• Home
  • »
  • News
  • »
  • punjab
  • »
  • PANTHIC ORGANIZATIONS DEMAND SARBATT KHALSA TO TAKE A UNITED DECISION GK

ਪੰਥਕ ਜਥੇਬੰਦੀਆਂ ਦਾ ਇੱਕਜੁਟ ਫ਼ੈਸਲਾ ਲੈਣ ਲਈ ਸਰਬੱਤ ਖ਼ਾਲਸਾ ਬੁਲਾਉਣ ਦੀ ਮੰਗ :ਜੀਕੇ

ਜਾਗੋ ਪਾਰਟੀ ਦੀ ਇਕੱਤਰਤਾ ਦਾ ਦ੍ਰਿਸ਼ (PANKAJ KAPAHI)

  • Share this:
ਪੰਥਕ ਮਾਮਲਿਆਂ ਉੱਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪੰਥ ਵਿਰੋਧੀ ਨੀਤੀਆਂ ਦਾ ਹਵਾਲਾ ਦਿੰਦੇ ਹੋਏ 'ਜਾਗੋ' ਪਾਰਟੀ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਉੱਤੇ ਸਰਬੱਤ ਖ਼ਾਲਸਾ ਬੁਲਾਉਣ ਦੀ ਮੰਗ ਕੀਤੀ ਹੈ।  ਪਾਰਟੀ ਦੀ ਜਨਰਲ ਬਾਡੀ ਦੀ ਅੱਜ ਪਾਰਟੀ ਦਫ਼ਤਰ ਵਿਖੇ ਹੋਈ ਬੈਠਕ ਦੇ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ 'ਜਾਗੋ' ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਬੈਠਕ ਵਿੱਚ ਲਈ ਗਏ ਫ਼ੈਸਲਿਆਂ ਦੀ ਜਾਣਕਾਰੀ ਦਿੱਤੀ।

ਜੀਕੇ ਨੇ ਦੱਸਿਆ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੇ ਗ਼ਾਇਬ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਨੇ ਪੰਥ ਦੀ ਬਜਾਏ ਦੋਸ਼ੀਆਂ ਦਾ ਸਾਥ ਦੇਣ ਦਾ ਫ਼ੈਸਲਾ ਲੈ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਅਤੇ ਜਥੇਦਾਰ ਸਾਹਿਬਾਨਾਂ ਨੂੰ ਝੂਠਾ ਸਾਬਤ ਕੀਤਾ ਹੈ। ਸ਼੍ਰੋਮਣੀ ਕਮੇਟੀ ਅੱਜ ਬਾਦਲ ਪਰਵਾਰ ਦੀ ਕਠਪੁਤਲੀ ਬਣਕੇ ਕੌਮ ਦੇ ਨਾਲ ਬੇਇਨਸਾਫ਼ੀ ਕਰ ਰਹੀ ਹੈ। ਇੱਕ ਵਾਰ ਸ਼੍ਰੋਮਣੀ ਕਮੇਟੀ ਦਾ ਅੰਤ੍ਰਿੰਗ ਬੋਰਡ ਦੋਸ਼ੀਆਂ ਦੇ ਖ਼ਿਲਾਫ਼ ਫ਼ੌਜਦਾਰੀ ਕੇਸ ਦਰਜ ਕਰਵਾਉਣ ਦਾ ਮਤਾ ਪਾਸ ਕਰਦਾ ਹੈਂ ਅਤੇ ਫਿਰ ਉਹਨੂੰ ਰੱਦ ਕਰ ਦਿੰਦਾ ਹੈਂ। ਇਸ ਲਈ ਹੁਣ ਸੋਚਣ ਦੀ ਜ਼ਰੂਰਤ ਹੈ ਕਿ ਸਿੱਖ ਮਸਲਿਆਂ ਉੱਤੇ ਕੌਮ ਦੀਆਂ ਭਾਵਨਾਵਾਂ ਲਈ ਕੌਣ ਆਵਾਜ਼ ਉਠਾਏਗਾ ?ਇਸ ਲਈ ਅਸੀਂ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਉੱਤੇ ਸਰਬੱਤ ਖ਼ਾਲਸਾ ਬੁਲਾਉਣ ਲਈ ਮਤਾ ਪਾਸ ਕੀਤਾ ਹੈ। ਤਾਂਕਿ ਸਰਬੱਤ ਖ਼ਾਲਸਾ ਵਿੱਚ ਅੱਗੇ ਕੌਮ ਨੂੰ ਸੰਭਾਲਣ ਦਾ ਰਸਤਾ ਕੌਮ ਦੀਆਂ ਸਾਰੀ ਨੁਮਾਇੰਦਾ ਸੰਸਥਾਵਾਂ ਅਤੇ ਸੰਗਤ ਦੇ ਵੱਲੋਂ ਤੈਅ ਕੀਤਾ ਜਾ ਸਕੇ।

