ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸਾਬਕਾ ਮੰਤਰੀ ਨਵਜੋਤ ਸਿੱਧੂ ਨੂੰ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਗਮ ਵਿਚ ਸ਼ਾਮਲ ਹੋਣ ਲਈ ਸੱਦਾ ਭੇਜਿਆ ਹੈ। ਪਾਕਿਸਤਾਨ ਨੇ ਸਿੱਧੂ ਨੂੰ ਰਸਮੀ ਤੌਰ 'ਤੇ ਸੱਦਾ ਭੇਜਿਆ ਹੈ।
ਸਿੱਧੂ ਨੇ ਕੇਂਦਰ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪ੍ਰਵਾਨਗੀ ਦੇਣ ਲਈ ਪੱਤਰ ਭੇਜੇ ਹੋਏ ਹਨ। ਪਾਕਿਸਤਾਨ ਦਾ ਰਸਮੀ ਸੱਦਾ ਹੁਣ ਆਇਆ ਹੈ। ਇਸ ਸਮਾਗਮ ਵਿਚ ਸ਼ਾਮਲ ਹੋਣ ਲਈ ਪਾਕਿਸਤਾਨ ਜਾਣ ਵਾਲਿਆਂ ਵਾਸਤੇ ਅਗਾਊਂ ਪ੍ਰਵਾਨਗੀ ਲਾਜ਼ਮੀ ਕਰ ਦਿੱਤੀ ਗਈ ਹੈ। ਸਿੱਧੂ ਨੂੰ ਪ੍ਰਵਾਨਗੀ ਦੇਣਾ ਹੁਣ ਕੇਂਦਰ ਸਰਕਾਰ ਹੱਥ ਹੈ। ਸਿੱਧੂ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਲਿਖੇ ਪੱਤਰ ’ਚ ਨਿਮਾਣੇ ਸਿੱਖ ਵਜੋਂ ਜਾਣ ਲ਼ਈ ਪ੍ਰਵਾਨਗੀ ਮੰਗੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: 550th Parkash Purb celebrations of Guru Nanak Dev., Imran Khan, Navjot singh sidhu