• Home
  • »
  • News
  • »
  • punjab
  • »
  • PARKASH PURB LIGHT AND SOUND SHOW WILL RUN IN PUNJAB FOR FOUR MONTHS

ਪ੍ਰਕਾਸ਼ ਪੁਰਬ ਨੂੰ ਸਮਰਪਤ ਪੰਜਾਬ ’ਚ ਚਾਰ ਮਹੀਨੇ ਚੱਲਣਗੇ ਲਾਈਟ ਐਂਡ ਸਾਊਂਡ ਸ਼ੋਅ

ਲੋਕਾਂ ਨੂੰ ਰੂਹਾਨੀ ਰੰਗ ਵਿਚ ਰੰਗਣ ਲਈ ਚੰਡੀਗੜ੍ਹ ਸਮੇਤ ਪੰਜਾਬ ਦੇ ਸਮੂਹ ਜ਼ਿਲ੍ਹਿਆਂ 'ਚ 26 ਥਾਵਾਂ ’ਤੇ ਕਰਵਾਏ ਜਾਣਗੇ ਸ਼ੋਅ

ਪ੍ਰਕਾਸ਼ ਪੁਰਬ ਸਬੰਧੀ ਪੰਜਾਬ ’ਚ ਚਾਰ ਮਹੀਨੇ ਚੱਲਣਗੇ ਲਾਈਟ ਐਂਡ ਸਾਊਂਡ ਸ਼ੋਅ

  • Share this:
    ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ, ਚੰਡੀਗੜ੍ਹ ਸਮੇਤ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਵਿੱਚ 26 ਥਾਵਾਂ ’ਤੇ ਕਰਵਾਏ ਜਾਣਗੇ ਅਤੇ ਸੂਬੇ ਦੇ ਲੋਕਾਂ ਨੂੰ ਰੂਹਾਨੀ ਰੰਗ ਵਿੱਚ ਰੰਗਣ ਲਈ ਲਗਾਤਾਰ 4 ਮਹੀਨੇ ਆਧੁਨਿਕ ਤਕਨੀਕਾਂ ਨਾਲ ਲਬਰੇਜ਼ ਇਹ ਸਮਾਗਮ ਅਧਿਆਤਮਕਤਾ ਦੀ ਛਹਿਬਰ ਲਾਉਣਗੇ। ਡਿਜੀਟਲ ਅਜਾਇਬਘਰ ਵਿਚ ਗੁਰੂ ਸਾਹਿਬ ਦੇ ਜੀਵਨ ਬਿਰਤਾਂਤ ਨੂੰ ਮਲਟੀ-ਮੀਡੀਆ ਤਕਨੀਕਾਂ ਰਾਹੀਂ ਰੂਪਮਾਨ ਕੀਤਾ ਜਾਵੇਗਾ।

    ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸੂਬਾ ਭਰ ਵਿਚ ਚੱਲਣ ਵਾਲੇ ਲਾਈਟ ਐਂਡ ਸਾਊਂਡ ਸ਼ੋਅ ਅਤੇ ਡਿਜੀਟਲ ਮਿਊਜ਼ੀਅਮ ਦੀ ਸ਼ੁਰੂਆਤ  7 ਅਕਤੂਬਰ ਤੋਂ ਹੋ ਗਈ ਹੈ। ਮੋਹਾਲੀ ਦੇ ਸੈਕਟਰ-78 ਸਥਿਤ ਖੇਡ ਸਟੇਡੀਅਮ ਵਿਖੇ 7 ਤੋਂ 9 ਅਕਤੂਬਰ ਤੱਕ ਡਿਜੀਟਲ ਅਜਾਇਬਘਰ ਸਥਾਪਤ ਕੀਤਾ ਜਾਵੇਗਾ, ਜੋ ਲੋਕਾਂ ਦੇ ਵੇਖਣ ਲਈ ਸਵੇਰੇ 6:30 ਤੋਂ ਸ਼ਾਮ 6:00 ਵਜੇ ਤੱਕ ਖੁੱਲ੍ਹਾ ਰਹੇਗਾ। ਬੁਲਾਰੇ ਨੇ ਦੱਸਿਆ ਕਿ 4 ਮਹੀਨੇ ਚੱਲਣ ਵਾਲੇ ਇਨ੍ਹਾਂ ਸਮਾਗਮਾਂ ਦੀ ਸ਼ੁਰੂਆਤ ਮੋਹਾਲੀ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੋਹਾਲੀ ਤੋਂ ਸ਼ਾਮ 6 ਵਜੇ ਕਰਨਗੇ। ਇਸੇ ਤਰ੍ਹਾਂ ਪਹਿਲੇ ਅਤੇ ਆਖ਼ਰੀ ਦਿਨ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਝਾਤ ਪਾਉਂਦਾ ਲਾਈਟ ਐਂਡ ਸਾਊਂਡ ਸ਼ੋਅ ਚੱਲੇਗਾ।

    11 ਤੋਂ 13 ਅਕਤੂਬਰ ਨੂੰ ਪੀ.ਏ.ਯੂ. ਗਰਾਊਂਡ ਲੁਧਿਆਣਾ, 15 ਤੋਂ 17 ਅਕਤੂਬਰ ਨੂੰ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ, 19 ਤੋਂ 21 ਨੂੰ ਆਈ.ਐਫ.ਐਸ. ਕਾਲਜ ਘੱਲ ਕਲਾਂ ਮੋਗਾ, 23 ਤੋਂ 25 ਨੂੰ ਗੁਰੂ ਨਾਨਕ ਸਟੇਡੀਅਮ ਕਪੂਰਥਲਾ, 1 ਤੋਂ 3 ਨਵੰਬਰ ਨੂੰ ਵੀ.ਵੀ.ਆਈ.ਪੀ. ਪਾਰਕਿੰਗ ਸੁਲਤਾਨਪੁਰ ਲੋਧੀ, 5 ਤੋਂ 7 ਨਵੰਬਰ ਨੂੰ ਬਹੁਤਕਨੀਕੀ ਕਾਲਜ ਬਟਾਲਾ, 9 ਤੋਂ 11 ਨਵੰਬਰ ਨੂੰ ਦਾਣਾ ਮੰਡੀ ਡੇਰਾ ਬਾਬਾ ਨਾਨਕ, 13 ਤੋਂ 15 ਨਵੰਬਰ ਨੂੰ ਪਠਾਨਕੋਟ ਸ਼ਹਿਰ, 17 ਤੋਂ 19 ਪੁੱਡਾ ਮੈਦਾਨ ਗੁਰਦਾਸਪੁਰ, 21 ਤੋਂ 23 ਰੌਸ਼ਨ ਮੈਦਾਨ ਹੁਸ਼ਿਆਰਪੁਰ, 25 ਤੋਂ 27 ਐਸ.ਬੀ.ਐਸ. ਨਗਰ ਸ਼ਹਿਰ, 29 ਨਵੰਬਰ ਤੋਂ 1 ਦਸੰਬਰ ਨੂੰ ਨਹਿਰੂ ਸਟੇਡੀਅਮ ਰੋਪੜ, 3 ਤੋਂ 5 ਦਸੰਬਰ ਨੂੰ ਚੰਡੀਗੜ੍ਹ, 7 ਤੋਂ 9 ਦਸੰਬਰ ਫ਼ਤਹਿਗੜ੍ਹ ਸਾਹਿਬ ਸ਼ਹਿਰ, 11 ਤੋਂ 13 ਪਟਿਆਲਾ ਸ਼ਹਿਰ, 15 ਤੋਂ 17 ਸੰਗਰੂਰ ਸ਼ਹਿਰ, 19 ਤੋਂ 21 ਦਸੰਬਰ ਬਰਨਾਲਾ ਸ਼ਹਿਰ, 23 ਤੋਂ 25 ਦਸੰਬਰ ਮਾਨਸਾ ਸ਼ਹਿਰ, 15 ਤੋਂ 17 ਜਨਵਰੀ 2020 ਨੂੰ ਬਠਿੰਡਾ ਸ਼ਹਿਰ, 19 ਤੋਂ 21 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਸ਼ਹਿਰ, 23 ਤੋਂ 25 ਫ਼ਾਜ਼ਿਲਕਾ ਸ਼ਹਿਰ, 27 ਤੋਂ 29 ਫ਼ਰੀਦਕੋਟ ਸ਼ਹਿਰ, 31 ਜਨਵਰੀ ਤੋਂ 2 ਫ਼ਰਵਰੀ ਨੂੰ ਫ਼ਿਰੋਜ਼ਪੁਰ ਸ਼ਹਿਰ, 4 ਤੋਂ 6 ਫ਼ਰਵਰੀ ਨੂੰ ਤਰਨ ਤਾਰਨ ਸ਼ਹਿਰ ਅਤੇ 8 ਤੋਂ 10 ਫ਼ਰਵਰੀ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਅਤੇ ਡਿਜੀਟਲ ਮਿਊਜ਼ੀਅਮ ਲਗਾਏ ਜਾਣਗੇ।

    ਇਨ੍ਹਾਂ ਸਭ ਥਾਂਵਾਂ ਉਤੇ ਡਿਜੀਟਲ ਅਜਾਇਬਘਰ ਲਗਾਤਾਰ 3 ਦਿਨ ਲੋਕਾਂ ਲਈ ਖੁੱਲ੍ਹਾ ਰਹੇਗਾ ਜਦਕਿ ਰੰਗਦਾਰ ਦ੍ਰਿਸ਼ ਪੇਸ਼ਕਾਰੀਆਂ, ਅਤਿ-ਆਧੁਨਿਕ ਲੇਜ਼ਰ ਤਕਨੀਕਾਂ ਅਤੇ ਵਿਲੱਖਣ ਧੁਨੀਆਂ ਵਾਲਾ 45 ਮਿੰਟ ਦਾ ਲਾਈਟ ਐਂਡ ਸਾਊਂਡ ਸ਼ੋਅ 2 ਦਿਨ ਹੋਇਆ ਕਰੇਗਾ ਅਤੇ ਹਰ ਰਾਤ 2 ਸ਼ੋਅ ਵਿਖਾਏ ਜਾਣਗੇ।
    First published: