ਪਾਕਿਸਤਾਨ ਸਰਕਾਰ ਨੇ ਸਿੱਖ ਸ਼ਰਧਾਲੂਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਗੁਰਦੁਆਰਾ ਕਰਤਾਰਪੁਰ ਸਾਹਿਬ ਸ਼ਰਧਾਲੂਆਂ ਲਈ ਖੋਲ੍ਹ ਦਿੱਤਾ ਹੈ। ਦੇਸ਼ ਵਿਦੇਸ਼ ਦੇ ਸ਼ਰਧਾਲੂ ਹੁਣ ਕਰਤਾਰਪੁਰ ਸਾਹਿਬ 'ਚ ਦਰਸ਼ਨ ਕਰ ਸਕਦੇ ਹਨ। ਦੱਸ ਦਈਏ ਕਿ ਕੋਰੋਨਾਵਾਇਰਸ ਕਾਰਨ ਗੁਰਦੁਆਰਾ ਸਾਹਿਬ ਬੰਦ ਕੀਤਾ ਗਿਆ ਸੀ।
ਹਾਲਾਂਕਿ ਦੱਸਿਆ ਜਾ ਰਿਹਾ ਹੈ ਕਿ ਭਾਰਤ ਨਾਲ ਇਸ ਬਾਰੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ। ਦੱਸ ਦਈਏ ਕਿ ਭਾਰਤ ਸਰਕਾਰ ਵੱਲੋਂ ਫਿਲਹਾਲ ਕਰਤਾਰਪੁਰ ਲਾਂਘਾ ਬੰਦ ਰੱਖਣ ਦਾ ਫੈਸਲਾ ਲਿਆ ਹੈ। ਕੋਰੋਨਾ ਵਾਇਰਸ ਕਾਰਨ ਮਾਰਚ, 2020 ਨੂੰ ਬੰਦ ਨੂੰ ਲਾਂਘਾ ਬੰਦ ਕਰ ਦਿੱਤਾ ਗਿਆ।
Kartarpur Corridor to re-open after 'improvement' in #COVID19 situation: Pakistan Media
— ANI (@ANI) October 3, 2020
ਇਸ ਤੋਂ ਬਾਅਦ ਪਿਛਲੇ ਮਹੀਨੇ ਪਾਕਿਸਤਾਨ ਵੱਲੋਂ ਲਾਂਘਾ ਖੋਲ੍ਹਣ ਦਾ ਐਲਾਨ ਕਰ ਦਿੱਤਾ ਗਿਆ ਸੀ ਪਰ ਭਾਰਤ ਨੇ ਇਸ ਬਾਰੇ ਕੋਈ ਹਾਮੀ ਨਹੀਂ ਭਰੀ ਸੀ। ਸਿੱਖ ਸੰਗਤਾਂ ਦਾ ਗਿਲਾ ਹੈ ਕਿ ਜਦੋੇਂ ਪੂਰੇ ਮੁਲਕ ਵਿਚ ਗੁਰੂ ਘਰ ਖੋਲ੍ਹ ਦਿੱਤੇ ਗਏ ਹਨ ਤਾਂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਤੋਂ ਕਿਉਂ ਰੋਕਿਆ ਜਾ ਰਿਹਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।