
ਮੌਂਟੇਕ ਸਿੰਘ ਆਹਲੂਵਾਲੀਆ ਦੀਆਂ ਸਿਫਾਰਸ਼ਾਂ ਖਿਲਾਫ ਰੋਹ, ਡੈਮੋਕ੍ਰੇਟਿਕ ਟੀਚਰ ਫਰੰਟ ਨੇ ਫੂਕਿਆ ਪੁਤਲਾ
Suraj Bhan
ਅੱਜ ਬਠਿੰਡਾ ਵਿਚ ਡੈਮੋਕ੍ਰੇਟਿਕ ਟੀਚਰ ਫਰੰਟ ਪੰਜਾਬ ਵੱਲੋਂ ਪੰਜਾਬ ਸਰਕਾਰ ਅਤੇ ਮੌਂਟੇਕ ਸਿੰਘ ਆਹਲੂਵਾਲੀਆ ਦਾ ਪੁਤਲਾ ਫੂਕਿਆ ਗਿਆ। ਇਨ੍ਹਾਂ ਅਧਿਆਪਕ ਜਥੇਬੰਦੀਆਂ ਦਾ ਕਹਿਣਾ ਹੈ ਕਿ ਹਾਲ ਹੀ ਵਿੱਚ ਆਲੂਵਾਲੀਆ ਦੀ ਸਿਫਾਰਸ਼ ਉਤੇ ਇੱਕ ਰਿਪੋਰਟ ਆਈ ਸੀ ਜਿਸ ਵਿੱਚ ਮੁਲਾਜ਼ਮ, ਕਿਸਾਨ ਅਤੇ ਆਮ ਲੋਕਾਂ ਦੇ ਵਿਰੁੱਧ ਸਿਫਾਰਸ਼ ਕੀਤੀ ਗਈ ਸੀ ਜਿਸ ਤੋਂ ਮੁਲਾਜ਼ਮ ਵਰਗ ਖ਼ਫ਼ਾ ਹੈ।
ਉਨ੍ਹਾਂ ਕਿਹਾ ਕਰੋਨਾ ਤੋਂ ਹੋ ਰਹੇ ਵਿੱਤੀ ਨੁਕਸਾਨ ਦੀ ਭਰਪਾਈ ਲਈ ਇਸ ਤਰ੍ਹਾਂ ਦੀ ਰਿਪੋਰਟ ਲਿਆਂਦੀ ਗਈ ਹੈ ਜਿਸ ਦੇ ਚੱਲਦੇ ਇਨ੍ਹਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ ਹੈ। ਇਸ ਤੋਂ ਇਲਾਵਾ ਇਨ੍ਹਾਂ ਅਧਿਆਪਕਾਂ ਦੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਵੀ ਪੰਜਾਬ ਸਰਕਾਰ ਨੂੰ ਘੇਰਿਆ ਅਤੇ ਡੀਏ ਦੀਆਂ ਕਿਸ਼ਤਾਂ ਆਦਿ ਬਕਾਇਆ ਅਜੇ ਤੱਕ ਨਹੀਂ ਦਿੱਤਾ ਗਿਆ।
ਪੰਜਾਬ ਸਰਕਾਰ ਨੂੰ ਅਧਿਆਪਕ ਵਿਰੋਧੀ ਸਿਫ਼ਾਰਸ਼ਾਂ ਕਰਕੇ ਪੰਜਾਬ ਦੇ ਮੁਲਾਜ਼ਮਾਂ ਦੀਆਂ ਤਨਖਾਹਾਂ ਕੇਂਦਰੀ ਪੈਟਰਨ ਉਤੇ ਕਰਨ ਅਤੇ ਮਹਿੰਗਾਈ ਭੱਤੇ ਦੀਆਂ ਰਹਿੰਦੀਆਂ 16% ਫੀਸਦੀ ਕਿਸ਼ਤਾਂ ਜਾਰੀ ਨਾ ਕਰਨ ਤੇ ਮੁਲਾਜ਼ਮਾਂ ਉਤੇ ਲਾਏ ਪ੍ਰੋਫੈਸ਼ਨਲ ਟੈਕਸ ਨੂੰ 200 ਰੁਪਏ ਤੋਂ ਵਧਾ ਕੇ 1650 ਰੁਪਏ ਕਰਨ ਦੀਆਂ ਸਿਫਾਰਸ਼ਾਂ ਨਾ ਬਰਦਾਸ਼ਤਯੋਗ ਹਨ।
ਇਸੇ ਕਾਰਨ ਕਰਕੇ ਅੱਜ ਇਨ੍ਹਾਂ ਅਧਿਆਪਕਾਂ ਨੇ ਪਹਿਲਾਂ ਤਾਂ ਡੀਸੀ ਦਫ਼ਤਰ ਦੇ ਬਾਹਰ ਪਹੁੰਚ ਕੇ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਅਤੇ ਉਸ ਤੋਂ ਬਾਅਦ ਰੋਸ ਮਾਰਚ ਕਰਕੇ ਡੀਸੀ ਦਫ਼ਤਰ ਦੇ ਬਾਹਰ ਕੈਪਟਨ ਅਮਰਿੰਦਰ ਅਤੇ ਆਹਲੂਵਾਲੀਆ ਦੀ ਤਸਵੀਰ ਲਾ ਕੇ ਪੁਤਲਾ ਸਾੜਿਆ। ਇਸ ਮੌਕੇ ਇਨ੍ਹਾਂ ਦੇ ਨਾਲ ਅਧਿਆਪਕ ਜਥੇਬੰਦੀਆਂ ਅਤੇ ਕਿਸਾਨ ਜਥੇਬੰਦੀਆਂ ਵੀ ਸ਼ਾਮਲ ਸਨ। ਇਸ ਮੌਕੇ ਇੱਕ ਮੰਗ ਪੱਤਰ ਵੀ ਬਠਿੰਡਾ ਦੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਗਿਆ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।