ਜੀਕੇ ਨੇ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਮੁਲਤਾਨੀ ਮਰਡਰ ਕੇਸ ਵਿੱਚ ਗਿਰਫਤਾਰ ਕਰਨ ਵਿੱਚ ਨਾਕਾਮ ਰਹੀ ਪੰਜਾਬ ਪੁਲਿਸ ਦੇ ਖ਼ਿਲਾਫ਼ 14 ਸਤੰਬਰ ਨੂੰ ਦਿੱਲੀ ਸਥਿਤ ਪੰਜਾਬ ਭਵਨ ਦੇ ਬਾਹਰ ਮੁਜ਼ਾਹਰਾ ਕਰਨ ਦਾ ਐਲਾਨ ਕੀਤਾ। ਜੀਕੇ ਨੇ ਕਿਹਾ ਕਿ ਅਸੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੈਣੀ ਦੀ ਗਿਰਫਤਾਰੀ ਲਈ 3 ਦਿਨ ਦੀ ਮੁਹਲਤ ਦਿੱਤੀ ਸੀ, ਪਰ ਪੰਜਾਬ ਪੁਲਿਸ ਸੈਣੀ ਨੂੰ 3 ਦਿਨ ਵਿੱਚ ਫੜ ਨਹੀਂ ਪਾਈ ਹੈ, ਇਸ ਲਈ ਆਪਣੀ ਪਹਿਲਾਂ ਦਿੱਤੀ ਚਿਤਾਵਨੀ ਦੇ ਕਾਰਨ ਅਸੀਂ ਪੰਜਾਬ ਭਵਨ ਦਾ ਘਿਰਾਉ ਕਰਾਂਗੇ।

2 ਅਕਤੂਬਰ ਨੂੰ ਆ ਰਹੇ ਪਾਰਟੀ ਦੇ ਪਹਿਲੇ ਸਥਾਪਨਾ ਦਿਹਾੜੇ ਅਤੇ ਭਾਈ ਤਾਰੂ ਸਿੰਘ ਦੀ ਤੀਜੀ ਜਨਮ ਸ਼ਤਾਬਦੀ ਦੇ ਮੌਕੇ ਗੁਰਮਤਿ ਸਮਾਗਮ ਪਾਰਟੀ ਦਫ਼ਤਰ ਵਿਖੇ 2 ਅਕਤੂਬਰ ਨੂੰ ਆਯੋਜਿਤ ਕਰਨ ਦੀ ਘੋਸ਼ਣਾ ਕਰਦੇ ਹੋਏ ਜੀਕੇ ਨੇ ਦੱਸਿਆ ਕਿ ਦਿੱਲੀ ਕਮੇਟੀ  ਵੱਲੋਂ ਕਮੇਟੀ ਚੋਣਾਂ ਨੂੰ ਲਮਕਾਉਣ ਦੀ ਕੀਤੀਆਂ ਜਾ ਰਹੇ ਹੰਭਲਿਆਂ ਦੀ ਨਿੰਦਿਆ ਦਾ ਮਤਾ ਵੀ ਮੀਟਿੰਗ ਵਿੱਚ ਪਾਸ ਕੀਤਾ ਗਿਆ ਹੈ। ਇਸ ਮੌਕੇ ਪਾਰਟੀ ਦੇ ਕਈ ਨੇਤਾਵਾਂ ਨੂੰ ਅਹੁਦੇਦਾਰ ਦੇ ਤੌਰ ਉੱਤੇ ਨਿਯੁਕਤੀ ਪੱਤਰ ਵੀ ਦਿੱਤੇ ਗਏ।
Published by:Ashish Sharma
First published: