ਸਿੱਖ ਮਰਿਆਦਾ ਦੀ ਉਲੰਘਣਾ ਕਰਨ ਵਾਲੇ ਨੌਜਵਾਨਾਂ ਦੇ ਮਾਪੇ ਸ਼੍ਰੀ ਅਕਾਲ ਤਖ਼ਤ ਪਹੁੰਚੇ, ਦਿੱਤਾ ਮੁਆਫ਼ੀਨਾਮਾ..

News18 Punjab
Updated: July 2, 2019, 5:01 PM IST
ਸਿੱਖ ਮਰਿਆਦਾ ਦੀ ਉਲੰਘਣਾ ਕਰਨ ਵਾਲੇ ਨੌਜਵਾਨਾਂ ਦੇ ਮਾਪੇ ਸ਼੍ਰੀ ਅਕਾਲ ਤਖ਼ਤ ਪਹੁੰਚੇ, ਦਿੱਤਾ ਮੁਆਫ਼ੀਨਾਮਾ..
ਸਿੱਖ ਮਰਿਆਦਾ ਦੀ ਉਲੰਘਣਾ ਕਰਨ ਵਾਲੇ ਨੌਜਵਾਨਾਂ ਦੇ ਮਾਪੇ ਸ਼੍ਰੀ ਅਕਾਲ ਤਖ਼ਤ ਪਹੁੰਚੇ, ਦਿੱਤਾ ਮੁਆਫ਼ੀਨਾਮਾ..
News18 Punjab
Updated: July 2, 2019, 5:01 PM IST
ਸ਼ਰਾਬ ਪੀ ਕੇ ਸਿੱਖ ਮਰਿਆਦਾ ਦੀ ਉਲੰਘਣਾ ਕਰਨ ਵਾਲੇ ਨੌਜਵਾਨਾਂ ਨੇ ਹੁਣ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫੀ ਮੰਗੀ ਹੈ। ਇੰਨਾ ਨੌਜਵਾਨਾਂ ਦੇ ਮਾਪਿਆਂ ਨੇ ਅੱਜ ਬਕਾਇਦਾ ਮੁਆਫੀਨਾਮਾ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਨੁਮਾਇੰਦੇ ਨੂੰ ਦਿੱਤਾ ਹੈ। ਜਿਸ ਵਿੱਚ ਨੌਜਵਾਨਾਂ ਨੇ ਹੱਥ ਜੋੜ ਕੇ ਨਿਮਰਤਾ ਸਾਹਿਤ ਸਮੁੱਚੀ ਸਿੱਖ ਸੰਗਤ ਤੋਂ ਮੁਆਫ਼ੀ ਮੰਗੀ ਹੈ ਤੇ ਕਿਹਾ ਹੈ ਕਿ ਅੱਗੇ ਤੋਂ ਕੋਈ ਉਹ ਅਜਿਹੀ ਭੁੱਲ ਨਹੀਂ ਕਰਨਗੇ।

ਨੌਜਵਾਨਾਂ ਨੇ ਕਿਹਾ ਹੈ ਕਿ ਉਨ੍ਹਾਂ ਦਾ ਕਿਸੇ ਵੀ ਸਿੱਖ ਵਿਰੋਧੀ ਅਨਸਰਾਂ ਨਾਲ ਕੋਈ ਸਬੰਧ ਨਹੀਂ ਹੈ। ਉਹ ਸ਼੍ਰੀ ਗੁਰੂ ਗ੍ਰੰਥ ਸਾਹਿਬ ਦਾ ਪੂਰਨ ਸਤਿਕਾਰ ਕਰਦੇ ਹਨ। ਨੌਜਵਾਨਾਂ ਦੇ ਮਾਪਿਆਂ ਨੇ ਬੱਚਿਆਂ ਵੱਲੋਂ ਅਨਜਾਣੇ ਵਿੱਚ ਕੀਤੀ ਇਸ ਭੁੱਲ ਨੂੰ ਸਿਆਸੀ ਰੰਗਤ ਨਾ ਦੇਣ ਦੀ ਗੁਜ਼ਾਰਿਸ਼ ਕੀਤੀ ਹੈ।

Loading...
ਜ਼ਿਕਰਯੋਗ ਹੈ ਕਿ ਬੀਤੇ ਦਿਨਾਂ ਵਿੱਚ ਇੱਕ ਵਾਇਰਲ ਵੀਡੀਓ ਵਿੱਚ ਕੁੱਝ ਨੌਜਵਾਨਾਂ ਸ਼ਰਾਬ ਨੂੰ ਇੱਕ ਬਰਤਨ ਵਿੱਚ ਘੋਲ ਕੇ ਖੰਡੇ-ਬਾਟੇ ਦਾ ਅੰਮ੍ਰਿਤ ਦੱਸਦੇ ਹੋਏ ਬੋਲੇ ਸੋ ਨਿਹਾਲ ਦੇ ਜੈਕਾਰੇ ਲੱਗਾ ਰਹੇ ਸਨ। ਸਬੰਧਿਤ ਨੌਜਵਾਨਾਂ ਨੂੰ ਆਪਣੀ ਗ਼ਲਤੀ ਦਾ ਅਹਿਸਾਸ ਹੋਣ 'ਤੇ ਫੇਸਬੁੱਕ ਲਾਈਵ ਹੋ ਕੇ ਖ਼ੁਦ ਮੁਆਫ਼ੀ ਮੰਗ ਲਈ ਸੀ।
ਸ਼੍ਰੀ ਅਕਾਲ ਤਖ਼ਤ ਦੇ ਨੁਮਾਇੰਦ ਨੂੰ ਸੋਂਪਿਆ ਗਿਆ ਮੁਆਫੀਨਾਮਾ।
First published: July 2, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...