Home /News /punjab /

ਪੰਜਾਬੀਆਂ ਨੇ ਇਸ ਤਰ੍ਹਾਂ ਦੇ ਬਦਲਾਅ ਦੀ ਮੰਗ ਨਹੀਂ ਕੀਤੀ ਸੀ: ਸੁਖਬੀਰ

ਪੰਜਾਬੀਆਂ ਨੇ ਇਸ ਤਰ੍ਹਾਂ ਦੇ ਬਦਲਾਅ ਦੀ ਮੰਗ ਨਹੀਂ ਕੀਤੀ ਸੀ: ਸੁਖਬੀਰ

ਪੰਜਾਬੀਆਂ ਨੇ ਇਸ ਤਰ੍ਹਾਂ ਦੇ ਬਦਲਾਅ ਦੀ ਮੰਗ ਨਹੀਂ ਕੀਤੀ ਸੀ: ਸੁਖਬੀਰ (ਸੁਖਬੀਰ ਬਾਦਲ (file photo)

ਪੰਜਾਬੀਆਂ ਨੇ ਇਸ ਤਰ੍ਹਾਂ ਦੇ ਬਦਲਾਅ ਦੀ ਮੰਗ ਨਹੀਂ ਕੀਤੀ ਸੀ: ਸੁਖਬੀਰ (ਸੁਖਬੀਰ ਬਾਦਲ (file photo)

 • Share this:
  ਪੰਜਾਬ ਵਿਚ ਅਮਨ ਕਾਨੂੰਨ ਦੀ ਵਿਵਸਥਾ ਉਤੇ ਵਿਰੋਧੀ ਧਿਰਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਹੋਇਆ ਹੈ। ਅੱਜ ਅੰਮ੍ਰਿਤਸਰ ਵਿਚ ਇਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਉਤੇ ਅਕਾਲੀ ਦਲ ਨੇ ਮਾਨ ਸਰਕਾਰ ਨੂੰ ਤਿੱਖੇ ਸਵਾਲ ਕੀਤੇ ਹਨ।

  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਸਭ ਤੋਂ ਖ਼ੁਸ਼ਹਾਲ ਸੂਬੇ ਪੰਜਾਬ 'ਚ ਕਤਲਾਂ, ਗੈਂਗਵਾਰ ਅਤੇ ਧਾਰਮਿਕ ਝੜਪਾਂ ਨੂੰ ਦੇਖ ਕੇ ਮਨ ਬਹੁਤ ਦੁਖੀ ਹੋਇਆ ਹੈ। ਇਸ ਨਾਲ ਨਿਵੇਸ਼ਾਂ ਅਤੇ ਪੰਜਾਬ ਦੀ ਪ੍ਰਤਿਭਾ ਲਈ ਨਤੀਜੇ ਬਹੁਤ ਘਾਤਕ ਹੋਣਗੇ। ਪੰਜਾਬੀਆਂ ਨੇ ਇਸ ਤਰ੍ਹਾਂ ਦੇ ਬਦਲਾਅ ਦੀ ਮੰਗ ਨਹੀਂ ਕੀਤੀ ਸੀ।


  ਦੱਸ ਦਈਏ ਕਿ ਅੰਮ੍ਰਿਤਸਰ ਦੇ ਛੇਹਰਟਾ ਦੇ ਪਿੰਡ ਕਾਲਾ ਵਿੱਚ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। 35 ਸਾਲਾ ਹਰਵਿੰਦਰ ਸਿੰਘ ਦੁਬਈ ਤੋਂ 7 ਦਿਨ ਪਹਿਲਾਂ ਘਰ ਆਇਆ ਸੀ। ਸਵੇਰੇ 3.30 ਵਜੇ ਪਤਨੀ ਸਮੇਤ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਮੋਟਰਸਾਈਕਲ ਉਤੇ ਰਵਾਨਾ ਹੋਇਆ ਸੀ।

  ਛੇਹਰਟਾ ਨੇੜੇ 2 ਮੋਟਰਸਾਈਕਲਾਂ ਉਤੇ ਸਵਾਰ 4 ਲੁਟੇਰਿਆਂ ਵੱਲੋਂ ਰਸਤਾ ਰੋਕ ਕੇ ਲੁੱਟ ਖੋਹ ਕੀਤੀ ਗਈ। ਇਸ ਦੌਰਾਨ ਪਤੀ ਪਤਨੀ ਪਾਸੋਂ 3 ਮੋਬਾਇਲ ਤੇ ਨਗਦੀ ਖੋਹ ਲਈ ਗਈ। ਵਿਰੋਧ ਕਰਨ ਉਤੇ ਲੁਟੇਰਿਆਂ ਨੇ ਪਤੀ ਨੂੰ ਗੋਲੀ ਮਾਰ ਦਿੱਤੀ ਤੇ ਪਤਨੀ ਦੀ ਕੁੱਟਮਾਰ ਕੀਤੀ ਗਈ। ਪੰਜਾਬ ਵਿਚ ਇਸ ਤਰ੍ਹਾਂ ਦੀ ਵਾਰਦਾਤਾਂ ਨਿਤ ਦਿਨ ਵਾਪਰ ਰਹੀਆਂ ਹਨ।
  Published by:Gurwinder Singh
  First published:

  Tags: Shiromani Akali Dal, Sukhbir Badal

  ਅਗਲੀ ਖਬਰ