾਂ ਕੋਲ ਇੰਨਾ ਪੈਸਾ ਆਇਆ?
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Arvind Kejriwal, Charanjit Singh Channi, Punjab Election 2022