ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸਮਿਤੀਆਂ ਲਈ ਚੋਣ ਨਿਸ਼ਾਨ ਜਾਰੀ, 402 ਉਮੀਦਵਾਰ ਨਿਰਵਿਰੋਧ ਚੁਣੇ

News18 Punjab
Updated: September 12, 2018, 7:51 PM IST
ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸਮਿਤੀਆਂ ਲਈ ਚੋਣ ਨਿਸ਼ਾਨ ਜਾਰੀ, 402 ਉਮੀਦਵਾਰ ਨਿਰਵਿਰੋਧ ਚੁਣੇ
News18 Punjab
Updated: September 12, 2018, 7:51 PM IST
ਪੰਜਾਬ ਦੀਆਂ 22 ਜ਼ਿਲ੍ਹਾ ਪ੍ਰੀਸ਼ਦਾਂ ਲਈ 855 ਤੇ 150 ਪੰਚਾਇਤ ਸਮਿਤੀਆਂ ਲਈ 6028 ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਗਏ। ਨਾਮਜ਼ਦਗੀ ਪੱਤਰ ਵਾਪਸ ਲੈਣ ਦੇ ਆਖਰੀ ਦਿਨ ਅੱਜ 3734 ਕੁਲ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਸ ਲਏ ਗਏ, ਜਿਨ੍ਹਾਂ ਵਿਚੋਂ ਜ਼ਿਲ੍ਹਾ ਪ੍ਰੀਸ਼ਦ ਲਈ 446 ਅਤੇ ਪੰਚਾਇਤ ਸੰਮਤੀਆਂ ਦੇ 3288 ਉਮੀਦਵਾਰ ਸ਼ਾਮਲ ਹਨ।

ਦਫਤਰ ਰਾਜ ਚੋਣ ਕਮਿਸ਼ਨ ਪੰਜਾਬ ਦੇ ਇਕ ਬੁਲਾਰੇ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਤੋਂ ਬਾਅਦ ਜ਼ਿਲ੍ਹਾ ਪ੍ਰੀਸ਼ਦ ਦੇ 33 ਅਤੇ ਪੰਚਾਇਤ ਸੰਮਤੀਆਂ ਦੇ 369 ਉਮੀਦਵਾਰ ਨਿਰਵਿਰੋਧ ਚੁਣੇ ਗਏ ਹਨ। ਬੁਲਾਰੇ ਨੇ ਦੱਸਿਆ ਕਿ 19 ਸਤੰਬਰ 2018 ਦਿਨ ਬੁੱਧਵਾਰ ਨੂੰ ਵੋਟਾਂ ਪੈਣਗੀਆਂ। ਚੋਣਾਂ ਨਾਲ ਸਬੰਧਤ ਸਮੁੱਚੀ ਸਮੱਗਰੀ ਵੰਡੀ ਜਾ ਚੁੱਕੀ ਹੈ ਅਤੇ ਨਾਲ ਹੀ ਬੈਲਟ ਪੇਪਰਾਂ ਦੀ ਛਪਾਈ ਦਾ ਕੰਮ ਵੀ ਸ਼ੁਰੂ ਹੋ ਗਿਆ ਹੈ।
First published: September 12, 2018
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...