Home /News /punjab /

ਪਾਕਿਸਤਾਨ ਵੱਲੋਂ ਸਿੱਖ ਸ਼ਰਧਾਲੂਆਂ ਨੂੰ ਕਰਤਾਰਪੁਰ ਦੀ ਯਾਤਰਾ ਲਈ ਪ੍ਰਵਾਨਗੀ

ਪਾਕਿਸਤਾਨ ਵੱਲੋਂ ਸਿੱਖ ਸ਼ਰਧਾਲੂਆਂ ਨੂੰ ਕਰਤਾਰਪੁਰ ਦੀ ਯਾਤਰਾ ਲਈ ਪ੍ਰਵਾਨਗੀ

ਸ਼੍ਰੋਮਣੀ ਕਮੇਟੀ ਕਰਤਾਰਪੁਰ ਸਾਹਿਬ ਵਿਖੇ ਮਨਾਏਗੀ ਪ੍ਰਕਾਸ਼ ਪੁਰਬ, ਜਥੇ ਦਾ ਸਾਰਾ ਖਰਚ ਕਮੇਟੀ ਚੁੱਕੇਗੀ  (file Image: PTI)

ਸ਼੍ਰੋਮਣੀ ਕਮੇਟੀ ਕਰਤਾਰਪੁਰ ਸਾਹਿਬ ਵਿਖੇ ਮਨਾਏਗੀ ਪ੍ਰਕਾਸ਼ ਪੁਰਬ, ਜਥੇ ਦਾ ਸਾਰਾ ਖਰਚ ਕਮੇਟੀ ਚੁੱਕੇਗੀ (file Image: PTI)

  • Share this:

ਪਾਕਿਸਤਾਨ ਨੇ ਸਿੱਖ ਸ਼ਰਧਾਲੂਆਂ ਨੂੰ ਅਗਲੇ ਮਹੀਨੇ ਤੋਂ ਕਰਤਾਰਪੁਰ ਵਿੱਚ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਦੀ ਪ੍ਰਵਾਨਗੀ ਦੇਣ ਦਾ ਫ਼ੈਸਲਾ ਕੀਤਾ ਹੈ। 22 ਸਤੰਬਰ ਨੂੰ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ-ਜੋਤ ਦਿਵਸ ਹੈ।

ਇਸ ਦੇ ਮੱਦੇਨਜ਼ਰ ਨੈਸ਼ਨਲ ਕਮਾਂਡ ਐਂਡ ਆਪਰੇਸ਼ਨ ਸੈਂਟਰ (ਐੱਨਸੀਓਸੀ) ਨੇ ਕਰਤਾਰਪੁਰ ਦਾ ਗੁਰਦੁਆਰਾ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ‘ਡਾਅਨ’ ਅਖ਼ਬਾਰ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਐੱਨਸੀਓਸੀ ਦੀ ਮੀਟਿੰਗ ਵਿੱਚ ਸਿੱਖ ਸ਼ਰਧਾਲੂਆਂ ਨੂੰ ਸਖ਼ਤ ਕੋਰੋਨਾ ਨਿਯਮਾਂ ਤਹਿਤ ਅਗਲੇ ਮਹੀਨੇ ਤੋਂ ਕਰਤਾਰਪੁਰ ਦੀ ਯਾਤਰਾ ਲਈ ਪ੍ਰਵਾਨਗੀ ਦੇਣ ਦਾ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਹੈ।

ਦੱਸ ਦਈਏ ਕਿ ਡੈਲਟਾ ਕਿਸਮ ਦਾ ਕੋਰੋਨਾ ਫੈਲਣ ਕਾਰਨ ਭਾਰਤ 22 ਮਈ ਤੋਂ 12 ਅਗਸਤ ਤੱਕ ‘ਸੀ’ ਸ਼੍ਰੇਣੀ ਵਿੱਚ ਰਿਹਾ ਸੀ ਅਤੇ ਸਿੱਖ ਸ਼ਰਧਾਲੂਆਂ ਸਣੇ ਦੇਸ਼ ਤੋਂ ਆਉਣ ਵਾਲੇ ਲੋਕਾਂ ਲਈ ਵਿਸ਼ੇਸ਼ ਮਨਜ਼ੂਰੀ ਦੀ ਲੋੜ ਸੀ। ਪਰ ਹੁਣ ਮੁਕੰਮਲ ਟੀਕਾਕਰਨ ਦੇ ਸਰਟੀਫ਼ਿਕੇਟਾਂ ਵਾਲੇ ਵਿਅਕਤੀਆਂ ਨੂੰ ਪਾਕਿਸਤਾਨ ਵਿੱਚ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਜਾਏਗੀ>

ਬਸ਼ਰਤੇ ਉਹ ਆਪਣੀਆਂ ਆਰਟੀ-ਪੀਸੀਆਰ ਟੈਸਟ ਰਿਪੋਰਟਾਂ ਦਿਖਾਉਣ, ਜੋ 72 ਘੰਟਿਆਂ ਤੋਂ ਵੱਧ ਪੁਰਾਣੀਆਂ ਨਾ ਹੋਣ। ਇਸ ਤੋਂ ਇਲਾਵਾ, ਰੈਪਿਡ ਐਂਟੀਜਨ ਟੈਸਟ (ਆਰਏਟੀ) ਵੀ ਹਵਾਈ ਅੱਡਿਆਂ 'ਤੇ ਕਰਵਾਇਆ ਜਾਵੇਗਾ ਅਤੇ ਨਤੀਜਾ ਪਾਜ਼ੀਟਿਵ ਆਉਣ ਦੀ ਹਾਲਤ ਵਿੱਚ ਵਿਅਕਤੀ ਨੂੰ ਪਾਕਿਸਤਾਨ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ।

Published by:Gurwinder Singh
First published:

Tags: Gurdwara Kartarpur Sahib, Kartarpur Corridor, Kartarpur Langha